ਅੱਖਰ ਮੰਚ ਕਪੂਰਥਲਾ ਵੱਲੋਂ ਭਾਣੋਂ ਲੰਗਾ ਸਕੂਲ ਵਿੱਚ ਸਾਹਿਤਕ ਤੇ ਵਿੱਦਿਅਕ ਸਮਾਗਮ ਆਯੋਜਿਤ

ਅੱਖਰਾਂ ਦੀ ਲੋਅ ਦਾ ਚਾਨਣ ਦਾ ਛੱਟਾ ਦੇਣ ਵਾਲੇ ਅਧਿਆਪਕਾਂ ਅਤੇ ਕਲਮਕਾਰਾਂ ਨੂੰ ਮਿਲਣਾ ਚਾਹੀਦਾ ਹੈ ਮਾਣ ਸਨਮਾਨ — ਪ੍ਰੋ ਕੁਲਵੰਤ ਔਜਲਾ

ਕਪੁਰਥਲਾ (ਸਮਾਜ ਵੀਕਲੀ) ( ਕੌੜਾ )- ਅੱਜ ਨੈਸ਼ਨਲ ਐਵਾਰਡੀ ਸਰਵਣ ਸਿੰਘ ਔਜਲਾ ਪ੍ਰਧਾਨ ਅੱਖਰ ਮੰਚ ਕਪੂਰਥਲਾ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਸਕੂਲ ਭਾਣੋਂ ਲੰਗਾ ( ਕਪੁਰਥਲਾ) ਵਿੱਚ ਪ੍ਰਭਾਵਸ਼ਾਲੀ ਸਾਹਿਤਕ ਤੇ ਵਿੱਦਿਅਕ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਮੰਚ ਦੇ ਸਰਪ੍ਰਸਤ ਪ੍ਰੋਫੈਸਰ ਕੁਲਵੰਤ ਸਿੰਘ ਔਜਲਾ, ਨੈਸ਼ਨਲ ਐਵਾਰਡੀ ਸਰਵਣ ਸਿੰਘ ਔਜਲਾ,ਨੈਸ਼ਨਲ ਐਵਾਰਡੀ ਮੰਗਲ ਸਿੰਘ ਭੰਡਾਲ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਭਜਨ ਸਿੰਘ ਲਾਸਾਨੀ, ਸਟੇਟ ਐਵਾਰਡੀ ਰੌਸ਼ਨ ਖੈੜਾ, ਸੈਂਟਰ ਹੈਡ ਟੀਚਰ ਸੰਤੋਖ ਸਿੰਘ ਮੱਲ੍ਹੀ ਡਾ ਸਰਦੂਲ ਸਿੰਘ ਔਜਲਾ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਾਸਟਰ ਕੁਲਵਿੰਦਰ ਸਿੰਘ ਚਾਹਲ ਅਤੇ ਆਰਟਿਸਟ ਜਸਵੀਰ ਸਿੰਘ ਸੰਧੂ ਆਦਿ ਨੇ ਕੀਤੀ।

ਸੈਂਟਰ ਹੈਡ ਟੀਚਰ ਸੰਤੋਖ ਸਿੰਘ ਮੱਲੀ ਨੇ ਪ੍ਰਧਾਨਗੀ ਮੰਡਲ ਵਿਚ ਸ਼ਾਮਿਲ ਸਾਰੀਆਂ ਸ਼ਖਸੀਅਤਾਂ ਨੂੰ ਜੀ ਆਇਆਂ ਆਖਦੇ ਹੋਏ ਸਕੂਲ ਵਿੱਚ ਹੋ ਰਹੇ ਸਾਹਿਤਕ, ਸਮਾਜਿਕ ਤੇ ਅਕਾਦਮਿਕ ਕੰਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਹੋਇਆਂ ਉਹਨਾਂ ਨੇ ਵੀ ਆਖਿਆ ਕਿ ਮੈਨੂੰ ਇਸ ਗੱਲ ਦਾ ਬੇਹੱਦ ਮਾਣ ਅਤੇ ਫਖਰ ਮਹਿਸੂਸ ਹੁੰਦਾ ਹੈ ਕਿ ਮੈਂ ਸਾਹਿਤਕ, ਸਮਾਜਿਕ ਤੇ ਅਕਾਦਮਿਕ ਕੰਮਾਂ ਵਿੱਚ ਲਗਨ ਨਾਲ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਆਪਣੇ ਸਾਥੀ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲ ਵਿੱਚ ਵਿੱਦਿਅਕ ਮਾਹੌਲ ਉਸਾਰਨ ਲਈ ਨਿਰੰਤਰ ਯਤਨਸ਼ੀਲ ਰਹਿੰਦਾ ਹਾਂ ।

ਅੱਖਰ ਮੰਚ ਦੇ ਸਰਪ੍ਰਸਤ ਪ੍ਰੋਫੈਸਰ ਕੁਲਵੰਤ ਔਜਲਾ ਨੇ ਆਖਿਆ ਕਿ ਅੱਖਰਾਂ ਦੀ ਲੋਅ ਦੇ ਚਾਨਣ ਦਾ ਛੱਟਾ ਦੇਣ ਵਾਲੇ ਅਧਿਆਪਕਾਂ ਅਤੇ ਕਲਮਕਾਰਾਂ ਨੂੰ ਹਮੇਸ਼ਾਂ ਹੀ ਮਾਣ ਸਨਮਾਨ ਮਿਲਣਾ ਚਾਹੀਦਾ ਹੈ। ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਭਜਨ ਸਿੰਘ ਲਾਸਾਨੀ ਨੇ ਆਖਿਆ ਕਿ ਅੱਖਰ ਮੰਚ ਜੋ ਸਮਾਜ ਵਿਚਲੇ ਲੋੜਵੰਦਾਂ ਦੀ ਮਦਦ ਕਰਦਾ ਹੈ, ਸਾਹਿਤ ਦੇ ਖੇਤਰ ਵਿੱਚ ਅੱਖਰ ਬੀਜਣ ਦਾ ਕਾਰਜ ਕਰਦੇ ਅਧਿਆਪਕਾਂ ਦੀ ਹੌਂਸਲਾ ਅਫ਼ਜਾਈ ਅਤੇ ਲੋੜਵੰਦ ਵਿਦਿਆਰਥੀਆਂ ਦੇ ਮਸਤਕਾਂ ਵਿੱਚ ਸੁਪਨੇ ਬੀਜ ਕੇ ਲਗਨ ਅਤੇ ਮਿਹਨਤ ਦੀ ਸਿੰਚਾਈ ਕਰਦਾ ਹੈ । ਸਮਾਗਮ ਦੌਰਾਨ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਨੈਸ਼ਨਲ ਐਵਾਰਡੀ ਸਰਵਣ ਸਿੰਘ ਔਜਲਾ ਨੇ ਬਾਖੂਬੀ ਨਿਭਾਈ।

ਸਾਹਿਤਕ ਸਮਾਗਮ ਦੇ ਦੌਰਾਨ ਪ੍ਰੋਫ਼ੈਸਰ ਕੁਲਵੰਤ ਔਜਲਾ, ਡਾ ਸਰਦੂਲ ਔਜਲਾ, ਮੰਗਲ ਸਿੰਘ ਭੰਡਾਲ, ਮਾਸਟਰ ਕੁਲਵਿੰਦਰ ਸਿੰਘ ਚਾਹਲ, ਰੌਸ਼ਨ ਖੈੜਾ, ਐਸ ਐਸ ਮੱਲ੍ਹੀ, ਆਰਟਿਸਟ ਜਸਬੀਰ ਸੰਧੂ ਆਦਿ ਨੇ ਆਪੋ ਆਪਣੀਆਂ ਕਵਿਤਾਵਾਂ ਅਤੇ ਸਾਹਿਤਕ ਰਚਨਾਵਾਂ ਦੀ ਹਾਜ਼ਰ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ਼ ਸਾਹਿਤਕ ਸਾਂਝ ਪਾਈ। ਪ੍ਰਧਾਨਗੀ ਮੰਡਲ ਵੱਲੋਂ ਨਵ ਨਿਯੁਕਤ ਸੈਂਟਰ ਹੈਡ ਟੀਚਰ ਸੰਤੋਖ ਸਿੰਘ ਮੱਲ੍ਹੀ ਨੂੰ ਵਿਸ਼ੇਸ਼ ਤੌਰ ਉੱਤੇ ਸਨਮਾਨਤ ਵੀ ਕੀਤਾ ਗਿਆ। ਮਾਸਟਰ ਕੁਲਵਿੰਦਰ ਸਿੰਘ ਚਾਹਲ ਨੇ ਸਮਾਗਮ ਵਿਚ ਪਹੁੰਚੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਅਤੇ ਅੱਖਰ ਮੰਚ ਵੱਲੋਂ ਸਕੂਲ ਵਿੱਚ ਪਹਿਲੀ ਤੋਂ ਪੰਜਵੀਂ ਜਮਾਤ ਵਿੱਚ ਪੜਦੇ ਲੋੜ੍ਹਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਮੁੱਹਈਆ ਕਰਵਾਈ ਗਈ। ਇਸ ਮੌਕੇ ਉਤੇ ਹੋਰਨਾਂ ਤੋਂ ਇਲਾਵਾ ਮੈਡਮ ਨਵਜੀਤ ਕੌਰ ਮੈਡਮ ਸੰਤੋਸ਼ ਕੌਰ, ਮੈਡਮ ਪਰਮਜੀਤ ਕੌਰ ਸਿਆਲ ਅਤੇ ਮਾਸਟਰ ਕੁਲਵਿੰਦਰ ਸਿੰਘ ਦੁਰਗਾਪੁਰ ਆਦਿ ਅਧਿਆਪਕ ਸਟਾਫ਼ ਹਾਜ਼ਰ ਸਨ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰਮਾਬਾਈ ਦਾ ਮਹਾਂ ਪ੍ਰੀਨਿਰਵਾਣ ਦਿਵਸ ਐਸਸੀ/ਐਸਟੀ ਐਸੋਸੀਏਸ਼ਨ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ
Next articleਅੱਠਵੀਂ , ਦਸਵੀਂ ਤੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਕਪੂਰਥਲਾ ਦੇ ਵਿਦਿਆਰਥੀਆਂ ਨੇ ਲਿਖ ਦਿੱਤੀ ਸਰਵੋਤਮ ਇਬਾਰਤ