HOME ਲਿਬਰੇਸ਼ਨ ਵਲੋਂ ਰਾਜਾ ਵੜਿੰਗ ਦੇ ਬਿਆਨ ਦੀ ਸਖ਼ਤ ਨਿੰਦਾ

ਲਿਬਰੇਸ਼ਨ ਵਲੋਂ ਰਾਜਾ ਵੜਿੰਗ ਦੇ ਬਿਆਨ ਦੀ ਸਖ਼ਤ ਨਿੰਦਾ

1
ਪੰਜਾਬ ਕਾਂਗਰਸ ਦਾ ਪ੍ਰਧਾਨ ਰਾਜਾ ਵੜਿੰਗ
ਵੜਿੰਗ ਜਨਤਕ ਤੌਰ ‘ਤੇ ਮਾਫੀ ਮੰਗੇ ਜਾਂ ਐਸਸੀ -ਐਸਟੀ ਐਕਟ ਤਹਿਤ ਕੇਸ ਦਰਜ ਕੀਤਾ ਜਾਵੇ 
ਮਾਨਸਾ  (ਸਮਾਜ ਵੀਕਲੀ)  (ਜਸਵੰਤ ਗਿੱਲ ਸਮਾਲਸਰ) ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਮੰਗ ਕੀਤੀ ਹੈ ਕਿ ਤਰਨਤਾਰਨ ਉਪ ਚੋਣ ਦੌਰਾਨ ਅਪਣੇ ਭਾਸ਼ਨ ਵਿੱਚ  ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਖਿਲਾਫ ਜਾਤੀ ਤੌਰ ‘ਤੇ ਅਪਮਾਨ ਜਨਕ ਟਿੱਪਣੀਆਂ ਕਰਨ ਬਦਲੇ ਪੰਜਾਬ ਕਾਂਗਰਸ ਦਾ ਪ੍ਰਧਾਨ ਰਾਜਾ ਵੜਿੰਗ ਜਾਂ ਤਾਂ ਜਨਤਕ ਤੌਰ ‘ਤੇ ਸਮੁੱਚੇ ਦਲਿਤ ਸ਼ੋਸ਼ਿਤ ਭਾਈਚਾਰੇ ਤੋਂ ਮਾਫ਼ੀ ਮੰਗੇ, ਵਰਨਾ ਉਸ ਖਿਲਾਫ ਐਸਸੀ -ਐਸਟੀ ਐਕਟ ਤਹਿਤ ਕੇਸ ਦਰਜ ਕੀਤਾ ਜਾਵੇ। ਸੀਪੀਆਈ (ਐਮ ਐਲ) ਲਿਬਰੇਸ਼ਨ ਵਲੋਂ ਜਾਰੀ ਇਕ ਬਿਆਨ ਵਿੱਚ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰ ਅਤੇ ਪਾਰਟੀ ਦੇ ਸੂਬਾਈ ਬੁਲਾਰੇ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਨੇ ਚੋਣ ਕਮਿਸ਼ਨ ਅਤੇ ਸਟੇਟ ਐਸਸੀ-ਐਸਟੀ ਤੋਂ ਇਸ ਸਬੰਧੀ ਤੁਰੰਤ ਕਾਰਵਾਈ ਦੀ ਮੰਗ ਕਰਦੇ ਹੋਏ ਕਿਹਾ ਹੈ ਕਿ ਅਜਿਹੇ ਬਿਆਨਾਂ ਰਾਹੀਂ ਉਚੇ ਅਹੁਦਿਆਂ ਉਤੇ ਬੈਠੇ ਪੂੰਜੀਵਾਦੀ ਸਿਆਸੀ ਲੀਡਰਾਂ ਦੇ ਮਨਾਂ ਵਿੱਚਲਾ ਉਚ ਜਾਤੀ ਹੰਕਾਰ ਸਾਹਮਣੇ ਆ ਜਾਂਦਾ ਹੈ। ਅਜਿਹੀ ਮਾਨਸਿਕਤਾ ਦੇ ਖਿਲਾਫ ਸਖਤ ਕਾਰਵਾਈ ਹੀ ਇੰਨਾਂ ਲੋਕਾਂ ਨੂੰ ਬੰਦਿਆਂ ਵਾਂਗ ਬੋਲਣਾ ਸਿਖਾ ਸਕਦੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਤਰਕਸ਼ੀਲ਼ ਸੁਸਾਇਟੀ ਨੇ ਇਕਾਈ ਸੰਗਰੂਰ ਦਾ ਸੱਤਵੀਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦਾ ਨਤੀਜਾ ਐਲਾਨਿਆ
Next articleDHAMMACAKKA ANU PAVATANA DINA AND ASHOKA VIJAYADASAMI