HOME ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਅਤੇ ਲੋਕ ਮੁਸ਼ਕਿਲਾਂ ਦੇ...

ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਅਤੇ ਲੋਕ ਮੁਸ਼ਕਿਲਾਂ ਦੇ ਹੱਲ ਲਈ ਹੋਈ ਵਿਸ਼ੇਸ਼ ‘ਲੋਕ-ਮਿਲਣੀ’

21

ਮੋਹਾਲੀ ਅਤੇ ਨਵਾਂਸ਼ਹਿਰ ਤੋਂ ਚੁਣੇ ਗਏ ਨਵੇਂ ਐੱਮ.ਸੀਜ਼ ਦਾ ਕੀਤਾ ਵਿਸ਼ੇਸ਼ ਸਨਮਾਨ, ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਸਮੇਤ ਪ੍ਰਮੁੱਖ ਸ਼ਖਸੀਅਤਾਂ ਰਹੀਆਂ ਮੌਜੂਦ

ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ) : ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਵੱਲੋਂ ਇਲਾਕਿਆਂ ਦੇ ਵਿਕਾਸਕਾਰਜਾਂ ਨੂੰ ਗਤੀ ਦੇਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਦੇ ਮਕਸਦ ਨਾਲ ਅੱਜ ਮੋਹਾਲੀ ਵਿਖੇ ਇੱਕ ਵਿਸ਼ੇਸ਼ ‘ਲੋਕ-ਮਿਲਣੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਲੋਕ-ਮਿਲਣੀ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਮੈਂਬਰ ਪਾਰਲੀਮੈਂਟ ਕੰਗ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ ਅਤੇ ਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਬਹੁਤ ਹੀ ਗੰਭੀਰਤਾ ਨਾਲ ਸੁਣਿਆ। ਇਸ ਮੌਕੇ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਆਏ ਲੋਕਾਂ ਨੇ ਆਪਣੇ ਇਲਾਕਿਆਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਸਾਹਮਣੇ ਰੱਖੀਆਂ। ਜਨਤਾ ਦੀਆਂ ਇਨ੍ਹਾਂ ਤਕਲੀਫ਼ਾਂ ਦਾ ਤੁਰੰਤ ਨੋਟਿਸ ਲੈਂਦਿਆਂ, ਸਬੰਧਿਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਕਿ ਲੋਕਾਂ ਦੀਆਂ ਇਨ੍ਹਾਂ ਸਾਰੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਨੂੰ ਬਿਨਾਂ ਕਿਸੇ ਦੇਰੀ ਦੇ ਜਲਦ ਤੋਂ ਜਲਦ ਹੱਲ ਕੀਤਾ ਜਾਵੇ, ਤਾਂ ਜੋ ਆਮ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲੋਕ-ਮਿਲਣੀ ਪ੍ਰੋਗਰਾਮ ਦੌਰਾਨ ਹਲਕੇ ਅੰਦਰ ਜਮਹੂਰੀਅਤ ਨੂੰ ਹੋਰ ਮਜ਼ਬੂਤ ਕਰਨ ਵਾਲੇ ਨਵ-ਨਿਯੁਕਤ ਨੁਮਾਇੰਦਿਆਂ ਦਾ ਉਤਸ਼ਾਹ ਵੀ ਵਧਾਇਆ ਗਿਆ। ਸਮਾਗਮ ਦੌਰਾਨ ਮੋਹਾਲੀ ਅਤੇ ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ) ਤੋਂ ਹਾਲ ਹੀ ਵਿੱਚ ਚੁਣ ਕੇ ਆਏ ਨਵੇਂ ਐੱਮ.ਸੀ. (ਕੌਂਸਲਰ) ਸਾਹਿਬਾਨ ਦਾ ਉਚੇਚੇ ਤੌਰ ‘ਤੇ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਅਹਿਮ ਪ੍ਰੋਗਰਾਮ ਦੌਰਾਨ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਤੋਂ ਇਲਾਵਾ ਵੱਖ-ਵੱਖ ਵਾਰਡਾਂ ਦੇ ਐੱਮ.ਸੀ. ਸਾਹਿਬਾਨ, ਪਿੰਡਾਂ ਦੇ ਸਰਪੰਚ ਸਾਹਿਬਾਨ ਅਤੇ ਪਾਰਟੀ ਦੇ ਸਮੂਹ ਸੀਨੀਅਰ ਅਹੁਦੇਦਾਰ ਤੇ ਵਰਕਰ ਸਾਹਿਬਾਨ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ, ਜਿਨ੍ਹਾਂ ਨੇ ਹਲਕੇ ਦੀ ਤਰੱਕੀ ਲਈ ਆਪਣੇ ਕੀਮਤੀ ਸੁਝਾਅ ਸਾਂਝੇ ਕੀਤੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਮਾਜ ਸੇਵਾ ਦੇ ਖੇਤਰ ਵਿੱਚ ਮਿਸਾਲੀ ਕਾਰਜ: ਮਹਾਂ ਰਿਸ਼ੀ ਬਾਲਮੀਕ ਸਭਾ ਵੱਲੋਂ ਪ੍ਰਧਾਨ ਸੁਰਿੰਦਰ ਛਿੰਦਾ ਰੈਲ ਮਾਜਰਾ ਦਾ ਵਿਸ਼ੇਸ਼ ਸਨਮਾਨ
Next article100 ਮੀਲ ਦੀ ਰਫ਼ਤਾਰ ਨਾਲ ਦੋ ਔਰਤਾਂ ਨੂੰ ਕੁਚਲਣ ਵਾਲੇ ਡਰਾਈਵਰ ਨੂੰ 15 ਸਾਲ ਦੀ ਕੈਦ