HOME ਲੀਗਲ ਅਵੇਅਰਨੈਸ ਮੰਚ ਨੇ ਜੱਜ ‘ਤੇ ਚੱਪਲ ਸੁੱਟਣ ਵਾਲੇ ਦੋਸ਼ੀ ਵਕੀਲ ਵਿਰੁੱਧ...

ਲੀਗਲ ਅਵੇਅਰਨੈਸ ਮੰਚ ਨੇ ਜੱਜ ‘ਤੇ ਚੱਪਲ ਸੁੱਟਣ ਵਾਲੇ ਦੋਸ਼ੀ ਵਕੀਲ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ

5
ਐਡਵੋਕੇਟ ਹਰਭਜਨ ਸਾਂਪਲਾ

 ਜਲੰਧਰ,   (ਸਮਾਜ ਵੀਕਲੀ)   (ਪਰਮਜੀਤ ਜੱਸਲ) – ਲੀਗਲ ਅਵੇਅਰਨੈਸ ਮੰਚ ਪੰਜਾਬ ਨੇ ਸਰਬਸੰਮਤੀ ਨਾਲ ਇਕ ਮਤਾ ਪਾਸ ਕੀਤਾ ਹੈ। ਜਿਸ ਸਬੰਧੀ ਸੰਸਥਾ ਦੇ ਜਨਰਲ ਸਕੱਤਰ ਐਡਵੋਕੇਟ ਹਰਭਜਨ ਸਾਂਪਲਾ ਨੇ ਪ੍ਰੈਸ ਨੂੰ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਦੇ ਮੁੱਖ ਜੱਜ ਸ੍ਰੀ ਗਵਈ ਉੱਪਰ ਚੱਪਲ ਸੁੱਟਣ ਦੀ ਘਟਨਾ ਨਿੰਦਣਯੋਗ ਹੈ। ਕੇਂਦਰ ਸਰਕਾਰ ਦੋਸ਼ੀ ਵਕੀਲ ਵਿਰੁੱਧ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕਰੇ। ਇਸ ਘਟਨਾ ਨਾਲ ਕਾਨੂੰਨ ਦੀਆਂ ਧੱਜੀਆਂ ਉੱਡੀਆਂ ਹਨ ।ਮਾਨਯੋਗ ਸੁਪਰੀਮ ਕੋਰਟ ਦੇ ਮੁੱਖ ਜੱਜ ਦਾ ਅਪਮਾਨ ਹੀ ਨਹੀਂ ਸਗੋਂ ਸੰਵਿਧਾਨ ਦਾ ਵੀ ਅਪਮਾਨ ਕੀਤਾ ਗਿਆ ਹੈ। ਦੋਸ਼ੀ ਵਕੀਲ ‘ਤੇ ਦੇਸ਼ ਧਰੋਹੀ ਦਾ ਪਰਚਾ ਦਰਜ ਕਰਕੇ ਤੁਰੰਤ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਦੂਸਰਾ ਪੰਜਾਬ ਤੋਂ ਰਾਜ ਸਭਾ ਸੀਟ ਲਈ ਪੰਜਾਬ ਸਰਕਾਰ ਨੇ ਕਿਸੇ ਵੀ ਦਲਿਤ ਵਿਅਕਤੀ ਦਾ ਨਾਂ ਨਾਮਜ਼ਦ ਨਹੀਂ ਕੀਤਾ,ਜੋ ਨਿੰਦਣ ਯੋਗ ਹੈ। ਇਸ ਤੋਂ ਪੰਜਾਬ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਹੋਇਆ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article*ਬਾਮਸੇਫ਼, ਡੀ. ਐੱਸ. ਫੋਰ ਤੇ ਬਸਪਾ ਦੇ ਸੰਸਥਾਪਕ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀਨਿਰਵਾਣ ਦਿਵਸ ਮੌਕੇ*
Next articleਐਡੀਲੇਡ ਵਿੱਚ ਆਸਟਰੇਲੀਆ-ਪੱਧਰੀ ਵਾਲੀਬਾਲ ਸ਼ੂਟਿੰਗ ਮੁਕਾਬਲਿਆਂ ‘ਚ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਬ੍ਰਿਸਬੇਨ ਚੈਂਪਿਅਨ ਘੋਸ਼ਿਤ ਕੀਤੀ ਗਈ