(ਸਮਾਜ ਵੀਕਲੀ) ਹੁਸ਼ਿਆਰਪੁਰ ਪ੍ਰਿੰਸੀਪਲ ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਅਨੀਤਾ ਸਾਗਰ ਜੀ ਦੀ ਅਗਵਾਈ ਵਿੱਚ ਰੈਡ ਰਿਬਨ ਕਲੱਬ ਅਤੇ ਐਨ.ਐਸ.ਐਸ. ਇੰਚਾਰਜ ਪ੍ਰੋ.ਵਿਜੇ ਕੁਮਾਰ ਦੇ ਸਹਿਯੋਗ ਨਾਲ “ਹਰ ਘਰ ਤਿਰੰਗਾ” ਨਾਲ ਸਬੰਧਿਤ ਪ੍ਰਗੋਰਾਮ ਕਰਵਾਏ ਗਏ। ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਅਨੀਤਾ ਸਾਗਰ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਆਜ਼ਾਦੀ ਦੇ ਮਹੱਤਵ ਤੇ ਚਾਨਣਾ ਪਾਇਆ। ਉਹਨਾਂ ਨੇ ਬੱਚਿਆਂ ਨੂੰ ਦੱਸਿਆ ਕਿ ਇਹ ਆਜ਼ਾਦੀ ਸਾਨੂੰ ਦੇਸ਼ ਭਗਤਾਂ ਦੀ ਕੁਰਬਾਨੀ ਤੋਂ ਬਾਅਦ ਪ੍ਰਾਪਤ ਹੋਈ ਹੈ। ਇਸ ਲਈ ਸਾਨੂੰ ਦੇਸ਼ ਭਗਤਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਰੈਡ ਰਿਬਨ ਕਲੱਬ ਅਤੇ ਐਨ.ਐਸ.ਐਸ. ਇੰਚਾਰਜ ਪ੍ਰੋ.ਵਿਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਇਸ ਦਿਵਸ ਨੂੰ ਮਨਾਉਂਦੇ ਹੋਏ ਘਰਾਂ ਵਿੱਚ ਤਿਰੰਗਾ ਝੰਡਾ ਆਪਣੇ ਪਰਿਵਾਰ ਦੇ ਨਾਲ ਲਹਿਰਾਉਣਾ ਚਾਹੀਦਾ ਹੈ, ਤਾਂ ਕਿ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਵੀ ਇਸ ਦਿਵਸ ਸਬੰਧੀ ਜਾਣਕਾਰੀ ਮਿਲ ਸਕੇ। ਉਹਨਾਂ ਨੇ ਵਿਦਿਆਰਥੀਆਂ ਨੂੰ ਕਾਲਜ ਦੇ ਪ੍ਰਿੰਸੀਪਲ ਅਨੀਤਾ ਸਾਗਰ ਦੇ ਨਾਲ ਮਿਲਕੇ ਸਾਡੇ ਦੇਸ਼ ਦੇ ਝੰਡੇ ਤਕਸੀਮ ਕੀਤੇ, ਤਾਂ ਕਿ ਉਹ ਆਪਣੇ ਘਰਾਂ ਵਿੱਚ ਆਪਣੇ ਪਰਿਵਾਰਾਂ ਨਾਲ ਮਿਲ ਕੇ ਝੰਡੇ ਲਹਿਰਾ ਸਕਣ। ਉਹਨਾਂ ਨੇ ਵਿਦਿਆਰਥੀਆਂ ਨੂੰ ਦੇਸ਼ ਨਾਲ ਪਿਆਰ ਕਰਨ ਅਤੇ ਦੂਜਿਆ ਨੂੰ ਪਿਆਰ ਕਰਨ ਲਈ ਪ੍ਰੇਰਿਤ ਕਰਨ ਦਾ ਸੰਦੇਸ਼ ਵੀ ਦਿੱਤਾ। ਵਿਦਿਆਰਥਣ ਖੁਸ਼ਬੂ ਨੇ ਇਸ ਦਿਵਸ ਨਾਲ ਸਬੰਧਿਤ ਆਪਣੇ ਵਿਚਾਰ ਪੇਸ਼ ਕੀਤੇ। ਕਾਲਜ ਦੇ ਸਟਾਫ ਮੈਂਬਰ ਹਿੱਮਤ ਸਿਧੂ ਅਤੇ ਸਰਬਜੀਤ ਸਿੰਘ ਵੀ ਇਸ ਮੌਕੇ ਤੇ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly