ਲਹਿਰਾਗਾਗਾ (ਸਮਾਜ ਵੀਕਲੀ) : ਇਥੋਂ ਨੇੜਲੇ ਪਿੰਡ ਖੰਡੇਬਾਦ ਵਿੱਚ ਬੀਤੀ ਦੇਰ ਰਾਤ ਬੁਲੇਟ ਮੋਟਰਸਾੲਂਕਲ ਤੇ ਫਾਰਚੂਨਰ ਦੀ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ ਹੈ। ਥਾਣਾ ਲਹਿਰਗਾਗਾ ਅਨੁਸਾਰ ਪਿੰਡ ਡੂਡੀਆ ਦੇ ਨੌਜਵਾਨ ਚਮਕੌਰ ਸਿੰਘ ਅਤੇ ਬਿੰਦਰ ਸਿੰਘ ਵਿਆਹ ਦੇ ਕਾਰਡ ਵੰਡਣ ਲਈ ਬੁਲੇਟ ਮੋਟਰਸਾਈਕਲ ’ਤੇ ਜਾ ਰਹੇ ਸਨ, ਜਿਨ੍ਹਾਂ ਦੀ ਖੰਡੇਬਾਦ ਨੇੜੇ ਫਾਰਚੂਨਰ ਗੱਡੀ ਨਾਲ ਭਿਆਨਕ ਟੱਕਰ ਹੋ ਗਈ।
ਇਸ ਕਾਰਨ ਮੋਟਰਸਾਈਕਲ ਵਿਚ ਧਮਾਕਾ ਹੋਣ ਬਾਅਦ ਉਸ ਨੂੰ ਅੱਗ ਲੱਗ ਗਈ ਤੇ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਮੌਕੇ ’ਤੇ ਹੀ ਸੜ ਗਏ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly