ਲੋਕ ਸਭਾ ਚੋਣਾਂ ਲਈ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ-ਏ. ਐਸ. ਆਈ ਮੁਲਤਾਨੀ

ਪੁਲਿਸ ਚੌਂਕੀ ਅੱਪਰਾ ਦੇ ਇੰਚਾਰਜ ਏ. ਐੱਸ. ਆਈ ਸੁਖਵਿੰਦਰਪਾਲ ਸਿੰਘ ਮੁਲਤਾਨੀ

ਫਿਲੌਰ/ਅੱਪਰਾ (ਦੀਪਾ)(ਸਮਾਜ ਵੀਕਲੀ)-ਅੱਜ ਅੱਪਰਾ ਵਿਖੇ ਗੱਲਬਾਤ ਕਰਦਿਆਂ ਪੁਲਿਸ ਚੌਂਕੀ ਅੱਪਰਾ ਦੇ ਇੰਚਾਰਜ ਏ. ਐੱਸ. ਆਈ ਸੁਖਵਿੰਦਰਪਾਲ ਸਿੰਘ ਮੁਲਤਾਨੀ ਨੇ ਕਿਹਾ ਕਿ ਪੁਲਿਸ ਚੌਂਕੀ ਅੱਪਰਾ ਦੇ ਅਧੀਨ ਆਉਂਦੇ ਪਿੰਡਾਂ ‘ਚ ਲੋਕ ਸਭਾ ਚੋਣਾਂ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਨੇ ਸ਼ਾਂਤਮਈ ਢੰਗ ਨਾਲ ਹੀ ਚੋਣਾਂ ਨੂੰ  ਨੇਪਰੇ ਚਾੜਿਆ ਜਾਵੇਗਾ | ਸ. ਮੁਲਤਾਨੀ ਨੇ ਅੱਗੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਜਾਂ ਗਲਤ ਅਨਸਰ ਨੂੰ  ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਉਨਾਂ ਇਲਾਕੇ ਦੇ ਵੋਟਰਾਂ ਨੂੰ  ਵੀ ਅਪੀਲ ਕੀਤੀ ਕਿ ਉਹ ਨਿਡਰ ਤੇ ਬਿਨਾਂ ਕਿਸੇ ਡਰ ਭੈਅ ਤੋਂ ਵੋਟਿੰਗ ਕਰਨ ਤੇ ਭਾਰਤ ਦੇ ਲੋਕਤੰਤਰ ਨੂੰ  ਮਜਬੂਤ ਕਰਨ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article“ਕਲਮ ਤੇ ਡਾਇਰੀ”
Next articleਏਹੁ ਹਮਾਰਾ ਜੀਵਣਾ ਹੈ -593