ਅੰਤਰਰਾਸ਼ਟਰੀ ਮਾਂ-ਬੋਲੀ ਨੂੰ ਸਮਰਪਿਤ ਭਾਸ਼ਾ ਵਿਭਾਗ ਅੰਮ੍ਰਿਤਸਰ ਵੱਲੋਂ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿੱਚ ਕਰਵਾਏ ਗਿਆ ਸਾਹਿਤਕ ਸਮਾਗਮ

*ਮਾਣ ਪੰਜਾਬੀਆਂ ਤੇ ਅੰਤਰ-ਰਾਸ਼ਟਰੀ ਸਾਹਿਤਕ ਮੰਚ ਯੂ.ਕੇ. ਦੀ ਅੰਮ੍ਰਿਤਸਰ ਤੋਂ ਪ੍ਰਧਾਨ ਮੈਡਮ ਰਾਜਬੀਰ ਕੌਰ ਗਰੇਵਾਲ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ,  ਗੁਰਭਿੰਦਰ ਗੁਰੀ (ਸਮਾਜ ਵੀਕਲੀ): ਪੰਜਾਬ ਸਕਰਾਰ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਅਧੀਨ ਭਾਸ਼ਾ ਵਿਭਾਗ ਦੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ [ਨੈਸ਼ਨਲ ਐਵਾਰਡ] ਦੀ ਅਗਵਾਈ ਹੇਠ ਪ੍ਰਿੰਸੀਪਲ ਡਾ. ਸਰਿੰਦਰ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ ਗਿਆ, ਜੋ ਸੈਂਕੜੇ ਵਿਦਵਾਨਾਂ ਦੀ ਹਾਜ਼ਰੀ ਵਿੱਚ ਇਤਿਹਾਸਕ ਪੈੜਾਂ ਛੱਡਦਾ ਸਮਾਪਤ ਹੋਇਆ। ਇਸ ਦੇ ਪਹਿਲੇ ਪੜਾਅ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਵਾਨ ਮੁਖੀ ਡਾ. ਮਨਜਿੰਦਰ ਸਿੰਘ ਵੱਲੋਂ ਪੰਜਾਬੀ ਮਾਂ-ਬੋਲੀ ਦੀ ਮਹਾਨਤਾ ‘ਤੇ ਕੁੰਜੀਵਤ ਭਾਸ਼ਣ ਦਿੱਤਾ ਗਿਆ ਅਤੇ ਵੱਖ-ਵੱਖ ਵਿਦਵਾਨਾਂ ਤੇ ਕਵੀਆਂ ਵੱਲੋਂ ਮਾਂ-ਬੋਲੀ ਦੀ ਸਾਰਥਿਕਤਾ ‘ਤੇ ਆਪਣੀ ਅਹਿਮ ਰਚਨਾਵਾਂ ਪੇਸ਼ ਕੀਤੀਆਂ। ਦੂਜੇ ਪੜਾਅ ਵਿੱਚ ਪੰਜਾਬੀ ਦੇ ਨਾਮੀ ਲੋਕ-ਗਾਇਕ ਹਰਿੰਦਰ ਸੋਹਲ [ਸੰਗੀਤਕਾਰ ਤੇ ਗਾਇਕ] ਵੱਲੋਂ ਪੰਜਾਬੀ ਦੇ ਵਿਸ਼ਵ ਪ੍ਰਸਿੱਧ ਸਾਹਿਤਕਾਰਾਂ ਦੀਆਂ ਕਾਵਿਕ ਰਚਨਾਵਾਂ ਦਾ ਗਾਇਨ ਕਰਕੇ ਹਾਜ਼ਰ ਇਕੱਠ ਨੂੰ ਕੀਲੀ ਰੱਖਿਆ।

ਇਸ ਸਮਾਗਮ ਵਿੱਚ ਸ੍ਰੀ ਅਸ਼ੋਕ ਤਲਵਾਰ, ਚੇਅਰਮੈਨ ਨਗਰ ਸੁਧਾਰ ਟਰੱਸਟ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘਾ ਧਾਲੀਵਾਲ ਦੀ ਸ੍ਰਪਰਸਤੀ ਹੇਠ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕੀਤੀ, ਜਦੋਂ ਕਿ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਸਮਾਜ ਸੇਵੀ ਸਤਵੰਤ ਸਿੰਘ ਸੋਹਲ, ਸਹਾਇਕ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਜਾਗੇਸ਼ਵਰ ਤੇ ਜਸਵਿੰਦਰ ਸਿੰਘ ਬਾਵਾ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਸਾਰੇ ਸਮਾਗਮ ਦੀ ਪ੍ਰਧਾਨਗੀ ਡਾ. ਧਰਮ ਸਿੰਘ ਸਾਬਕਾ ਮੁਖੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕੀਤੀ। ਇਸ ਮੌਕੇ ਮੁੱਖ ਮਹਿਮਾਨ ਚੇਅਰਮੈਨ ਅਸ਼ੋਕ ਤਲਵਾਰ, ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ, ਡਾ. ਮਨਜਿੰਦਰ ਸਿੰਘ, ਡਾ. ਧਰਮ ਸਿੰਘ, ਕੇਵਲ ਧਾਲੀਵਾਲ ਸ਼੍ਰੋਮਣੀ ਨਾਟਕਕਾਰ, ਪ੍ਰਿੰ. ਸੁਰਿੰਦਰ ਕੌਰ, ਸਤਵਿੰਦਰ ਸਿੰਘ ਜੌਹਲ, ਡਾ. ਬਲਜੀਤ ਕੌਰ ਰਿਆੜ ਸਮਾਰੋਹ ਕਨਵੀਨਰ ਨੇ ਸੈਂਕੜਿਆਂ ਦੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿੰਦਗੀ ਤੇ ਸਮਾਜ ਦੀ ਤਰੱਕੀ ਲਈ ਪੰਜਾਬੀ ਮਾਂ-ਬੋਲੀ ਦੀ ਮਹਾਨਤਾ ਨੂੰ ਸਮਝਣਾ ਸਾਰਿਆਂ ਦਾ ਨੈਤਿਕ ਫ਼ਰਜ਼ ਹੈ ਕਿਉਂਕਿ ਮਾਂ-ਬੋਲੀ ਨਾਲ ਹੀ ਵਿਅਕਤੀ ਦੀ ਆਪਣੀ ਸ਼ਖ਼ਸੀਅਤ ਦੇ ਨਾਲ-ਨਾਲ ਉਸ ਦੇ ਚੌਗਿਰਦੇ ਅਤੇ ਸਮਾਜ ਦਾ ਵਿਕਾਸ ਸੰਭਵ ਹੁੰਦਾ ਹੈ। ਇਸ ਮੌਕੇ ਸਟੇਟ ਐਵਾਰਡੀ ਅਧਿਆਪਕ ਕਸ਼ਮੀਰ ਸਿੰਘ ਦੀ ‘ਇੱਕੀ ਰਚਨਾਵਾਂ ਇੱਕੀ ਗੀਤ’ ਦੀ ਸੰਗੀਤਕ ਐਲਬਮ ਵੀ ਲੋਕ-ਅਰਪਣ ਕੀਤੀ ਗਈ।

ਸਮਾਗਮ ਦੇ ਅੰਤ ਵਿੱਚ ਭਾਸ਼ਾ ਵਿਭਾਗ, ਅੰਮ੍ਰਿਤਸਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਵੱਲੋਂ ਪੰਜਾਬੀ ਮਾਂ-ਬੋਲੀ ਦੇ ਪ੍ਰਚਾਰ ਤੇ ਪਸਾਰ ਵਿੱਚ ਸੇਵਾਵਾਂ ਨਿਭਾਉਣ ਵਾਲੇ ਮੁਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ, ਸਾਹਿਤਕਾਰਾਂ, ਪੱਤਰਕਾਰਾਂ, ਕਾਲਜ ਅਧਿਆਪਕਾਂ ਅਤੇ ਵਿਦਿਆਰੀਆਂ ਦਾ ਪ੍ਰਸੰਸਾ-ਪੱਤਰ, ਸਨਮਾਨ-ਚਿੰਨ੍ਹ\ਲੋਇਆਂ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਕਾਲਜ ਪਿ੍ਰੰਸੀਪਲ ਪ੍ਰੋ. ਸੁਰਿੰਦਰ ਕੌਰ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸਮੁੱਚੇ ਸਮਾਗਮ ਦਾ ਮੰਚ ਸੰਚਾਲਨ ਪ੍ਰੋਗਰਾਮ ਕਨਵੀਨਰ ਡਾ. ਬਲਜੀਤ ਕੌਰ ਰਿਆੜ ਵੱਲੋਂ ਬਾਖ਼ੂਬੀ ਕੀਤਾ ਗਿਆ। ਇਸ ਸਮਾਰੋਹ ਵਿੱਚ ਹੋਰਨਾਂ ਤੋਂ ਇਲਾਵਾ ਸਤਵਿੰਦਰ ਸਿੰਘ ਜੌਹਲ, ਇੰਦਰਪਾਲ ਸਿੰਘ ਜ਼ਿਲ੍ਹਾ ਪ੍ਰਧਾਨ, ਜਸਵਿੰਦਰ ਸਿੰਘ ਬਾਵਾ, ਰਾਜਬੀਰ ਕੌਰ ਗਰੇਵਾਲ [ਮਾਣ ਪੰਜਾਬੀਆਂ ਤੇ ਅੰਤਰਰਾਸ਼ਟਰੀ ਸਾਹਿਤਕ ਮੰਚ ਯੂ.ਕੇ. ਦੀ ਅੰਮ੍ਰਿਤਸਰ ਇਕਾਈ ਦੀ ਪ੍ਰਧਾਨ], ਸੰਤੋਖ ਸਿੰਘ ਆਸਟਰੇਲੀਆ, ਹਰਮੀਤ ਆਰਟਿਸਟ, ਕੁਲਵਿੰਦਰ ਕੌਰ, ਧਰਮਿੰਦਰ ਔਲਖ, ਰਜਵੰਤ ਸੈਣੀ, ਕਸ਼ਮੀਰ ਗਿੱਲ, ਵਿਜੇ ਅਗਨੀਹੋਤਰੀ, ਸੀਨੀਅਰ ਸਹਾਇਕ ਹਰਜੀਤ ਸਿੰਘ, ਸੇਲ ਇੰਚਾਰਜ ਜਸਵੀਰ ਸਿੰਘ, ਕੰਨਵਲਪ੍ਰੀਤ ਕੌਰ, ਮਨਮੋਹਨ ਸਿੰਘ ਬਾਸਰਕੇ, ਕੁਲਦੀਪ ਦਰਾਜਕੇ, ਸਟੇਟ ਐਵਾਰਡੀ ਕਸ਼ਮੀਰ ਸਿੰਘ, ਜਸਬੀਰ ਸਿੰਘ ਵਿਰਕ, ਰਾਜਬੀਰ ਸਿੰਘ ਹੁੰਦਲ, ਡਾ. ਜਤਿੰਦਰ ਕੌਰ ਤੇ ਵੱਡੀ ਗਿਣਤੀ ਵਿੱਚ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।

 

Previous articleअखिल भारतीय ग्राहक पंचायत द्वारा एक विशेष बैठक का सफलता पूर्वक आयोजन
Next articleਪੰਜਾਬ ਮਾਂ ਬੋਲੀ ਦੀ ਬੁਲੰਦੀ ਲਈ ਹਾਕ” ਤੇ ਇੱਕ ਵਿਸ਼ੇਸ਼ ਸੈਮੀਨਾਰ ਆਯੋਜਿਤ