ਫਿਲੌਰ/ਅੱਪਰਾ, (ਸਮਾਜ ਵੀਕਲੀ) (ਦੀਪਾ)-ਭਾਈ ਮਨਜੀਤ ਸਿੰਘ ਖਾਲਸਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸੋਸ਼ਲ ਮੀਡੀਆ ਅਤੇ ਇਸ਼ਤਿਹਾਰਾਂ ਰਾਹੀਂ ਵਾਰ-ਵਾਰ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਘਰਾਂ ਨੂੰ ਚੌਵੀ ਘੰਟੇ ਅਤੇ ਮੋਟਰਾਂ ਨੂੰ ਸਾਰਾ ਦਿਨ ਬਿਜਲੀ ਦਿੱਤੀ ਜਾ ਰਹੀ ਹੈ, ਪਰ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ। ਇਲਾਕੇ ਵਿੱਚ ਲੰਬੇ-ਲੰਬੇ ਬਿਜਲੀ ਕੱਟ ਲਗਾਏ ਜਾ ਰਹੇ ਹਨ, ਜਿਸ ਕਾਰਨ ਆਮ ਲੋਕਾਂ ਦੇ ਨਾਲ-ਨਾਲ ਕਾਰਖਾਨਿਆਂ ਅਤੇ ਫੈਕਟਰੀਆਂ ਨੂੰ ਵੀ ਭਾਰੀ ਨੁਕਸਾਨ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਬਿਜਲੀ ਦੀ ਅਣਉਪਲਬਧਤਾ ਕਾਰਨ ਕਾਰਖਾਨਾ ਮਾਲਕਾਂ ਅਤੇ ਫੈਕਟਰੀ ਮਾਲਕਾਂ ਨੂੰ ਮਹਿੰਗੇ ਡੀਜ਼ਲ ਜਨੇਟਰਾਂ ‘ਤੇ ਨਿਰਭਰ ਹੋਣਾ ਪੈ ਰਿਹਾ ਹੈ, ਜਿਸ ਨਾਲ ਉਨ੍ਹਾਂ ਦੇ ਖਰਚੇ ਕਾਫ਼ੀ ਵੱਧ ਗਏ ਹਨ ਅਤੇ ਕੰਮਕਾਜ ਚਲਾਉਣਾ ਮੁਸ਼ਕਲ ਹੋ ਗਿਆ ਹੈ। ਇਸ ਝੂਠੇ ਪ੍ਰਚਾਰ ਨਾਲ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ, ਜਦਕਿ ਜ਼ਮੀਨੀ ਹਕੀਕਤ ਵਿੱਚ ਬਿਜਲੀ ਦੀ ਸਪਲਾਈ ਸੁਚਾਰੂ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਪੈ ਰਹੀ ਭਿਆਨਕ ਗਰਮੀ ਅਤੇ ਹੁੰਮਸ ਕਾਰਨ ਲੋਕ ਪਹਿਲਾਂ ਹੀ ਪਰੇਸ਼ਾਨ ਹਨ, ਉੱਪਰੋਂ ਲੰਬੇ ਬਿਜਲੀ ਕੱਟਾਂ ਨੇ ਜਨਜੀਵਨ ਹੋਰ ਵੀ ਔਖਾ ਕਰ ਦਿੱਤਾ ਹੈ। ਬੱਚਿਆਂ, ਬਜ਼ੁਰਗਾਂ, ਮਰੀਜ਼ਾਂ ਅਤੇ ਮਜ਼ਦੂਰ ਵਰਗ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਨਜੀਤ ਸਿੰਘ ਖਾਲਸਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਝੂਠੇ ਪ੍ਰਚਾਰ ਕਰਨ ਦੀ ਬਜਾਏ ਜਲਦ ਤੋਂ ਜਲਦ ਬਿਜਲੀ ਸਪਲਾਈ ਦਾ ਢੁੱਕਵਾਂ ਇੰਤਜ਼ਾਮ ਕੀਤਾ ਜਾਵੇ, ਤਾਂ ਜੋ ਲੋਕਾਂ, ਦੁਕਾਨਦਾਰਾਂ ਅਤੇ ਉਦਯੋਗਿਕ ਇਕਾਈਆਂ ਨੂੰ ਰਾਹਤ ਮਿਲ ਸਕੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






