‘ਲੋਕ ਵਿਹਾਰ’ ਲੋਕ ਅਰਪਣ 28 ਜਨਵਰੀ ਨੂੰ  

ਸੰਗਰੂਰ, 23 ਜਨਵਰੀ (ਰਮੇਸ਼ਵਰ ਸਿੰਘ) ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵੱਲੋਂ 28 ਜਨਵਰੀ ਦਿਨ ਐਤਵਾਰ ਨੂੰ ਸਵੇਰੇ ਸਹੀ 11:00 ਵਜੇ ਧਰਮਸ਼ਾਲਾ ਬਾਬਾ ਹਿੰਮਤ ਸਿੰਘ ਜੀ, ਸਾਹਮਣੇ ਬੱਸ ਅੱਡਾ, ਸੰਗਰੂਰ ਵਿਖੇ ਆਪਣਾ ਮਹੀਨਾਵਾਰ ਸਾਹਿਤਕ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਵਿਸ਼ਵ ਪ੍ਰਸਿੱਧ ਲੇਖਕ ਡੇਲ ਕਾਰਨੇਗੀ ਦੀ ਲਿਖੀ ਅਤੇ ਕਰਮ ਸਿੰਘ ਜ਼ਖ਼ਮੀ ਦੀ ਅਨੁਵਾਦ ਕੀਤੀ ਪੁਸਤਕ ‘ਲੋਕ ਵਿਹਾਰ’ ਲੋਕ ਅਰਪਣ ਕੀਤੀ ਜਾਵੇਗੀ।
ਸਭਾ ਦੇ ਪ੍ਰੈੱਸ ਸਕੱਤਰ ਅਮਨ ਜੱਖਲਾਂ ਨੇ ਦੱਸਿਆ ਕਿ ਇਹ ਸਮਾਗਮ ਉੱਘੇ ਲੇਖਕਾਂ ਡਾ. ਚਰਨਜੀਤ ਸਿੰਘ ਉਡਾਰੀ ਅਤੇ ਮੇਜਰ ਸਿੰਘ ਰਾਜਗੜ੍ਹ ਦੀ ਯਾਦ ਨੂੰ ਸਮਰਪਿਤ ਹੋਵੇਗਾ। ਇਸ ਮੌਕੇ ਕਵੀ ਦਰਬਾਰ ਵੀ ਹੋਵੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleਭੁੱਖ / ਮਿੰਨੀ ਕਹਾਣੀ
Next articleਗੋਲਡਨ ਸਟਾਰ ਗਾਇਕ ਸਰਬਜੀਤ ਫੁੱਲ ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਤੇ ਧਾਰਮਿਕ ਗੀਤ “ਦਮੜੀ” ਦੇ ਨਾਲ ਲਗਾਉਣਗੇ ਹਾਜ਼ਰੀ।