-ਪਿੰਡਾਂ ਵਿੱਚ ਓਪਨ ਏਅਰ ਜਿੰਮ ਸਥਾਪਤ ਕਰਨ ਦਾ ਕੰਮ ਜੋਰਾਂ ਉੱਤੇ ਜਾਰੀ
ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਹਰੀਆਂ-ਭਰੀਆਂ ਪਾਰਕਾਂ ਅਤੇ ਤਾਜੀ ਹਵਾ ਵਿੱਚ ਨੀਲੇ ਆਸਮਾਨ ਹੇਠ ਸਰੀਰਕ ਕਸਰਤ ਕਰਨ ਪ੍ਰਤੀ ਨਵਾਂਸ਼ਹਿਰ ਵਾਸੀਆਂ ਦਾ ਰੁਝਾਨ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਲੋਕਾਂ ਦੇ ਇਸੇ ਸ਼ੌਂਕ ਨੂੰ ਪ੍ਰਵਾਨ ਚੜਾਉਣ ਦੇ ਮੰਤਵ ਨਾਲ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਐਮ ਪੀ ਫੰਡ ਵਿਚੋਂ ਗਰਾਂਟ ਮੁਹੱਈਆ ਕਰਵਾਈ ਗਈ ਹੈ, ਜਿਸ ਨਾਲ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਪਾਰਕਾਂ ਵਿੱਚ ਨਵੇਂ ਓਪਨ ਏਅਰ ਜਿੰਮਨੇਜੀਅਮ ਖੋਲ੍ਹੇ ਜਾ ਰਹੇ ਹਨ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਪਿੰਡ ਉਟਾਲ ਵਿਖੇ 3 ਲੱਖ ਰੁਪਏ ਖਰਚ ਕਰਕੇ ਬਣਾਈ ਓਪਨ ਏਅਰ ਜਿੰਮ ਦਾ ਉਦਘਾਟਨ ਕਰਨ ਮੌਕੇ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਰੇਕ ਸਹੂਲਤ ਨਾਲ ਲੈੱਸ ਲਗਾਏ ਜਾ ਰਹੇ ਇਨ੍ਹਾਂ ਜਿੰਮਾਂ ਵਿੱਚ 20 ਤਰ੍ਹਾਂ ਦੀਆਂ ਮਸ਼ੀਨਾਂ, ਜੋ ਕਿ ਹਰੇਕ ਵਿਅਕਤੀ ਆਸਾਨੀ ਨਾਲ ਵਰਤ ਸਕਦਾ ਹੈ, ਲਗਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਐੱਮ. ਪੀ. ਲੈਡ ਫੰਡ ਲੋੜ ਅਨੁਸਾਰ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਜਿਆਦਾਤਰ ਜਿੰਮ ਸਥਾਪਤ ਕਰ ਦਿੱਤੇ ਗਏ ਹਨ, ਜੋ ਬਾਕੀ ਰਹਿ ਗਏ ਹਨ, ਉਹ ਵੀ ਜਲਦ ਹੀ ਸਥਾਪਤ ਕਰ ਦਿੱਤੇ ਜਾਣਗੇ। ਇਸ ਮੌਕੇ ਐਸ.ਡੀ.ਐਮ. ਅਨਮਜੋਤ ਕੌਰ, ਵਾਈਸ ਚੇਅਰਮੈਨ ਪੰਜਾਬ ਬੋਰਡ ਆਫ ਟੈਕਨੀਕਲ ਐਜੂਕੇਸ਼ਨ ਲਲਿਤ ਮੋਹਨ ਪਾਠਕ, ਆਦਿ ਆਧਿਕਾਰੀ ਹਾਜਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



