ਹਰ ਸਾਲ ਦੀ ਤਰ੍ਹਾ ਐਤਕਾਂ ਵੀ ਸ਼ਰਧਾ ਤੇ ਉਤਸ਼ਾਹ ਨਾਲ  ਮਨਾਇਆ ਜਾਵੇਗਾ ਬਾਬਾ ਫਰੀਦ ਆਗਮਨ ਪੁਰਬ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਆਗਮਨ ਪੁਰਬ 2023 ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ 
ਫਰੀਦਕੋਟ/ਭਲੂਰ 19 ਜੁਲਾਈ (ਬੇਅੰਤ ਗਿੱਲ ਭਲੂਰ) ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਆਗਮਨ ਪੁਰਬ 2023 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ  ਵਿਨੀਤ ਕੁਮਾਰ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਐੱਸ.ਡੀ.ਐੱਮ ਫ਼ਰੀਦਕੋਟ ਮੈਡਮ ਬਲਜੀਤ ਕੌਰ,ਐਸ.ਡੀ.ਐਮ ਕੋਟਕਪੂਰਾ ਮੈਡਮ ਵੀਰਪਾਲ ਕੌਰ, ਐਸ.ਡੀ.ਐਮ. ਜੈਤੋ ਡਾ. ਨਿਰਮਲ ਓਸੇਪਚਨ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੀਟਿੰਗ ਮੌਕੇ ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਫਰੀਦ ਆਗਮਨ ਪੁਰਬ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ਉਨਾਂ ਬਾਬਾ ਫਰੀਦ ਕੌਮੀ ਫੈਸਟੀਵਲ ਦੌਰਾਨ ਕੀਤੇ ਜਾਂਦੇ ਪ੍ਰੋਗਰਾਮ, ਪਾਠ ਸ੍ਰੀ ਸੁਖਮਨੀ ਸਾਹਿਬ ਅਤੇ ਅਰਦਾਸ, ਪੇਂਡੂ ਖੇਡ ਮੇਲਾ, ਡਰਾਮਾ ਫੈਸਟੀਵਲ, ਹੈਰੀਟੇਜ਼ ਵਾਕ, ਕੌਮੀ ਲੋਕ ਨਾਚ ਪ੍ਰੋਗਰਾਮ ਸਮੇਤ ਮੇਲੇ ਦੌਰਾਨ ਹੋਣ ਵਾਲੇ ਹੋਰ ਵੱਖ- ਵੱਖ ਮੁਕਾਬਲਿਆਂ, ਸਮਾਗਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਉਨ੍ਹਾਂ ਅਧਿਕਾਰੀਆਂ ਕਰਮਚਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਤਾਂ ਜੋ ਇਸ ਅੰਤਰ ਰਾਸ਼ਟਰੀ ਪ੍ਰਸਿੱਧੀ ਵਾਲੇ ਮੇਲੇ ਨੂੰ ਸਫ਼ਲਤਾਪੂਰਵਕ ਸੰਪੰਨ ਕੀਤਾ ਜਾ ਸਕੇ ਅਤੇ ਮੇਲੇ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਿਰਕਤ ਹੋ ਸਕੇ ।ਇਸ ਮੌਕੇ ਡੀ.ਐਸ.ਪੀ. ਗੁਰਮੀਤ ਸਿੰਘ, ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੇਵਾ ਸਿੰਘ ਸਿੱਧੂ, ਜਿਲ੍ਹਾ ਸਿੱਖਿਆ ਅਫਸਰ ਐਲੀ. ਸਿੱਖਿਆ ਨੀਲਮ ਰਾਣੀ, ਐਸ.ਐਮ.ਓ ਡਾ. ਚੰਦਰ ਸ਼ੇਖਰ ਐਸ.ਡੀ.ਓ ਮੰਡੀ ਬੋਰਡ ਗੁਰਦਾਸ ਸਿੰਘ, ਸੈਕਟਰੀ ਰੈੱਡ ਕਰਾਸ ਮਨਦੀਪ ਸਿੰਘ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਤੇ ਬਾਬਾ ਫਰੀਦ ਟਰੱਸਟ ਦੇ ਨੁਮਾਇੰਦੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਝੂਠੀਆਂ ਖਬਰਾਂ ਤੋਂ ਰਹੋ ਸੁਚੇਤ, ਅਸੀਂ ਬਿਲਕੁਲ ਠੀਕ – ਠਾਕ ਹਾਂ _ਸਰਬਜੀਤ ਸਿੰਘ ਧੂੰਦਾ
Next articleਜਗਵਿੰਦਰ ਸਿੰਘ ਬਣੇ ਸਹਿਕਾਰੀ ਸਭਾ ਕੋਠੇ ਵੜਿੰਗ ਦੇ ਪ੍ਰਧਾਨ