HOME ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਨੂੰ ਭਾਰਤ ਰਤਨ ਅਵਾਰਡ ਦਿੱਤਾ ਜਾਵੇ ਇਸ...

ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਨੂੰ ਭਾਰਤ ਰਤਨ ਅਵਾਰਡ ਦਿੱਤਾ ਜਾਵੇ ਇਸ ਲਈ ਪੰਜਾਬ ਸਰਕਾਰ ਮਤਾਂ ਪਾਵੇਂ –ਡਾ ਨਛੱਤਰ ਪਾਲ ਐਮ ਐਲ ਏ

7
ਡਾ ਨਛੱਤਰ ਪਾਲ ਐਮ ਐਲ ਏ

ਚੰਡੀਗੜ੍ਹ   (ਸਮਾਜ ਵੀਕਲੀ)   (ਚਰਨਜੀਤ ਸੱਲ੍ਹਾਂ ) ਡਾ. ਨਛੱਤਰ ਪਾਲ ਜੀ ਨੇ ਪੰਜਾਬ ਵਿਧਾਨ ਸਭਾ ਵਿੱਚ ਮਾਨਿਆਵਰ ਸਾਹਿਬ ਕਾਂਸ਼ੀਰਾਮ ਜੀ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਅਤੇ ਮਤਾ ਸਰਬਸੰਮਤੀ ਨਾਲ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣ ਲਈ ਕਿਹਾ ਉਨ੍ਹਾਂ ਬਿਸਥਾਰ ਸਮੇਤ ਇਹ ਵੀ ਦੱਸਿਆ ਕਿ ਬਾਬਾ ਸਾਹਿਬ ਡਾ ਅੰਬੇਡਕਰ ਜੀ ਨੂੰ ਸਾਰੇ ਸੰਸਾਰ ਵਿੱਚ ਪਹੁਚਾਉਣ ਵਾਲੇ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਹਨ ਜਿਨ੍ਹਾਂ ਦੀਆਂ ਤੁਸੀਂ ਤਸਵੀਰਾਂ ਲਾ ਕੇ ਆਪਣਾ ਪ੍ਰਚਾਰ ਕਰਦੇ ਹੋ ਕਿ ਜਦੋਂ ਵੀ ਪੀ ਸਿੰਘ ਦੀ ਸਰਕਾਰ ਬਣੀ ਤਦ ਉਨ੍ਹਾਂ ਕਿਹਾ ਸੀ ਕਿ ਬਾਬਾ ਸਾਹਿਬ ਡਾ ਅੰਬੇਡਕਰ ਜੀ ਨੂੰ ਭਾਰਤ ਰਤਨ ਅਵਾਰਡ ਦਿੱਤਾ ਜਾਵੇ ਤਦ ਅਸੀਂ ਤੁਹਾਡਾ ਸਮਰਥਨ ਕਰਾਂਗੇ ਨਹੀਂ ਤਾਂ ਨਹੀਂ ਕਰਾਂਗੇ। ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਬਦੌਲਤ ਬਾਬਾ ਸਾਹਿਬ ਡਾ ਅੰਬੇਡਕਰ ਜੀ ਨੂੰ ਭਾਰਤ ਰਤਨ ਅਵਾਰਡ ਦਿੱਤਾ ਗਿਆ ਸੀ।ਆਉਣ ਵਾਲੀ 15 ਮਾਰਚ 2026 ਨੂੰ ਉਸ ਮਹਾਂਪੁਰਸ਼ ਦਾ ਜਨਮ ਦਿਨ ਹੈ ਇਸ ਲਈ ਮੈਂ ਪੰਜਾਬ ਸਰਕਾਰ ਨੂੰ ਕਹਿੰਦਾ ਹਾਂ ਕਿ ਤੁਸੀਂ ਮਤਾਂ ਪਾਓ ਕਿ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਨੂੰ ਭਾਰਤ ਰਤਨ ਅਵਾਰਡ ਦਿੱਤਾ ਜਾਵੇ। ਇਹ ਗੱਲ ਡਾ ਨਛੱਤਰ ਪਾਲ ਐਮ ਐਲ ਏ ਨਵਾਂਸ਼ਹਿਰ ਜੀ ਨੇ ਅੱਜ ਅਸੰਬਲੀ ਵਿੱਚ ਕਹੀ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਜ਼ਿਲ੍ਹੇ ‘’ਚ ਐਲ.ਪੀ.ਜੀ., ਪੈਟਰੋਲ ਜਾਂ ਡੀਜ਼ਲ ਦੀ ਕੋਈ ਕਮੀ ਨਹੀਂ – ਏ.ਡੀ.ਸੀ
Next articleਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ ਪਰਮਿੰਦਰ ਸਿੰਘ ਵਾਰੀਆ ਵੱਲੋਂ ਹਾਈ ਰਿਸਕ ਦਿਲ ਦੇ ਮਰੀਜ਼ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ