ਲੌਂਗੋਵਾਲ (ਸਮਾਜ ਵੀਕਲੀ): ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 36ਵੀਂ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣੀ ਸ਼ਹਾਦਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਸੁਨੇਹਾ ਹੈ ਕਿ ਦੇਸ਼ ਅਤੇ ਕੌਮ ਲਈ ਸ਼ਹੀਦ ਹੋਣ ਵਾਲਿਆਂ ਦਾ ਸਾਰਿਆਂ ਨੂੰ ਦਿਲੋਂ ਸਤਿਕਾਰ ਕਰਨਾ ਚਾਹੀਦਾ ਹੈ। ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਸੰਤ ਲੌਂਗੋਵਾਲ ਨੇ ਪੰਜਾਬ ਦੀ ਤਰੱਕੀ ਦਾ ਬੀੜਾ ਚੁੱਕਿਆ ਸੀ। ਉਨਾਂ ਕਿਹਾ ਸੰਤ ਲੌਂਗੋਵਾਲ ਦੇ ਜੀਵਨ ਦਾ ਮਕਸਦ ਪੰਜਾਬ ਅੰਦਰ ਅਮਨ ਸ਼ਾਂਤੀ ਨੂੰ ਬਣਾਈ ਰੱਖਣਾ ਸੀ, ਪਰੰਤੂ ਉਸ ਸਮੇਂ ਅਮਨ ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਤਾਕਤਾਂ ਨੇ ਸੰਤ ਲੌਂਗੋਵਾਲ ਨੂੰ ਸ਼ਹੀਦ ਕਰ ਦਿੱਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly