ਮਾਪੇ ਆਪਣੇ ਬੱਚਿਆਂ ਨੂੰ ਸ਼ਹੀਦਾਂ ਦੀਆਂ ਜੀਵਨੀਆਂ ਪੜ੍ਹਨ ਲਈ ਪ੍ਰੇਰਿਤ ਕਰਨ – ਕਲੱਬ ਪ੍ਰਧਾਨ ਲਾਇਨ ਸੋਮਿਨਾਂ ਸੰਧੂ
ਨੂਰਮਹਿਲ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) – ਲਾਇਨਜ਼ ਕਲੱਬ ਨੂਰਮਹਿਲ ਡ੍ਰੀਮ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਅਸ਼ੋਕ ਬਬਿਤਾ ਸੰਧੂ ਪੈਟਰੋਲੀਅਮ ‘ਤੇ ਬੜੀ ਸ਼ਰਧਾ ਭਾਵ ਮਨਾਇਆ। ਕਲੱਬ ਦੇ ਚਾਰਟਰ ਪ੍ਰਧਾਨ ਲਾਇਨ ਅਸ਼ੋਕ ਸੰਧੂ ਨੇ ਜੋਤ ਜਗਾ ਕੇ ਪਹਿਲੀ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਕਲੱਬ ਪ੍ਰਧਾਨ ਲਾਇਨ ਸੋਮਿਨਾਂ ਸੰਧੂ ਨੇ ਭਾਰਤ ਦੇ ਮਹਿਬੂਬ ਅਤੇ ਕ੍ਰਾਂਤੀਕਾਰੀ ਸ਼ਹੀਦ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਦਾ ਜਨਮ ਮਾਤਾ ਵਿੱਦਿਆਵਤੀ ਜੀ ਦੀ ਕੁੱਖੋਂ ਪਿਤਾ ਸ. ਕਿਸ਼ਨ ਸਿੰਘ ਦੇ ਘਰ ਮਿਤੀ 28 ਸਤੰਬਰ 1907 ਨੂੰ ਚੱਕ ਨੰਬਰ 105 ਪਿੰਡ ਬੰਗਾਂ ਤਹਿਸੀਲ ਜੜਾਵਾਲਾਂ ਜ਼ਿਲ੍ਹਾ ਲਾਇਲਪੁਰ (ਪਾਕਿਸਤਾਨ) ਵਿਖੇ ਹੋਇਆ ਜਦਕਿ ਉਹਨਾਂ ਜੱਦੀ ਪਿੰਡ ਖੱਟਕੜ ਕਲਾਂ ਨਵਾਂਸ਼ਹਿਰ (ਪੰਜਾਬ) ‘ਚ ਸਥਿਤ ਹੈ। ਸ਼ਹੀਦ ਭਗਤ ਸਿੰਘ ਨੂੰ ਆਜ਼ਾਦੀ ਅਤੇ ਕ੍ਰਾਂਤੀਕਾਰੀ ਸੋਚ ਆਪਣੇ ਪਰਿਵਾਰ ਵਿਚੋਂ ਹੀ ਮਿਲੀ, ਉਹ ਆਪਣੇ ਚਾਚੇ ਅਜੀਤ ਸਿੰਘ ਦੀ ਸ਼ਖਸੀਅਤ ਤੋਂ ਬਹੁਤ ਪ੍ਰਭਾਵਿਤ ਸਨ ਕਿਉੰਕਿ ਅੰਗਰੇਜਾਂ ਦੇ ਰਾਜ ਵਿੱਚ ਜਦੋਂ ਕੋਈ ਵੀ ਨਿਆਂ-ਅਨਿਆਂ ਗੱਲ ਨਹੀਂ ਸੀ ਕਰਦਾ ਤਾਂ ਚਾਚਾ ਅਜੀਤ ਸਿੰਘ ਠੋਕ ਵਜਾ ਕੇ ਬੋਲਦਾ ਸੀ। ਲਾਇਨ ਸੋਮਿਨਾਂ ਸੰਧੂ ਅਤੇ ਕਲੱਬ ਦੇ ਪੀ.ਆਰ.ਓ ਲਾਇਨ ਰੋਹਿਤ ਸੰਧੂ ਨੇ ਕਿਹਾ ਕਿ ਅਸੀਂ ਵੀ ਕਲੱਬ ਦੇ ਚਾਰਟਰ ਪ੍ਰਧਾਨ ਲਾਇਨ ਅਸ਼ੋਕ ਸੰਧੂ ਪਾਸੋਂ ਬਹੁਤ ਕੁੱਝ ਸਿੱਖਿਆ ਹੈ ਇਸੇ ਕਾਰਣ ਅਸੀਂ ਕਦੇ ਵੀ ਸ਼ਹੀਦਾਂ ਨੂੰ ਸਮੇਂ ਸਮੇਂ ‘ਤੇ ਨਾ ਯਾਦ ਕਰਨ ਦੀ ਕੁਤਾਹੀ ਕਦੇ ਨਹੀਂ ਕਰਦੇ। ਅੱਜ ਦੇਸ਼ ਵਿੱਚੋਂ ਭ੍ਰਿਸ਼ਟਾਚਾਰ, ਅਸਮਾਨਤਾ, ਊਚ-ਨੀਚ ਦਾ ਕੋਹੜ ਕੱਢਣ ਅਤੇ ਹੱਕ ਸੱਚ ਦੀ ਆਵਾਜ਼ ਬੁਲੰਦ ਕਰਨ ਲਈ ਜ਼ਰੂਰੀ ਹੈ ਕਿ ਹਰ ਮਾਂ ਬਾਪ ਆਪਣੇ ਬੱਚਿਆਂ ਨੂੰ ਸ਼ਹੀਦਾਂ ਦੀਆਂ ਜੀਵਨੀਆਂ ਬਾਰੇ ਜ਼ਰੂਰ ਜਾਣਕਾਰੀ ਦੇਣ।ਕਲੱਬ ਦੀ ਕੋਆਰਡੀਨੇਟਰ ਲਾਇਨ ਬਬਿਤਾ ਸੰਧੂ, ਸੈਕੰਡ ਵਾਈਸ ਪ੍ਰਧਾਨ ਲਾਇਨ ਆਂਚਲ ਸੰਧੂ ਸੋਖਲ, ਚੇਅਰਪਰਸਨ ਲਾਇਨ ਜਸਪ੍ਰੀਤ ਕੌਰ ਸੰਧੂ ਤੋਂ ਇਲਾਵਾ ਸਮਾਜ ਸੇਵੀ ਸੀਤਾ ਰਾਮ ਸੋਖਲ, ਪੈਟਰੋਲ ਪੰਪ ਦੇ ਕਰਮਚਾਰੀ ਜਸਦੀਪ ਕੌਰ, ਪਰਦੀਪ ਕੁਮਾਰ, ਵਿਸ਼ਾਲ ਕੁਮਾਰ ਅਤੇ ਹੋਰ ਦੇਸ਼ ਭਗਤਾਂ ਨੇ ਸ਼ਹੀਦ-ਏ-ਆਜ਼ਮ ਨੂੰ ਸ਼ਰਧਾ ਸੁਮਨ ਭੇਂਟ ਕੀਤੇ। ਨੰਨ੍ਹੇ ਮੁੰਨੇ ਬੱਚਿਆਂ ਗੁਰਛਾਇਆ ਸੋਖਲ ਅਤੇ ਗੁਰਅੰਸ਼ ਸੋਖਲ ਨੇ ਵੀ ਨਿੱਕੇ ਨਿੱਕੇ ਹੱਥਾਂ ਨਾਲ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਆਖਿਰ ਵਿੱਚ ਇਨਕਲਾਬ ਜ਼ਿੰਦਾਬਾਦ, ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾਕੇ ਜਨਮ ਦਿਵਸ ਦੀ ਖੁਸ਼ੀ ਲੋਕਾਂ ਨੂੰ ਲੱਡੂ ਵੀ ਵੰਡੇ ਗਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly