ਇਸਲਾਮਾਬਾਦ— ਪਾਕਿਸਤਾਨ ‘ਚ 15 ਅਤੇ 16 ਅਕਤੂਬਰ ਨੂੰ ਸ਼ੰਘਾਈ ਸਹਿਯੋਗ ਸੰਗਠਨ ਦਾ ਸੰਮੇਲਨ ਹੋ ਰਿਹਾ ਹੈ।ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਚੀਨ ਦੇ ਪ੍ਰਧਾਨ ਮੰਤਰੀ ਲੀ ਕਿਆਂਗ ਸਮੇਤ ਕਈ ਨੇਤਾ ਇਸ ਵਿੱਚ ਹਿੱਸਾ ਲੈਣਗੇ। ਕਾਨਫਰੰਸ ਦੇ ਮੱਦੇਨਜ਼ਰ ਇਸਲਾਮਾਬਾਦ ਅਤੇ ਰਾਵਲਪਿੰਡੀ ਵਿੱਚ ਵਿਆਹ ਹਾਲ, ਕੈਫੇ, ਰੈਸਟੋਰੈਂਟ ਅਤੇ ਕਲੱਬਾਂ ਨੂੰ 16 ਅਕਤੂਬਰ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।ਇਸ ਤੋਂ ਇਲਾਵਾ ਸਕੂਲ ਅਤੇ ਕਾਲਜ ਵੀ ਬੰਦ ਰਹਿਣਗੇ।ਇਸ ਦਾ ਮਤਲਬ ਹੈ ਕਿ ਪੂਰਾ ਲਾਕਡਾਊਨ ਹੋਵੇਗਾ।ਫੌਜ ‘ਤੇ ਪੂਰਾ ਭਰੋਸਾ ਜਤਾਉਂਦੇ ਹੋਏ ਪਾਕਿਸਤਾਨ ਸਰਕਾਰ ਨੇ ਸੁਰੱਖਿਆ ਦੀ ਜ਼ਿੰਮੇਵਾਰੀ ਫੌਜ ਨੂੰ ਸੌਂਪ ਦਿੱਤੀ ਹੈ। ਸਥਾਨਕ ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਨੂੰ ਸਿੱਧੇ ਮਿਲਟਰੀ ਅਧਿਕਾਰੀਆਂ ਦੇ ਅਧੀਨ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸਲਾਮਾਬਾਦ ਅਤੇ ਰਾਵਲਪਿੰਡੀ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਲਈ 10,000 ਤੋਂ ਵੱਧ ਸੈਨਿਕਾਂ ਅਤੇ ਕਮਾਂਡੋਜ਼ ਨੂੰ ਤਾਇਨਾਤ ਕੀਤਾ ਗਿਆ ਹੈ, ਜਦੋਂ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤਹਿਰੀਕ-ਏ-ਇਨਸਾਫ ਪਾਰਟੀ ਨੇ ਅਗਲੇ 4 ਦਿਨਾਂ ਤੱਕ ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly