ਲਾਇਨਜ਼ ਕਲੱਬ ਡੇਰਾਬੱਸੀ ਨੇ ਲਗਾਇਆ ਚੌਥਾ ਕੈਂਸਰ ਜਾਗਰੂਕਤਾ ਕੈਂਪ

*ਦੰਦਰਾਲਾ ਸਕੂਲ ਦੇ ਬੱਚਿਆਂ ਦੀਆਂ ਅੱਖਾਂ ਦੀ ਵੀ ਕੀਤੀ ਜਾਂਚ 

*ਲੋਕਾਂ ਨੂੰ ਕੈਂਸਰ ਬਾਰੇ ਜਾਗਰੂਕ ਕਰਨਾ ਸਮੇਂ ਦੀ ਵੱਡੀ ਲੋੜ: ਨਿਤਿਨ ਜਿੰਦਲ

 ਡੇਰਾਬਸੀ, (ਸਮਾਜ ਵੀਕਲੀ), ਸੰਜੀਵ ਸਿੰਘ ਸੈਣੀ, ਮੋਹਾਲੀ :- ਲਾਇਨਜ਼ ਕਲੱਬ ਡੇਰਾਬੱਸੀ ਵੱਲੋਂ ਮਹਿਮਦਪੁਰ ਸਥਿਤ ਲਾਲਾ ਦੀਪ ਚੰਦ ਜੈਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੌਥਾ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਜੀਵਨ ਜਯੋਤੀ ਹਸਪਤਾਲ ਮੁਬਾਰਿਕਪੁਰ ਦੇ ਡਾਇਰੈਕਟਰ ਡਾ ਪਾਰਸ ਸੂਰੀ ਅਤੇ ਉਨ੍ਹਾਂ ਦੀ ਟੀਮ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਕੈਂਸਰ ਦੇ ਲੱਛਣਾਂ ਅਤੇ ਇਸ ਬਿਮਾਰੀ ਤੋਂ ਬਚਣ ਲਈ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਲਾਕੇ ਅੰਦਰ ਧਰਤੀ ਹੇਠਲਾ ਪਾਣੀ ਜ਼ਹਿਰੀਲਾ ਹੋਣ ਕਾਰਨ ਇਥੇ ਕੈਂਸਰ ਪੀੜਤਾਂ ਦੀ ਗਿਣਤੀ ਕਾਫ਼ੀ ਵਾਧਾ ਹੋਇਆ ਹੈ। ਡਾਕਟਰ ਪਾਰਸ ਸੂਰੀ ਨੇ ਪ੍ਰੋਟੈਸਟ ਕੈਂਸਰ, ਬਲੱਡ ਕੈਂਸਰ, ਲੰਗਜ਼ ਕੈਂਸਰ ਆਦਿ ਬਾਰੇ ਦੱਸਦਿਆਂ ਸ਼ੁਰੂਆਤੀ ਦੌਰ ਵਿੱਚ ਹੀ ਟੈਸਟ ਕਰਵਾਉਣ ਦੀ ਸਲਾਹ ਦਿੱਤੀ।  ਇਸ ਮੌਕੇ ਬੋਲਦਿਆਂ ਲਾਇਨਜ਼ ਕਲੱਬ ਡੇਰਾਬੱਸੀ ਦੇ ਪ੍ਰਧਾਨ ਨਿਤਿਨ ਜਿੰਦਲ ਨੇ ਦੱਸਿਆ ਕਿ ਕੈਂਸਰ ਵਰਗੀ ਭਿਆਨਕ ਬਿਮਾਰੀ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਵੱਡੀ ਲੋੜ ਹੈ ਅਤੇ ਕਲੱਬ ਵੱਲੋਂ ਜੀਵਨ ਜਯੋਤੀ ਹਸਪਤਾਲ ਦੇ ਡਾਕਟਰਾਂ ਸਮੇਤ ਹੋਰ ਮਾਹਰਾਂ ਦੀ ਮੱਦਦ ਨਾਲ ਕੈਂਪ ਲਗਾਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਦੱਸਿਆ ਦੰਦਰਾਲਾ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 60 ਤੋਂ ਜ਼ਿਆਦਾ ਬੱਚਿਆਂ ਅਤੇ ਅਧਿਆਪਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਹੈ। ਇਸੇ ਮੌਕੇ ਅੱਖਾਂ ਦੇ ਡਾਕਟਰ ਸੁਸ਼ਾਂਤ ਅਤੇ ਡਾਕਟਰ ਜਯੋਤੀ ਨੇ ਬੱਚਿਆਂ ਨੂੰ ਅੱਖਾਂ ਦੇ ਰੋਗਾਂ ਬਾਰੇ ਵਿਸਥਾਰ ਨਾਲ ਦੱਸਿਆ। ਇਸ ਮੌਕੇ ਲਾਇਨ ਬਲਕਾਰ ਸਿੰਘ, ਲਾਇਨ ਡਾਕਟਰ ਬਰਖਾ ਰਾਮ, ਲਾਇਨ ਉਪੇਸ਼ ਬੰਸਲ, ਲਾਇਨ ਕੇਵਲ ਗੋਇਲ ਸਮੇਤ ਹੋਰ ਪਤਵੰਤੇ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous article“ਆਜ਼ਾਦੀ”
Next articleਅੰਗਦਾਨ ਦਿਨ ਮੌਕੇ ਨੈਣਾ ਜੋਤੀ ਕਲੱਬ ਰੋਪੜ ਨੇ ਲੋਕਾਂ ਨੂੰ ਜਾਗਰੂਕ ਕੀਤਾ, ਮੌਤ ਤੋਂ ਬਾਅਦ ਵੀ ਜਿਉਂਦਾ ਰਹਿਣ ਦਾ ਤਰੀਕਾ ਹੈ ਅੰਗ ਦਾਨ: ਵਕੀਲ ਕੁਲਤਾਰ ਸਿੰਘ