HOME ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ਦੇ ਵਿਕਾਸ ਕਾਰਜਾਂ...

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

1

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਚਾਇਤਾਂ ਦੀ ਸਾਂਝੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਦੀ ਰਫ਼ਤਾਰ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਡਾ ਕੰਢੀ ਇਲਾਕੇ ਦੇ ਕਈ ਪਿੰਡਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਬਾਰੇ ਜਾਣਕਾਰੀ ਲੈਂਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਪਾਣੀ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਜਿਥੇ ਲੋੜ ਹੈ ਉਥੇ ਪਾਈਪਾਂ/ਮੋਟਰਾਂ ਆਦਿ ਦੀ ਲੋੜੀਂਦੀ ਮੁਰੰਮਤ ਦੀ ਵੀ ਹਦਾਇਤ ਕੀਤੀ। ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਤੋਂ ਰਿਟੇਨਿੰਗ ਵਾਲ ਦਾ ਜਾਇਜ਼ਾ ਲੈਂਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ-ਪਹਿਲਾਂ ਸੁਰੱਖਿਆ ਦੇ ਮੱਦੇਨਜ਼ਰ ਸੜਕਾਂ ਦੇ ਆਲੇ-ਦੁਆਲੇ ਇਹ ਕੰਧਾਂ ਬਣਾਏ ਜਾਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਤੋਂ ਦਰੱਖਤਾਂ ਦੀ ਕਟਾਈ ਲਈ ਨਿਰਧਾਰਤ ਨੀਤੀ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਿਯਮਾਂ ਮੁਤਾਬਿਕ ਲੋੜੀਂਦੀ ਗਿਣਤੀ ਵਿਚ ਨਵੀਂ ਥਾਂ ‘ਤੇ ਬੂਟੇ ਲਾਉਣ ਨੂੰ ਵੀ ਹਰ ਹਾਲ ਯਕੀਨੀ ਬਣਾਇਆ ਜਾਵੇ। ਢੋਲਵਾਹਾ, ਜਨੌੜੀ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਡਾ. ਰਵਜੋਤ ਸਿੰਘ ਨੇ ਪੰਜਾਬ ਰੋਡਵੇਜ ਅਤੇ ਟਰਾਂਸਪੋਰਟ ਵਿਭਾਗ ਦੇ ਅਮਲੇ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਖੇਤਰਾਂ ਵਿਚ ਬੱਸ ਅੱਡਿਆਂ ‘ਤੇ ਬੱਸਾਂ ਨੂੰ ਰੋਕਣ ਲਈ ਸਬੰਧਤ ਕਰਮਚਾਰੀਆਂ ਨੂੰ ਪਾਬੰਦ ਕੀਤਾ ਜਾਵੇ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸਹੂਲਤ ਰੋਡਵੇਜ ਦੀਆਂ ਬੱਸਾਂ ਦੇ ਨਵੇਂ ਟਾਈਮ ਸ਼ੁਰੂ ਕਰਨ ਦੇ ਨਾਲ-ਨਾਲ ਪ੍ਰਾਈਵੇਟ ਬੱਸਾਂ ਨੂੰ ਵੀ ਰੁਕਣ ਲਈ ਵੀ ਅਧਿਕਾਰੀਆਂ ਨੂੰ ਨਿਦੇਸ਼ ਦਿੱਤੇ। ਪਿੰਡਾਂ ਵਿਚ ਬਣਾਏ ਜਾ ਰਹੇ ਅੰਮ੍ਰਿਤ ਸਰੋਵਰ ਪ੍ਰੋਜੈਕਟਾਂ ਦੀ ਸਮੀਖਿਆ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਇਸ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਪਿੰਡਾਂ ਦੇ ਵਸਨੀਕਾਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇ। ਉਨ੍ਹਾਂ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੇ ਪੈਂਡਿੰਗ ਪਏ ਇੰਤਕਾਲਾਂ ਨੂੰ ਮੁਕੰਮਲ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਤਹਿਸੀਲਾਂ ਵਿਚ ਸਰਕਾਰੀ ਫੀਸ ਵਾਲੇ ਬੋਰਡ ਪ੍ਰਮੁੱਖ ਸਥਾਨਾਂ ‘ਤੇ ਲਾਏ ਜਾਣ ਤਾਂ ਜੋ ਲੋਕਾਂ ਨੂੰ ਪੂਰੀ ਜਾਣਕਾਰੀ ਹੋ ਸਕੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samaj

Previous articleSAMAJ WEEKLY = 02/05/2025
Next articleਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ – ਬ੍ਰਹਮ ਸ਼ੰਕਰ ਜਿੰਪਾ