HOME ਪਿਛਲੇ ਲੰਬੇ ਸਮੇਂ ਤੋਂ ਕੇਂਦਰ ਦੀਆਂ ਸਰਕਾਰਾਂ ਮਾਰਦੀਆਂ  ਰਹੀਆਂ ਪੰਜਾਬ ਦੇ ਹੱਕਾਂ...

ਪਿਛਲੇ ਲੰਬੇ ਸਮੇਂ ਤੋਂ ਕੇਂਦਰ ਦੀਆਂ ਸਰਕਾਰਾਂ ਮਾਰਦੀਆਂ  ਰਹੀਆਂ ਪੰਜਾਬ ਦੇ ਹੱਕਾਂ ਤੇ ਡਾਕਾ  ਜੱਥੇ:ਨਿਮਾਣਾ,ਮਖੂ 

1
ਨੋਟ:ਤਸਵੀਰ ਵਿੱਚ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ,ਹਰਪ੍ਰੀਤ ਸਿੰਘ ਮਖੂ

ਦਰਿਆਈ ਪਾਣੀਆਂ ਦੇ ਹੜਾਂ ਦਾ ਨੁਕਸਾਨ ਝੱਲੇ ਪੰਜਾਬ, ਪਾਣੀ ਤੇ ਬਾਕੀ ਦੇ ਸੂਬਿਆਂ ਦਾ ਫੇਰ ਬਰਾਬਰ ਦਾ ਹੱਕ ਕਿਵੇਂ ਕੀਤਾ ਜਾਵੇ-ਜੱਥੇ: ਨਿਮਾਣਾ,ਮਖੂ 

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਅੱਜ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਜੱਥੇ: ਤਰਨਜੀਤ ਸਿੰਘ ਨਿਮਾਣਾ ਅਤੇ ਸੂਬਾ ਪ੍ਰਧਾਨ ਹਰਪ੍ਰੀਤ ਸਿੰਘ ਮਖੂ ਦੀ ਪ੍ਰਧਾਨਗੀ ਹੇਠ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੀ ਮੀਟਿੰਗ ਮੁੱਖ ਦਫਤਰ ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਵਿਖੇ ਹੋਈ। ਇਸ ਸਮੇਂ ਮੀਟਿੰਗ ਵਿੱਚ ਕੋਰ ਕਮੇਟੀ ਮੈਂਬਰ ਮਨਜੀਤ ਸਿੰਘ ਬੁਟਾਹਰੀ, ਮੈਂਬਰ ਕੋਰ ਕਮੇਟੀ ਭੁਪਿੰਦਰ ਸਿੰਘ, ਮੈਂਬਰ ਕੋਰ ਕਮੇਟੀ ਸਰਪੰਚ ਮਨਜੀਤ ਸਿੰਘ ਤੂਰ, ਅਮਰਜੀਤ ਸਿੰਘ ਭੱਟੀ ਸੀ.ਮੀਤ ਪ੍ਰਧਾਨ, ਸਰਪੰਚ ਨਿਰਮਲ ਸਿੰਘ ਬੇਰਕਲਾਂ ਜਰਨਲ ਸਕੱਤਰ, ਪਰਮਜੀਤ ਸਿੰਘ ਨੱਤ ਜਰਨਲ ਸਕੱਤਰ, ਬਲਦੇਵ ਸਿੰਘ ਸੰਧੂ ਮੀਤ ਪ੍ਰਧਾਨ, ਸੁਖਜਿੰਦਰ ਸਿੰਘ ਸੁੱਖੀ ਅਜਨੌਦ ਮੀਤ ਪ੍ਰਧਾਨ, ਮਹਿਲਾ ਵਿੰਗ ਮੀਤ ਪ੍ਰਧਾਨ ਬੀਬੀ ਆਸ਼ਾ ਰਾਣੀ, ਪ੍ਰਭਦੀਪ ਸਿੰਘ ਸੇਖੋਂ ਜ਼ਿਲ੍ਹਾ ਪ੍ਰਧਾਨ ਦਿਹਾਤੀ ਲੁਧਿਆਣਾ, ਗੁਰਿੰਦਰ ਸਿੰਘ ਕੀਰਤੋਂਵਾਲ, ਹਰਦਿਆਲ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਤਰਨਤਾਰਨ, ਪੁਸ਼ਪਿੰਦਰ ਸਿੰਘ ਪ੍ਰਧਾਨ ਫਾਜ਼ਿਲਕਾ, ਸੁਖਵਿੰਦਰ ਸਿੰਘ ਸੁੱਖ ਥਿੰਦ, ਮਲਵਿੰਦਰ ਸਿੰਘ, ਚਰਨਜੀਤ ਸਿੰਘ, ਜੁਝਾਰ ਸਿੰਘ, ਤਜਿੰਦਰ ਸਿੰਘ ਬਿੱਟਾ ਸ਼ਾਮਿਲ ਹੋਏ । ਇਸ ਮੌਕੇ ਤੇ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਕੌਮੀ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਅਤੇ ਹਰਪ੍ਰੀਤ ਸਿੰਘ ਮਖੂ ਸੂਬਾ ਪ੍ਰਧਾਨ ਨੇ ਪਾਣੀਆਂ ਦੇ ਮਸਲੇ ਤੇ ਸੰਬੋਧਨ ਕਰਦਿਆਂ ਕਿਹਾ ਕਿ ਬੀ.ਬੀ.ਐਮ.ਬੀ  ਵੱਲੋਂ ਹਰਿਆਣਾ ਨੂੰ ਫੋਰੀ ਵਾਧੂ ਪਾਣੀ ਛੱਡਣ ਦੇ ਫੈਸਲੇ ਨੂੰ ਪੰਜਾਬ ਨਾਲ ਧੱਕੇਸ਼ਾਹੀ ਕਰਾਰ ਦਿੰਦਿਆਂ ਕੇਂਦਰ ਦੀ ਭਾਜਪਾ ਸਰਕਾਰ ਤੇ ਕਿਸਾਨ ਅੰਦੋਲਨ ਕਾਰਨ ਪੰਜਾਬ ਨਾਲ ਕਿੜ ਕੱਢਣ ਦਾ ਦੋਸ਼ ਲਾਇਆ ਹੈ। ਜੱਥੇਦਾਰ ਨਿਮਾਣਾ ਅਤੇ ਸ੍ਰ.ਮਖੂ ਨੇ ਦਰਿਆਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ ਦੀ ਲੋੜ ਉੱਪਰ ਜ਼ੋਰ ਦਿੰਦਿਆਂ ਮੰਗ ਕੀਤੀ ਕਿ ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਨ ਦੀ ਸਥਾਈ ਹੱਲ ਕੱਢਣ ਲਈ ਕੇਂਦਰ ਸਰਕਾਰ ਨੂੰ ਸ਼ਾਰਧਾ ਯਮੁਨਾ ਲਿੰਕ ਨਹਿਰ ਦੀ ਉਸਾਰੀ ਕਰਨ ਲਈ ਸੰਬੰਧਿਤ ਸੂਬਿਆਂ ਨਾਲ ਗੱਲਬਾਤ ਕਰਨ ਦੀ ਪਹਿਲਕਦਮੀ ਕਰਨੀ ਚਾਹੀਦੀ ਹੈ । ਕਿਸਾਨ ਆਗੂਆਂ ਨੇ ਕਿਹਾ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਭਾਜਪਾ ਦੀਆਂ ਸਰਕਾਰਾਂ ਪੰਜਾਬ ਨਾਲ ਧੱਕੇਸ਼ਾਹੀ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਤੱਥ ਸਪੱਸ਼ਟ ਕਰ ਰਹੇ ਹਨ ਕਿ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਵਰਤ ਚੁੱਕਾ ਹੈ। ਮਾਨਵਤਾ ਦੇ ਆਧਾਰ ਤੇ 4000 ਕਿਊਸਿਕ ਪਾਣੀ ਦਿੱਤਾ ਜਾ ਚੁੱਕਾ ਹੈ ਹੁਣ ਹੋਰ ਵਾਧੂ ਪਾਣੀ ਦੀ ਮੰਗ ਕਰਨਾ ਅਤੇ ਬੀ.ਬੀ.ਐਮ.ਬੀ ਵੱਲੋਂ ਵਾਧੂ ਪਾਣੀ ਛੱਡਣ ਦਾ ਫੈਸਲਾ ਪੰਜਾਬ ਦੀਆਂ ਪਾਣੀ ਲੋੜਾਂ ਨੂੰ ਅਣਡਿੱਠ ਕਰਨ ਦੇ ਬਰਾਬਰ ਹੈ।  ਜੱਥੇਦਾਰ ਨਿਮਾਣਾ ਤੇ ਮਖੂ ਨੇ ਕਿਹਾ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਕਿੜ ਕੱਢਣ ਦੀ ਬਜਾਏ ਫ਼ਸਲੀ ਵਿਭਿੰਨਤਾ ਅਤੇ ਰਾਵੀ ਦਰਿਆ ਦੇ ਪਾਕਿਸਤਾਨ ਨੂੰ ਅਜਾਈਂ ਜਾ ਰਹੇ ਪਾਣੀ ਦੀ ਸੰਭਾਲ ਅਤੇ ਵਰਤੋਂ ਲਈ ਪੰਜਾਬ ਸਰਕਾਰ ਨੂੰ ਵਿੱਤੀ ਪੈਕੇਜ ਦੇਣਾ ਚਾਹੀਦਾ ਹੈ ਤਾਂ ਜੋ ਪੰਜਾਬ ਸਰਕਾਰ ਹਰ ਖੇਤ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਮੁਹੱਈਆ ਕਰਵਾ ਸਕੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਕੰਨਿਆ ਸਕੂਲ ਰੋਪੜ ਦੀ ਵਿਦਿਆਰਥਣ ਗੁਰਸਿਮਰਨਜੋਤ ਕੌਰ ਨੇ ਪਾਸ ਕੀਤੀ ਜੇ.ਈ. ਮੇਨਜ਼ ਪ੍ਰੀਖਿਆ 
Next articleਸ਼ਹੀਦੀ ਸ਼ਤਾਬਦੀ ਕਾਨਫਰੰਸ ਦੇ ਇੰਤਜ਼ਾਮ/ਪ੍ਰਬੰਧਾਂ ਸੰਬੰਧੀ ਸੰਤ ਬਾਬਾ ਅਮੀਰ ਸਿੰਘ ਜੀ ਨੇ ਪ੍ਰਬੰਧਕਾਂ ਨਾਲ ਕੀਤਾ ਵਿਚਾਰ-ਵਟਾਂਦਰਾ