ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਏਕ ਜੋਤ ਵਿਕਲਾਂਗ ਬੱਚੋਂ ਕਾ ਸਕੂਲ ਲੁਧਿਆਣਾ ਅਤੇ ਬਲਾਈਂਡ ਪਰਸਨ ਐਸੋਸੀਏਸ਼ਨ ਪੰਜਾਬ ਵੱਲੋਂ ਨੇਤਰਹੀਣਾਂ ਦੇ ਭਵਿੱਖ ਨੂੰ ਰੁਸ਼ਨਾਉਣ ਵਾਲਾ ਅਤੇ ਬਰੇਲ ਲਿਪੀ ਦਾ ਬਾਨੀ ਲੂਈ ਬਰੇਲ ਦਾ 215ਵਾਂ ਜਨਮ-ਦਿਨ 4 ਜਨਵਰੀ ਦਿਨ ਸ਼ਨੀਵਾਰ ਨੂੰ ਗੁਰੂ ਨਾਨਕ ਦੇਵ ਭਵਨ (ਸੋਹਣ ਲਾਲ ਪਾਹਵਾ ਆਡੀਟੋਰੀਅਮ) ਲੁਧਿਆਣਾ ਵਿਖੇ ਮਨਾਇਆ ਜਾ ਰਿਹਾ ਹੈ। ਏਕ ਜੋਤ ਵਿਕਲਾਂਗ ਸਕੂਲ ਦੇ ਪ੍ਰਧਾਨ ਸਤਵੰਤ ਕੌਰ ਅਤੇ ਬਲਾਈਂਡ ਪਰਸਨ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਕੌਰ ਨੇ ਦੱਸਿਆ ਕਿ ਸਮਾਗਮ ਦੇ ਮੁੱਖ ਮਹਿਮਾਨ ਡਾ: ਸੇਨਾ ਅਗਰਵਾਲ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਹਨ। ਜਦ ਕਿ ਸ਼ਮ੍ਹਾ ਰੌਸ਼ਨ ਸ਼੍ਰੀ ਜਤਿੰਦਰ ਜੋਰਵਾਲ ਆਈ.ਏ.ਐਸ. ਡਿਪਟੀ ਕਮਿਸ਼ਨਰ ਲੁਧਿਆਣਾ ਕਰਨਗੇ। ਉਹਨਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਉਪਲਬਧੀਆਂ ਪ੍ਰਾਪਤ ਕਰਨ ਵਾਲੀਆਂ ਨੇਤਰਹੀਣ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj