ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ `ਚ ਲੋਹੜੀ ਦਾ ਤਿਉਹਾਰ ਮਨਾਇਆ

ਕਪੂਰਥਲਾ,( ਕੌੜਾ )-ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ਹੇਠ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਲੋਹੜੀ ਦਾ ਤਿਉਹਾਰ ਮਨਾਇਆ । ਇਸ ਮੌਕੇ ਸਕੂਲ ਦੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਲੋਹੜੀ ਦੀਆਂ ਮੁਬਾਰਕਾਂ ਦਿੱਤੀਆਂ । ਇਸ ਮੌਕੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ । ਗਿਆਰਵੀਂ ਜਮਾਤ ਦੀ ਵਿਦਿਆਰਥਣ ਇੰਦਰਪ੍ਰੀਤ ਕੌਰ ਨੇ ਸਪੀਚ ਬੋਲ ਕੇ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਨਾਲ ਰੂਬਰੂ ਕਰਵਾਇਆ ਅਤੇ ਇਸੇ ਜਮਾਤ ਦੀ ਵਿਦਿਆਰਥਣ ਕਿਰਨਦੀਪ ਕੌਰ ਨੇ ਲੋਹੜੀ ਦੇ ਸੰਬੰਧ ਵਿੱਚ ਕਵਿਤਾ ਪੇਸ਼ ਕੀਤੀ । ਸਕੂਲ ਦੇ ਵਿਦਿਆਰਥੀਆਂ ਦੁਆਰਾ ਮਿਲ ਕੇ ਲੋਹੜੀ ਦੇ ਸਬੰਧ ਵਿੱਚ ਗੀਤ ਗਾਏ ਗਏ । ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਗੇਮਾਂ ਵੀ ਕਰਵਾਈਆਂ ਗਈਆਂ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਵੀ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਲੋਹੜੀ ਦੀਆਂ ਮੁਬਾਰਕਾਂ  ਦਿੱਤੀਆਂ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ‘ਚ ਸ਼ਿਰਕਤ ਕੀਤੀ
Next articleਵੱਖ ਵੱਖ ਅਧਿਆਪਕ ਜਥੇਬੰਦੀਆਂ ਵੱਲੋਂ ਮਾਸਟਰ ਨਰੇਸ਼ ਕੋਹਲੀ ਦੇ ਮਾਤਾ ਜੀ ਦੇ ਦੇਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ