ਮੁਲਾਜ਼ਮਾਂ ਦਾ ਲੋਕ ਸਭਾ ਚੋਣਾਂ “ਆਪ” ਖਿਲਾਫ ਫੁਟਿਆ ਗੁੱਸਾ ਸਵਾ ਦੋ ਲੱਖ ਸੇਵਾ ਮੁਕਤ ਪੈਨਸ਼ਨਰਾਂ ਸਰਕਾਰ ਖ਼ਿਲਾਫ਼ ਵੋਟਾਂ ਪਾ ਕੇ ਵਿਖਾਇਆ ਸ਼ੀਸ਼ਾ – ਜੀ.ਟੀ.ਯੂ

ਕਪੂਰਥਲਾ ,(ਸਮਾਜ ਵੀਕਲੀ)(ਕੌੜਾ)- ਲੋਕ ਸਭਾ ਦੇ ਨਤੀਜਿਆਂ ਵਿੱਚ ਜੋਂ ਪੰਜਾਬ ਸਰਕਾਰ ਦਾ ਹਾਲ ਹੋਇਆ ਹੈ। ਉਸ ਪਿੱਛੇ ਪੰਜਾਬ ਦੇ ਸਵਾ ਦੋ ਲੱਖ ਸੇਵਾ ਮੁਕਤ ਪੈਨਸ਼ਨਰਾਂ ਦੇ ਪਰਿਵਾਰਾਂ ਸਰਕਾਰ ਦੇ ਖਿਲਾਫ ਵੋਟਾਂ ਪਾ ਕੇ ਆਪਣੇ ਗੁੱਸੇ ਦਾ ਇਜ਼ਹਾਰ ਕੀਤਾ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਰਨਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਖਜਾਨਚੀ ਅਮਨਦੀਪ ਸ਼ਰਮਾ, ਪ੍ਰੈਸ ਸਕੱਤਰ ਕਰਨੈਲ ਫਿਲੌਰ ਅਤੇ ਸਹਾਇਕ ਪ੍ਰੈਸ ਸਕੱਤਰ ਗਣੇਸ਼ ਭਗਤ, ਜ਼ਿਲ੍ਹਾ ਪ੍ਰਧਾਨ ਸੁਖਚੈਨ ਬਧੰਦਨ ਤੇ ਜਰਨਲ ਸਕੱਤਰ ਜੀਵਨ ਜੋਤ ਮੱਲੀ ਕਿਹਾ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਮਾਤਰ 3 ਸੀਟਾਂ ਤੇ ਸਿਮਟ ਕੇ ਰਹਿ ਗਈ ਹੈ। ਇਨ੍ਹਾਂ ਵੋਟਾਂ ਵਿੱਚ ਪੰਜਾਬ ਦੇ ਲੱਖਾਂ ਪੈਨਸ਼ਨਰਾਂ ਦਾ ਗੁੱਸਾ ਸਾਫ ਝਲਕਦਾ ਹੈ। ਪੰਜਾਬ ਸਰਕਾਰ ਨੇ ਪੈਨਸ਼ਨਰਾਂ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਕਈ ਮੀਟਿੰਗਾਂ ਕੀਤੀਆਂ ਪਰ ਸਰਕਾਰ ਨੇ ਹਮੇਸ਼ਾ ਮੀਟਿੰਗਾਂ ਦਾ ਸਮਾਂ ਦੇ ਕੇ ਵੀ ਭੱਜਦੀ ਰਹੀ। ਜਿਸ ਨਾਲ ਹਮੇਸ਼ਾ ਪੈਨਸ਼ਨਰ ਆਗੂਆਂ ਨਾਲ ਵਾਅਦਾ ਖਿਲਾਫੀ ਕਰਦੀ ਰਹੀ। ਪੰਜਾਬ ਸਰਕਾਰ ਵੱਲੋਂ ਇੱਕ ਅਧੂਰਾ ਨੋਟੀਫਿਕੇਸ਼ਨ ਜਾਰੀ ਕਰ ਕੇ ਪਿਛਲੇ ਡੇਢ ਸਾਲ ਤੋਂ ਮੁਲਾਜ਼ਮਾਂ ਨੂੰ ਧੋਖੇ ਵਿਚ ਰੱਖ ਰਹੀ ਹੈ। ਪੰਜਾਬ ਸਰਕਾਰ ਨੇ ਚੋਣਾ ਦੌਰਾਨ ਆਪਣੀ ਜਾਇਜ ਮੰਗਾਂ ਲਈ ਸੰਘਰਸ਼ ਕਰ ਰਹੇ ਆਗੂਆਂ ਨੂੰ ਉਨ੍ਹਾਂ ਦੇ ਘਰ ਵਿੱਚ ਨਜ਼ਰ ਬੰਦ ਕਰ ਕਰਕੇ ਇਸ ਗੱਲ ਨੂੰ ਸਾਬਤ ਕਰ ਦਿੱਤਾ। ਸਰਕਾਰ ਦਾ ਮੁਲਾਜ਼ਮਾਂ ਪ੍ਰਤੀ ਅੜੀਅਲ ਰੱਵਈਆ ਅਪਨਾਈ ਬੈਠੀ ਹੈ।
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ। ਜੇ ਪੰਜਾਬ ਸਰਕਾਰ ਭੱਵਿਖ ਵਿੱਚ ਮੁਲਾਜ਼ਮਾਂ ਦੇ ਪ੍ਰਤੀ ਅੜੀਅਲ ਰੱਵਈਆ ਛੱਡ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਦਾ ਯਤਨ ਕਰੇ। ਜੇਕਰ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਮੁਲਾਜ਼ਮਾਂ ਦੀ ਮੰਗ ਨੂੰ ਹੱਲ ਨਾ ਕੀਤਾ ਤਾਂ ਪੰਜਾਬ ਦੇ ਮਹੀਨੇ ਬਾਅਦ ਹੋਣ ਵਾਲੀਆਂ 5 ਬਾਈ ਚੋਣਾਂ ਵਿੱਚ ਪੰਜਾਬ ਦੇ ਮੁਲਾਜ਼ਮਾਂ ਆਕ੍ਰੋਸ਼ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਹਨ। ਤਿੱਖੀਆਂ ਸੂਲਾਂ ਦੇ ਢੰਗ ਤਿੱਖੇ ਹੁੰਦੇ ਹਨ। ਹੁਣ ਇਹ ਪੰਜਾਬ ਸਰਕਾਰ ਨੇ ਫ਼ੈਸਲਾ ਕਰਨਾ ਹੈ। ਜਾਂ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨਾ ਹੈ। ਜਾਂ ਫਿਰ ਪੰਜਾਬ ਦੇ ਮੁਲਾਜ਼ਮਾਂ ਨੂੰ ਸੜਕਾਂ ਆ ਕੇ ਸੰਘਰਸ਼ ਕਰਦਾ ਨੂੰ ਦੇਖਣਾ ਹੈ। ਇਸ ਪੰਜਾਬ ਸਰਕਾਰ ਨੂੰ ਚਾਹੀਦਾ ਹੈ। ਮੁਲਾਜ਼ਮਾ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਦੇਵੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਰੇਲ ਕੋਚ ਫੈਕਟਰੀ ਕਪੂਰਥਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ
Next articleਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਪੂਰਥਲਾ ਜ਼ਿਲ੍ਹੇ ਦੇ ਵੋਟਰਾਂ ਦਾ ਕੀਤਾ ਧੰਨਵਾਦ