ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੁਹੱਲਾ ਕੱਚਾ ਕੁਆਰਟਰ ‘ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਪਹਿਲਾਂ ਮੁਹੱਲਾ ਕੱਚੇ ਕੁਆਟਰ ਵਿੱਚ ਸਥਿਤ ਮੰਦਰ ਵਿੱਚ ਝੰਡਾ ਲਹਿਰਾਇਆ ਗਿਆ ਅਤੇ ਫਿਰ ਕੀਰਤਨ ਕੀਤਾ ਗਿਆ। ਇਸ ਮੌਕੇ ਪੁਰਸ਼ ਅਤੇ ਇਸਤਰੀ ਕੀਰਤਨ ਜਥਿਆਂ ਨੇ ਪ੍ਰਭੂ ਦਾ ਗੁਣਗਾਨ ਕੀਤਾ ਅਤੇ ਇਸ ਉਪਰੰਤ ਭੰਡਾਰੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਾਬਕਾ ਕੌਂਸਲਰ ਅਤੇ ਜ਼ਿਲ੍ਹਾ ਭਾਜਪਾ ਦੇ ਜਨਰਲ ਸਕੱਤਰ ਸੁਰੇਸ਼ ਭਾਟੀਆ ਬਿੱਟੂ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਸਾਰਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਲੋੜ ਹੈ ਅਤੇ ਅਜੋਕੇ ਸਮੇਂ ਵਿੱਚ ਇਹ ਹੋਰ ਵੀ ਜ਼ਰੂਰੀ ਹੈ। ਉਨ੍ਹਾਂ ਝੰਡੇ ਦੀ ਪੂਜਾ ਕੀਤੀ ਅਤੇ ਸੰਕੀਰਤਨ ਕਰਨ ਉਪਰੰਤ ਭੰਡਾਰੇ ਦੀ ਸੇਵਾ ਵੀ ਕੀਤੀ। ਇਸ ਮੌਕੇ ਮਨਸਾ ਰਾਮ, ਪਰਮਜੀਤ ਕਾਕੂ, ਜਿਗਰੀ ਲਾਲ, ਰਿੱਕੀ ਕਟਾਰੀਆ, ਨਰੇਸ਼ ਗੁਪਤਾ, ਸੁਨੀਲ ਕੁਮਾਰ, ਨਰੇਸ਼ ਹੰਸ, ਸਲੀਮ ਹੰਸ, ਬਲਦੇਵ ਰਾਜ, ਵਿਸ਼ਾਲ, ਓਮਕਾਰ ਸਿੰਘ, ਅਸ਼ੋਕ ਕੁਮਾਰ, ਅਸ਼ਵਨੀ ਕੁਮਾਰ, ਸਨਵਲ ਭੱਟੀ, ਅਨੀਤਾ ਰਾਣੀ, ਸੰਤੋਸ਼ ਰਾਣੀ , ਕਮਲੇਸ਼, ਅੰਜੂ ਬਾਲਾ ਅਤੇ ਬੇਬੀ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੁਸਾਇਟੀ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਭਵਿੱਖ ਵਿੱਚ ਵੀ ਕੈਂਪ ਲਗਾਏ ਜਾਣਗੇ – ਕੁਲਦੀਪ ਧਾਮੀ
Next articleਸਪੈਸ਼ਲ ਬੱਚਿਆਂ ਨੇ ਵੁੱਡਲੈਂਡ ਸਕੂਲ ’ਚ ਲਗਾਈ ਮੋਮਬੱਤੀਆਂ ਦੀ ਪ੍ਰਦਰਸ਼ਨੀ