HOME ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਧੀਆਂ ਦੀ ਲੋਹੜੀ...

ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਧੀਆਂ ਦੀ ਲੋਹੜੀ ਮਨਾਈ

ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਲੋਹੜੀ ਦਾ ਤਿਉਹਾਰ ਪੂਰੇ ਉਤਸ਼ਾਹ ਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸਤਿੰਦਰਜੀਤ ਕੌਰ ਨੇ 20 ਨਵ-ਜਨਮੀਆਂ ਬੱਚੀਆਂ ਨੂੰ ਤੋਹਫੇ ਦੇ ਕੇ ਸਨਮਾਨਿਤ ਵੀ ਕੀਤਾ। ਉਨ੍ਹਾਂ ਧੀਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਧੀਆਂ ਦੇ ਚੰਗੇ ਭਵਿੱਖ ਲਈ ਕਾਮਨਾ ਵੀ ਕੀਤੀ। ਲੋਹੜੀ ਦੇ ਤਿਉਹਾਰ ਦੀ ਮਹੱਤਤਾ ਉੱਤੇ ਰੌਸ਼ਨੀ ਪਾਉਂਦਿਆਂ ਉਨ੍ਹਾਂ ਕਿਹਾ ਕਿ ਲੋਹੜੀ ਸਿਰਫ਼ ਤਿਉਹਾਰ ਹੀ ਨਹੀਂ, ਸਗੋਂ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਜਾਗਰੂਕਤਾ ਫੈਲਾਉਣ ਦਾ ਮਾਧਿਅਮ ਵੀ ਹੈ। ਡਾ. ਸਤਿੰਦਰਜੀਤ ਕੌਰ ਨੇ ਕਿਹਾ ਕਿ ਧੀਆਂ ਦੀ ਲੋਹੜੀ ਮਨਾਉਣ ਦਾ ਮਕਸਦ ਸਮਾਜ ਵਿੱਚ “ਬੇਟੀ ਪੜ੍ਹਾਓ, ਬੇਟੀ ਬਚਾਓ” ਦੇ ਸੰਦੇਸ਼ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀਆਂ ਧੀਆਂ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਸਾਬਤ ਕਰ ਰਹੀਆਂ ਹਨ ਅਤੇ ਸਮਾਜ ਦੀ ਤਰੱਕੀ ਵਿੱਚ ਬਰਾਬਰ ਦੀ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਕੰਨਿਆ ਭਰੂਣ ਹੱਤਿਆ ਵਰਗੀਆਂ ਸਮਾਜਿਕ ਕੁਰੀਤੀਆਂ ਨੂੰ ਖਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ। ਜੇ ਕਿਸੇ ਨੂੰ ਲਿੰਗ ਨਿਰਧਾਰਨ ਟੈਸਟ ਸੰਬੰਧੀ ਕੋਈ ਵੀ ਜਾਣਕਾਰੀ ਮਿਲੇ ਤਾਂ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਡਾ. ਸਤਿੰਦਰਜੀਤ ਕੌਰ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਧੀਆਂ ਦੇ ਚੰਗੇ ਪਾਲਣ-ਪੋਸ਼ਣ, ਸੰਤੁਲਿਤ ਖੁਰਾਕ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਘਰ ਵਿੱਚ ਲੜਕੀਆਂ ਤੇ ਲੜਕਿਆਂ ਨੂੰ ਬਰਾਬਰ ਪਿਆਰ, ਸਨਮਾਨ ਅਤੇ ਮੌਕੇ ਮਿਲਣੇ ਚਾਹੀਦੇ ਹਨ, ਤਾਂ ਜੋ ਇਕ ਸਿਹਤਮੰਦ ਅਤੇ ਸਮਾਨਤਾ-ਅਧਾਰਿਤ ਸਮਾਜ ਦੀ ਸਿਰਜਣਾ ਹੋ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਧੀਆਂ ਦੀ ਸੁਰੱਖਿਆ, ਸਿਹਤ ਅਤੇ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੇ ਸਮਾਗਮ ਸਮਾਜ ਵਿੱਚ ਸਕਾਰਾਤਮਕ ਸੋਚ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਡਾ. ਜਤਿੰਦਰਪਾਲ ਸਿੰਘ, ਡਾ. ਪੑਿਅੰਕਾ, ਡਾ. ਮਨਦੀਪ ਕੌਰ, ਡਾ. ਨਵਦੀਪ ਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਜ਼ਿਲ੍ਹਾ ਜਲੰਧਰ ਦਿਹਾਤੀ ਉੱਤਰੀ ਦੇ ਸੰਗਠਨਾਤਮਿਕ ਢਾਂਚੇ ਨੂੰ ਮੁੱਖ ਰੱਖਦਿਆਂ ਪਾਰਟੀ ਹਾਈ ਕਮਾਨ ਦੇ ਦਿਸ਼ਾ ਨਿਰਦੇਸ਼ਾ ਸਦਕਾ, ਬਹੁਤ ਦਿਨ ਤਰਕ ਕਰਨ ਤੇ ਬਾਅਦ ਪਾਰਟੀ ਦੇ ਮੰਡਲ ਪ੍ਰਧਾਨਾਂ ਨੂੰ ਨਿਯੁਕਤ ਕੀਤਾ
Next articleरहबर-ए-आज़म, दीनबंधु सर छोटू राम – उनके जीवन और विचारों पर प्रभाव: एक समीक्षा (श्रृंखला – 1)