*ਹਲਕੇ ਦਾ ਵਿਕਾਸ ਕਰਾਉਣਾ ਮੇਰੀ ਪਹਿਲੀ ਤਰਜੀਹ : ਰੰਧਾਵਾ*
ਡੇਰਾਬੱਸੀ (ਸਮਾਜ ਵੀਕਲੀ) (ਸੰਜੀਵ ਸਿੰਘ ਸੈਣੀ, ਮੋਹਾਲੀ): ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਨਾਉਣ ਦੇ ਮਨੋਰਥ ਨਾਲ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਵਿਕਾਸ ਦੇ ਮੁੱਦੇ ਤੇ ਮੀਟਿੰਗਾਂ ਕਰ ਕੇ ਅਤੇ ਉਨਾਂ ਦੀਆਂ ਸਮੱਸਿਆਵਾਂ ਸੁਣ ਕੇ ਉਨਾਂ ਦਾ ਹੱਲ ਕਰਨ ਸਮੇਤ ਪਿੰਡਾਂ ਵਿੱਚ ਜ਼ਰੂਰਤ ਮੁਤਾਬਕ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ । ਇਸੇ ਲੜੀ ਤਹਿਤ ਵਿਧਾਇਕ ਨੇ ਅੱਜ ਪੰਜਗ੍ਰਾਮੀ ਦੇ ਪਿੰਡ ਬਰੌਲੀ ਵਿਖੇ ਪੀਣ ਵਾਲੇ ਪਾਣੀ ਲਈ ਟਿਊਬਵੈਲ ਦਾ ਉਦਘਾਟਨ ਅਤੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ । ਇਸ ਮੌਕੇ ਬੀਡੀਪੀਓ ਰਵਨੀਤ ਕੌਰ, ਐਸਡੀਓ ਵਾਟਰ ਸਪਲਾਈ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਹਲਕੇ ਦਾ ਵਿਕਾਸ ਕਰਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਅਤੇ ਪਿੰਡਾਂ ਨੂੰ ਵਿਕਾਸ ਪੱਖੋਂ ਨਮੂਨੇ ਦੇ ਪਿੰਡ ਬਣਾਇਆ ਜਾਵੇਗਾ। ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਖਿਆ ਕਿ ਵਿਕਾਸ ਕਾਰਜਾਂ ਨੂੰ ਨਿਯਮਾਂ ਤਹਿਤ ਪੂਰੀ ਗੁਣਵੱਤਾ ਭਰਪੂਰ ਤਰੀਕੇ ਨਾਲ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇ।
ਵਿਧਾਇਕ ਰੰਧਾਵਾ ਨੇ ਦੱਸਿਆ ਕਿ 17 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਇਸ ਟਿਊਬਵੈੱਲ ਕਾਰਨ ਪਿੰਡ ਵਾਸੀਆਂ ਨੂੰ ਗਰਮੀ ਦੇ ਸੀਜ਼ਨ ਵਿੱਚ ਆਉਣ ਵਾਲੀ ਪਾਣੀ ਦੀ ਕਿੱਲਤ ਤੋਂ ਨਿਜਾਤ ਮਿਲੇਗੀ। ਇਸ ਤੋਂ ਇਲਾਵਾ 16.50 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਨੌਜਵਾਨਾਂ ਲਈ ਬਹੁਮੰਤਵੀ ਖੇਡ ਸਟੇਡੀਅਮ ਬਣਾਇਆ ਜਾਵੇਗਾ । ਉਦਘਾਟਨ ਉਪਰੰਤ ਵਿਧਾਇਕ ਰੰਧਾਵਾ ਨੇ ਪਿੰਡ ਵਾਸੀਆਂ ਦੀ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly