HOME ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਬਾਰਾਦਰੀ ਬਾਗ਼ ਦੇ ਨਵੀਨੀਕਰਨ...

ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਬਾਰਾਦਰੀ ਬਾਗ਼ ਦੇ ਨਵੀਨੀਕਰਨ ਅਤੇ ਲਾਇਬ੍ਰੇਰੀ ਦਾ ਕੀਤਾ ਉਦਘਾਟਨ

1
ਨਵਾਂਸ਼ਹਿਰ,  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਘ ਨੇ ਅੱਜ ਨਵਾਂਸ਼ਹਿਰ ਦੇ ਵਿਰਾਸਤੀ ਸਥਾਨ ਬਾਰਾਦਾਰੀ ਬਾਗ਼ ਵਿਖੇ ਅਪਗ੍ਰੇਡ ਕੀਤੇ ਗਏ ਪਾਰਕ ਅਤੇ ਲਾਈਬ੍ਰੇਰੀ ਦਾ ਉਦਘਾਟਨ ਕੀਤਾ। ਉਹਨਾਂ ਨੇ ਦੱਸਿਆ ਕਿ 10 ਲੱਖ ਰੁਪਏ ਖਰਚ ਕਰਕੇ ਪਾਰਕ ਅਤੇ 5 ਲੱਖ ਰੁਪਏ ਖਰਚ ਕਰਕੇ ਲਾਈਬ੍ਰੇਰੀ ਨੂੰ ਅਪਗ੍ਰੇਡ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਲਾਈਬ੍ਰੇਰੀ ਦੇ ਬਣਨ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ ਅਤੇ ਨੌਜਵਾਨ ਲਾਈਬ੍ਰੇਰੀ ਵਿਚ ਕੰਪੀਟੀਟੀਵ ਪ੍ਰੀਖਿਆਵਾਂ ਦੀ ਤਿਆਰ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਇਹ ਲਾਇਬ੍ਰੇਰੀ ਵਾਈ-ਫਾਈ, ਨਵੇਂ ਫਰਨੀਚਰ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਉਹਨਾਂ ਨੇ ਦੱਸਿਆ ਕਿ ਭਵਿਖ ਵਿਚ ਇਕ ਜਿਲ੍ਹਾ ਪੱਧਰੀ ਲਾਈਬ੍ਰੇਰੀ ਵੀ ਬਣਾਉਣ ਦੀ ਯੋਜਨਾ ਹੈ ਜਿਸ ਦੇ ਬਣਨ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ। ਇਤਿਹਾਸਕ ਬਾਰਾਦਰੀ ਪਾਰਕ ਬਾਰੇ ਲੋਕ ਸਭਾ ਮੈਂਬਰ ਨੇ ਦੱਸਿਆ ਕਿ ਪਾਰਕ ਵਿਚ ਲੋਕਾਂ ਦੇ ਬੈਠਣ ਲਈ ਬੈਂਚ, ਫਵਾਰੇ ਅਤੇ ਸੈਰ ਕਰਨ ਲਈ ਟ੍ਰੈਕ ਬਣਾਇਆ ਗਿਆ ਹੈ। ਉਹਨਾਂ ਨੇ ਕਿਹਾ ਕਿ ਇਸ ਪਾਰਕ ਦੇ  ਅਪਗ੍ਰੇਡ ਹੋਣ ਨਾਲ  ਕਰੀਬ 200 ਸਾਲ ਦਾ ਇਤਿਹਾਸ ਸਮੋਈ ਬੈਠੇ ਇਸ ਇਤਿਹਾਸਕ ਬਾਗ਼ ਨੂੰ ਨਵੀਂ ਦਿੱਖ ਦਿੱਤੀ ਗਈ ਹੈ। ਉਹਨਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇਸ ਤਰ੍ਹਾਂ ਦੇ ਪਾਰਕ ਬਹੁਤ ਸਹਾਇਕ ਸਿੱਧ ਹੋਣਗੇ। ਉਹਨਾਂ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਪਾਰਕਾਂ, ਜਿਮਾਂ ਦੀ ਉਸਾਰੀ ਅਤੇ ਖੇਡ ਦੀ ਮੈਦਾਨਾਂ ਦਾ ਕੰਮ ਜੰਗੀ ਪੱਧਰ ਤੇ ਕਰਵਾਇਆ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਬਲਾਚੌਰ ਵਿਚ ਵਾਲੀਬਾਲ ਸਟੇਡੀਅਮ ਵੀ ਬਣ ਕਿ ਤਿਆਰ ਹੈ ਅਤੇ ਜਲਦੀ ਹੀ ਜਨਤਾ ਨੂੰ ਸਪੁਰਦ ਕਰ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਇਸ ਕੰਮ ਲਈ ਐਮ.ਪੀ ਲੈਡ ਫੰਡ ਵਿਚੋਂ ਖ਼ਰਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ  ਬਾਗ਼ ਵਿਚ ਮੌਜੂਦ ਇਮਾਰਤਾਂ, ਪਾਰਕ, ਸੈਰਗਾਹ, ਫੁਹਾਰਿਆਂ, ਬੱਚਿਆਂ ਦੇ ਝੂਲਿਆਂ ਆਦਿ ਨੂੰ ਨਵੀਂ ਦਿੱਖ ਦਿੱਤੀ ਗਈ ਹੈ। ਇਸੇ ਤਰ੍ਹਾਂ ਬਗੀਚੇ ਨੂੰ ਖ਼ੂਬਸੂਰਤ ਅਤੇ ਹੋਰ ਹਰਿਆ-ਭਰਿਆ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਮਿਸਲਾਂ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਕਾਲ ਦੇ ਗਵਾਹ ਇਸ ਬਾਰਾਦਰੀ ਬਾਗ਼ ਦਾ ਇਕ ਅਮੀਰ ਇਤਿਹਾਸ ਹੈ ਅਤੇ ਇਸ ਨੂੰ ਸ਼ਹਿਰ ਦੀ ਵਿਰਾਸਤ ਵਜੋਂ ਸੰਭਾਲ ਕੇ ਰੱਖਣ ਦਾ ਇਕ ਛੋਟਾ ਜਿਹਾ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕੇਂਦਰ ਵਿਚ ਕਰੀਬ ਪੰਜ ਏਕੜ ਵਿਚ ਫੈਲੀ ਇਹ ਖ਼ੂਬਸੂਰਤ ਜਗ੍ਹਾ ਜਿਥੇ ਲੋਕਾਂ ਦੇ ਨਾਲ-ਨਾਲ ਬਜ਼ੁਰਗਾਂ ਅਤੇ ਔਰਤਾਂ ਲਈ ਬੈਠਣ ਅਤੇ ਸਵੇਰ ਅਤੇ ਸ਼ਾਮ ਦੀ ਸੈਰ ਕਰਨ ਲਈ ਆਪਣੇ ਰੁਝੇਵਿਆਂ ਨੂੰ ਵਧਾਉਣ ਲਈ ਇਕ ਵਧੀਆ ਜਗ੍ਹਾ ਹੈ, ਉਥੇ ਬੱਚਿਆਂ ਦੇ ਖੇਡਣ ਲਈ ਵੀ ਇਹ ਇਕ ਢੁਕਵਾਂ ਸਥਾਨ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਇਸ ਵਿਰਾਸਤੀ ਸਥਾਨ ਦੀ ਨਿਰੰਤਰ ਸਾਂਭ-ਸੰਭਾਲ ਅਤੇ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੀ ਪਹਿਲਕਦਮੀ ਸਦਕਾ ਇਹ ਕੰਮ ਹੋਣ ਜਾ ਰਿਹਾ ਹੈ। ਇਸ ਮੌਕੇ ਐਸ.ਡੀ.ਐਮ. ਅਨਮਜੋਤ ਕੌਰ, ਵਾਈਸ ਚੇਅਰਮੈਨ ਪੰਜਾਬ ਬੋਰਡ ਆਫ ਟੈਕਨੀਕਲ ਐਜੂਕੇਸ਼ਨ ਲਲਿਤ ਮੋਹਨ ਪਾਠਕ, ਚੇਅਰਮੈਨ ਮਾਰਕੀਟ ਕਮੇਟੀ  ਗਗਨ ਅਗਨੀਹੋਤਰੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)  ਅਵਨੀਤ ਕੌਰ ਆਦਿ ਆਧਿਕਾਰੀ ਹਾਜਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੱਤਰਕਾਰਾਂ ਅਤੇ ਸੋਸ਼ਲ ਮੀਡੀਆ ਕਾਰਕੁਨਾਂ ਵਿਰੁੱਧ ਦਰਜ਼ ਕੇਸ ਫੌਰੀ ਰੱਦ ਕੀਤੇ ਜਾਣ:–ਤਰਕਸ਼ੀਲ ਸੁਸਾਇਟੀ
Next articleਪੱਤਰਕਾਰਾਂ ਉੱਤੇ ਪੰਜਾਬ ਸਰਕਾਰ ਵੱਲੋਂ ਦਰਜ ਮਾਮਲਾ