*ਲਾਇਨਜ਼ ਕਲੱਬ ਡੇਰਾਬੱਸੀ ਵੱਲੋਂ ਸਰਦਾਰਾ ਸਿੰਘ ਦਾ ਪਰਿਵਾਰ ਸਨਮਾਨ*

ਲਾਇਨਜ਼ ਕਲੱਬ ਡੇਰਾਬੱਸੀ ਦੇ ਪ੍ਰਧਾਨ ਨਿਤਿਨ ਜਿੰਦਲ ਮਰਹੂਮ ਸਰਦਾਰਾ ਸਿੰਘ ਦੇ ਸਪੁੱਤਰ ਹਰਨੇਕ ਸਿੰਘ ਨੂੰ ਸਨਮਾਨ ਚਿੰਨ੍ਹ ਭੇਂਟ ਕਰਦੇ ਹੋਏ।
**ਮਰਨ ਉਪਰੰਤ ਅੱਖਾਂ ਦਾਨ ਕਰਨਾ ਮਹਾਨ ਕਾਰਜ: ਨਿਤਿਨ ਜਿੰਦਲ* 
 ਡੇਰਾਬਸੀ (ਸਮਾਜ ਵੀਕਲੀ)  ਸੰਜੀਵ ਸਿੰਘ ਸੈਣੀ, ਮੋਹਾਲੀ: ਲਾਇਨਜ਼ ਕਲੱਬ ਡੇਰਾਬੱਸੀ ਵੱਲੋਂ ਅੱਜ ਸਥਾਨਕ ਨਿਵਾਸੀ ਮਰਹੂਮ ਸਰਦਾਰਾ ਸਿੰਘ ਦੀ ਅੰਤਿਮ ਅਰਦਾਸ ਮੌਕੇ ਪਰਿਵਾਰ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਹੈ। ਪਿਛਲੇ ਦਿਨੀਂ ਸਰਦਾਰਾ ਸਿੰਘ ਦਾ ਦਿਹਾਂਤ ਹੋ ਗਿਆ ਸੀ। ਲਾਇਨਜ਼ ਕਲੱਬ ਡੇਰਾਬੱਸੀ ਦੀ ਪ੍ਰੇਰਨਾ ਸਦਕਾ ਪਰਿਵਾਰ ਵੱਲੋਂ ਸਰਦਾਰਾ ਸਿੰਘ ਦੀਆਂ ਅੱਖਾਂ ਦਾਨ ਕੀਤੀਆਂ ਗਈਆਂ ਸਨ। ਇਸ ਨਾਲ ਦੋ ਨੇਤਰਹੀਣਾਂ ਦੀ ਜ਼ਿੰਦਗੀ ਵਿੱਚ ਰੌਸ਼ਨੀ ਆਵੇਗੀ। ਕਲੱਬ ਦੇ ਪ੍ਰਧਾਨ ਨਿਤਿਨ ਜਿੰਦਲ ਨੇ ਕਿਹਾ ਕਿ ਮਰਨ ਉਪਰੰਤ ਸਰਦਾਰਾ ਸਿੰਘ ਦੀਆਂ ਅੱਖਾਂ ਦਾਨ ਕਰਕੇ ਪਰਿਵਾਰ ਵੱਲੋਂ ਮਹਾਨ ਕਾਰਜ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਲੋਕਾਂ ਦੇ ਅੰਧਕਾਰ ਜੀਵਨ ਵਿੱਚ ਉਜਾਲਾ ਹੋ ਸਕੇ। ਉਨ੍ਹਾਂ ਦੱਸਿਆ ਕਿ ਲਾਇਨਜ਼ ਕਲੱਬ ਡੇਰਾਬੱਸੀ ਵੱਲੋਂ ਹੁਣ ਤੱਕ 17 ਲੋਕਾਂ ਦੀਆਂ ਅੱਖਾਂ ਦਾਨ ਕਰਵਾਈਆਂ ਗਈਆਂ ਹਨ ਜਿਸ ਨਾਲ 34 ਨੇਤਰਹੀਣ ਲੋਕਾਂ ਦੀ ਜ਼ਿੰਦਗੀ ਵਿੱਚੋਂ ਹਨ੍ਹੇਰਾ ਦੂਰ ਹੋਵੇਗਾ। ਉਨ੍ਹਾਂ ਹੋਰ ਦੱਸਿਆ ਕਿ ਇਕੱਲੇ ਟ੍ਰਾਈਸਿਟੀ ਵਿਚ ਹੀ 1800 ਲੋਕ ਨੇਤਰਹੀਣ ਹਨ।  ਸਰਦਾਰਾ ਸਿੰਘ ਨਮਿਤ ਅੰਤਿਮ ਅਰਦਾਸ ਸਥਾਨਕ ਪਹਾੜੀ ਗੇਟ ਗੁਰਦੁਆਰਾ ਸਾਹਿਬ ਵਿਖੇ ਹੋਈ। ਇਸ ਮੌਕੇ ਕੀਰਤਨੀ ਜੱਥੇ ਵੱਲੋਂ ਵੈਰਾਗਮਈ ਕੀਰਤਨ ਦੁਆਰਾ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਵਾਰਡ ਦੇ ਕੌਂਸਲਰ ਐਡਵੋਕੇਟ ਵਿਕਰਾਂਤ, ਸਾਬਕਾ ਕੌਂਸਲਰ ਹਰਵਿੰਦਰ ਸਿੰਘ ਪਿੰਕਾ, ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ, ਹਰਜੀਤ ਸਿੰਘ, ਕਰਮ ਸਿੰਘ, ਐਡਵੋਕੇਟ ਅਨਮੋਲ ਸਿੰਘ, ਹਰਮਿੰਦਰ ਸਿੰਘ, ਮੋਹਨ ਸਿੰਘ, ਤਾਰਾ ਸਿੰਘ, ਸੁਰਿੰਦਰ ਸਿੰਘ, ਗੁਰਮੇਲ ਸਿੰਘ, ਜਸਵੰਤ ਸਿੰਘ, ਗੁਰਦਿਆਲ ਸਿੰਘ ਡਾਕਟਰ ਬਰਖਾ ਰਾਮ, ਬਲਵਿੰਦਰ ਸਿੰਘ ਮੁਕੰਦਪੁਰ, ਭੁਪਿੰਦਰ ਸਿੰਘ, ਜਸਵਿੰਦਰ ਸਿੰਘ ਜੱਸੀ ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਸਿਆਸੀ ਜਥੇਬੰਦੀਆਂ ਦੇ ਆਗੂਆਂ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ ਵਾਲੇ ਸਮਾਗਮਾਂ ਦੀ ਲੜੀ ਦਾ ਦਸਵਾਂ ਸਮਾਗਮ ਸਿੱਖ ਨੈਸ਼ਨਲ ਕਾਲਜ ਬੰਗਾ ਵਿੱਚ 12 ਮਾਰਚ ਨੂੰ
Next articleਜ਼ੋਨ ਵਿੱਚ ਸ਼ਾਮਲ ਇਕਾਈਆਂ ਦੀ ਦੋ ਸਾਲਾਂ ਲਈ ਹੋਣ ਵਾਲੀ ਚੋਣ ਦੀਆਂ ਮਿਤੀਆਂ ਨਿਯਤ ਕੀਤੀਆਂ