ਲੈਕਚਰਾਰਾਂ ਨੂੰ ਸਟੇਸ਼ਨ ਚੋਣ ਸਮੇਂ ਖਾਲੀ ਅਸਾਮੀਆਂ ਨਾ ਦਰਸਾਉਣ ਦੀ ਐਸਸੀ /ਬੀਸੀ ਅਧਿਆਪਕ ਯੂਨੀਅਨ ਵੱਲੋਂ ਨਿੰਦਾ

(ਸਮਾਜ ਵੀਕਲੀ)  ਐਸ ਸੀ/ਬੀ ਸੀ ਅਧਿਆਪਕ ਯੂਨੀਅਨ ਪੰਜਾਬ ਦੇ ਆਈ ਟੀ ਸੈੱਲ ਦੇ ਇੰਚਾਰਜ ਸ. ਦਰਸਨ ਸਿੰਘ ਡਾਂਗੋਂ ਅਤੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਚੰਗਣ ਨੇ ਨਵੇਂ ਪਦਉਨਤ ਹੋਏ ਲੈਕਚਰਾਰ ਨੂੰ ਸਟੇਸ਼ਨ ਚੋਣ ਸਮੇਂ ਬਣਦੀਆਂ ਸਾਰੀਆਂ ਖਾਲੀ ਅਸਾਮੀਆਂ ਨਾ ਦਰਸਾਉਣ ਦੀ ਨੀਤੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਆਪਣੀ ਨੈਤਿਕ ਜਿੰਮੇਵਾਰੀ ਤੋਂ ਭੱਜ ਰਿਹਾ ਹੈ ਅਤੇ ਦੂਰ ਦੂਰ ਸਟੇਸ਼ਨ ਦਰਸਾ ਕੇ ਪਦਉਨਤ ਲੈਕਚਰਾਰਾਂ ਨੂੰ ਦੂਰ ਦੇ ਸਟੇਸ਼ਨ ਚੋਣਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੂੰ ਅਪੀਲ ਕੀਤੀ ਕਿ ਪਦਉਨਤ ਹੋਏ ਲੈਕਚਰਾਰਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਸਟੇਸ਼ਨ ਚੋਣ ਕਰਵਾਈ ਜਾਵੇ ਅਤੇ ਬਾਕੀ ਖਾਲੀ ਰਹਿ ਗਏ ਸਟੇਸ਼ਨਾਂ ਤੇ ਹੋਰ ਤਰੱਕੀਆਂ ਕਰਕੇ ਲੈਕਚਰਾਰਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾਵੇ। ਜ਼ਿਲ੍ਹਾ ਜਨਰਲ ਸਕੱਤਰ ਰਣਜੀਤ ਸਿੰਘ ਹਠੂਰ, ਜ਼ਿਲ੍ਹਾ ਵਿੱਤ ਸਕੱਤਰ ਮਨੋਹਰ ਸਿੰਘ ਦਾਖਾ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਅਕਾਲਗੜ੍ਹ ਨੇ ਸਾਂਝੇ ਬਿਆਨ ਵਿੱਚ ਆਖਿਆ ਕਿ ਵਿਸ਼ੇਸ਼ ਕੈਟਾਗਰੀ ਵਾਲੇ ਲੈਕਚਰਾਰ ਨੂੰ ਸਟੇਸ਼ਨ ਚੋਣ ਸਮੇਂ ਪਹਿਲ ਦਿੱਤੀ ਜਾਵੇ। ਇਸ ਮੌਕੇ ਯਾਦਵਿੰਦਰ ਮੁੱਲਾਂਪੁਰ, ਸਤਨਾਮ ਸਿੰਘ ਅਤੇ ਹੋਰ ਅਧਿਆਪਕ ਵੀ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਕਲਸਟਰ ਵਾਲੀਬਾਲ ਟੂਰਨਾਮੈਂਟ ‘ਚ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਉੱਪ ਜੇਤੂ
Next articleਜਸਵੀਰ ਕੌਰ ਪੱਖੋ ਕੇ ਦੀ ਪਲੇਠੀ ਕਾਵਿ ਪੁਸਤਕ ਤੇ ਗੋਸ਼ਟੀ ਕਾਰਵਾਈ,ਕਵੀਆਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ