HOME ਲੀਗਲ ਅਵੇਅਰਨੈਸ ਮੰਚ ਨੇ ਜੱਜ ‘ਤੇ ਚੱਪਲ ਸੁੱਟਣ ਵਾਲੇ ਦੋਸ਼ੀ ਵਕੀਲ ਵਿਰੁੱਧ...

ਲੀਗਲ ਅਵੇਅਰਨੈਸ ਮੰਚ ਨੇ ਜੱਜ ‘ਤੇ ਚੱਪਲ ਸੁੱਟਣ ਵਾਲੇ ਦੋਸ਼ੀ ਵਕੀਲ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ

3

 ਜਲੰਧਰ,  (ਸਮਾਜ ਵੀਕਲੀ)   (ਪਰਮਜੀਤ ਜੱਸਲ) – ਲੀਗਲ ਅਵੇਅਰਨੈਸ ਮੰਚ ਪੰਜਾਬ ਨੇ ਸਰਬਸੰਮਤੀ ਨਾਲ ਇਕ ਮਤਾ ਪਾਸ ਕੀਤਾ ਹੈ। ਜਿਸ ਸਬੰਧੀ ਸੰਸਥਾ ਦੇ ਜਨਰਲ ਸਕੱਤਰ ਐਡਵੋਕੇਟ ਹਰਭਜਨ ਸਾਂਪਲਾ ਨੇ ਪ੍ਰੈਸ ਨੂੰ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਦੇ ਮੁੱਖ ਜੱਜ ਸ੍ਰੀ ਗਵਈ ਉੱਪਰ ਚੱਪਲ ਸੁੱਟਣ ਦੀ ਘਟਨਾ ਨਿੰਦਣਯੋਗ ਹੈ। ਕੇਂਦਰ ਸਰਕਾਰ ਦੋਸ਼ੀ ਵਕੀਲ ਵਿਰੁੱਧ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕਰੇ। ਇਸ ਘਟਨਾ ਨਾਲ ਕਾਨੂੰਨ ਦੀਆਂ ਧੱਜੀਆਂ ਉੱਡੀਆਂ ਹਨ ।ਮਾਨਯੋਗ ਸੁਪਰੀਮ ਕੋਰਟ ਦੇ ਮੁੱਖ ਜੱਜ ਦਾ ਅਪਮਾਨ ਹੀ ਨਹੀਂ ਸਗੋਂ ਸੰਵਿਧਾਨ ਦਾ ਵੀ ਅਪਮਾਨ ਕੀਤਾ ਗਿਆ ਹੈ। ਦੋਸ਼ੀ ਵਕੀਲ ‘ਤੇ ਦੇਸ਼ ਧਰੋਹੀ ਦਾ ਪਰਚਾ ਦਰਜ ਕਰਕੇ ਤੁਰੰਤ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਦੂਸਰਾ ਪੰਜਾਬ ਤੋਂ ਰਾਜ ਸਭਾ ਸੀਟ ਲਈ ਪੰਜਾਬ ਸਰਕਾਰ ਨੇ ਕਿਸੇ ਵੀ ਦਲਿਤ ਵਿਅਕਤੀ ਦਾ ਨਾਂ ਨਾਮਜ਼ਦ ਨਹੀਂ ਕੀਤਾ,ਜੋ ਨਿੰਦਣ ਯੋਗ ਹੈ। ਇਸ ਤੋਂ ਪੰਜਾਬ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਹੋਇਆ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਕਵਿਤਾਵਾਂ/ਮੂਲ ਚੰਦ ਸ਼ਰਮਾ
Next article9 ਅਕਤੂਬਰ ਨੂੰ ਬਸਪਾ ਮਹਾਂਰੈਲੀ ਨੂੰ ਸਫਲ ਬਣਾਉਣ ਲਈ ਸੋਫੀ ਪਿੰਡ ਵਿਖੇ ਮੀਟਿੰਗ ਹੋਈ