ਨਵੀਂ ਦਿੱਲੀ (ਸਮਾਜ ਵੀਕਲੀ): ਲੋਕ ਸਭਾ ਵਿਚ ਅੱਜ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਕਿਹਾ ਕਿ ਜਲਵਾਯੂ ਤਬਦੀਲੀ ਦੇ ਅਸਰਾਂ ਨੂੰ ਘੱਟ ਕਰਨ ਲਈ ਸਰਕਾਰ ਸਾਰੇ ਹਿੱਤਧਾਰਕਾਂ ਨਾਲ ਤਾਲਮੇਲ ਕਰੇ। ਇਸ ਤੋਂ ਬਾਅਦ ਕਦਮ ਚੁੱਕਣ ਬਾਰੇ ਯੋਜਨਾ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸੂਬਿਆਂ, ਮਾਹਿਰਾਂ ਤੇ ਜ਼ਮੀਨੀ ਪੱਧਰ ਉਤੇ ਕੰਮ ਕਰ ਰਹੇ ਲੋਕਾਂ ਨਾਲ ਤਾਲਮੇਲ ਜ਼ਰੂਰੀ ਹੈ। ਇਸ ਤਰ੍ਹਾਂ ਹੀ ਮਿੱਥੇ ਟੀਚੇ ਹਾਸਲ ਕੀਤੇ ਜਾ ਸਕਦੇ ਹਨ। ਇਸ ਮੁੱਦੇ ਨੂੰ ਹੇਠਲੇ ਸਦਨ ਵਿਚ ਉਠਾਉਂਦਿਆਂ ਡੀਐਮਕੇ ਦੀ ਕਨੀਮੋੜੀ ਨੇ ਸਵਾਲ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਅਦੇ ਮੁਤਾਬਕ ਸੰਨ 2070 ਤੱਕ ਜ਼ੀਰੋ ਕਾਰਬਨ ਨਿਕਾਸੀ ਦਾ ਟੀਚਾ ਕਿਵੇਂ ਹਾਸਲ ਕੀਤਾ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly