ਨਵਾਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) ( ਜਤਿੰਦਰ ਪਾਲ ਸਿੰਘ ਕਲੇਰ ) ਬਲਾਚੌਰ ਦੇ ਭੱਦੀ ਰੋਡ ਸਥਿਤ ਸੂਰੀ ਹਸਪਤਾਲ ਦੇ ਮਾਲਕ ਡਾਕਟਰ ਉਜਾਗਰ ਸਿੰਘ ਸੂਰੀ ਜੋ ਕਿ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ ਜਿਨਾਂ ਦੇ ਜਾਣ ਨਾਲ ਇਲਾਕੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਉਹਨਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਹਨਾਂ ਦੇ ਪਿੰਡ ਲੋਹਟ ਵਿਖੇ ਇਲਾਕੇ ਦੀਆ ਪ੍ਰਮੁੱਖ ਸਖਸ਼ੀਅਤਾ ਵਲੋਂ ਉਹਨਾਂ ਦੇ ਬੇਟੇ ਡਾਕਟਰ ਭੁਪਿੰਦਰਜੀਤ ਸਿੰਘ ਸੂਰੀ ਤੇ ਅਮਨਪ੍ਰੀਤ ਸਿੰਘ ਸੂਰੀ ਯੂਐਸਏ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਉਹਨਾਂ ਨੇ ਕਿਹਾ ਕਿ ਡਾਕਟਰ ਉਜਾਗਰ ਸਿੰਘ ਸੂਰੀ ਸਮਾਜ ਸੇਵੀ ਅਤੇ ਲੋਕ ਭਲਾਈ ਕੰਮਾਂ ਦੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਸਨ ਅਤੇ ਉਨਾਂ ਨੇ ਹਮੇਸ਼ਾ ਹੀ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਉਹਨਾਂ ਦੀ ਬੇਵਕਤੀ ਮੌਤ ਨਾਲ ਜਿੱਥੇ ਪਰਿਵਾਰ ਅਤੇ ਇਲਾਕੇ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਉਥੇ ਹੀ ਪੂਰੇ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਉਨ੍ਹਾਂ ਕਿਹਾ ਹੈ ਕਿ ਹਲਕਾ ਬਲਾਚੌਰ ਨੇ ਅਜਿਹਾ ਸ਼ਖਸ ਖੋਹ ਦਿੱਤਾ ਹੈ ਜਿਸ ਸ਼ਖਸ ਨੇ ਹਮੇਸ਼ਾ ਹੀ ਲੋੜਵੰਦ ਪਰਿਵਾਰ ਦੀ ਬਾਂਹ ਫੜੀ ਹੈ, ਉਹਨਾਂ ਪਰਿਵਾਰ ਨੂੰ ਪਰਮਾਤਮਾ ਦਾ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ |ਇਸ ਮੌਕੇ ਸੁਰਜੀਤ ਸਿੰਘ ਮੁੱਖ ਸੇਵਾਦਾਰ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ , ਗੁਰਦੇਵ ਸਿੰਘ ਗਹੂੰਣ, ਦੀਦਾਰ ਸਿੰਘ ਗਹੂੰਣ ਸੇਵਾ ਮੁਕਤ ਡੀ ਐਸ ਪੀ, ਮਨਜੀਤ ਸਿੰਘ ਮਹਿਤਪੁਰ, ਹਰਨੇਕ ਸਿੰਘ ਧੌਲ, ਮੇਜਰ ਸਿੰਘ, ਮੁੱਖਵਿੰਦਰਪਾਲ ਸਿੰਘ, ਭਗਵਾਨ ਸਿੰਘ, ਬਗੀਚਾ ਸਿੰਘ ਆਦਿ ਹਾਜ਼ਰ ਸਨ।
ਇਲਾਕੇ ਦੀਆ ਪ੍ਰਮੁੱਖ ਸ਼ਖਸ਼ੀਅਤਾਂ ਵਲੋਂ ਡਾ ਉਜਾਗਰ ਸਿੰਘ ਸੂਰੀ ਦੇ ਦੇਹਾਂਤ ਤੇ ਪਰਿਵਾਰ ਨਾਲ ਅਫਸੋਸ ਪ੍ਰਗਟਾਇਆ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



