ਲੁਧਿਆਣਾ: ਥਾਣੇ ’ਚ ਏਐੱਸਆਈ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ

ਲੁਧਿਆਣਾ (ਸਮਾਜ ਵੀਕਲੀ) : ਇਥੇ ਸਰਾਭਾ ਨਗਰ ਥਾਣੇ ਦੇ ‘ਮਲਖਾਨੇ’ ਵਿੱਚ ਅੱਜ ਤੜਕੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਨੇ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਉਸ ਨੇ ਸਰਕਾਰੀ ਹਥਿਆਰ ਨਾਲ ਆਪਣੇ ਸਿਰ ਵਿੱਚ ਗੋਲੀ ਮਾਰੀ। ਲੁਧਿਆਣਾ ਦੇ ਪੁਲੀਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਏਐੱਸਆਈ ਮਨੋਹਰ ਲਾਲ ਡਿਪਰੈਸ਼ਨ ਵਿੱਚ ਸੀ, ਜਿਸ ਕਰਕੇ ਉਸ ਨੇ ਇਹ ਕਦਮ ਚੁੱਕਿਆ। ਏਐੱਸਆਈ ਪਹਿਲਾਂ ਸਰਾਭਾ ਨਗਰ ਥਾਣੇ ਵਿੱਚ ਤਾਇਨਾਤ ਸੀ ਅਤੇ ਹਾਲ ਹੀ ਵਿੱਚ ਪੁਲੀਸ ਲਾਈਨ ਵਿੱਚ ਤਬਦੀਲ ਹੋ ਗਿਆ ਸੀ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹੁਣ ਅੰਮ੍ਰਿਤਸਰ ਤੋਂ 9 ਅੰਤਰਰਾਸ਼ਟਰੀ ਅਤੇ 11 ਘਰੇਲੂ ਹਵਾਈ ਅੱਡਿਆਂ ਲਈ ਸਿੱਧੀ ਉਡਾਣ ਭਰੋ
Next articleਜਲੰਧਰ: ਆਮਦਨ ਕਰ ਵਿਭਾਗ ਨੇ ਅਖ਼ਬਾਰ ਦੇ ਮਾਲਕ ਦੇ ਘਰ ਤੇ ਕਾਰੋਬਾਰੀ ਟਿਕਾਣਿਆਂ ’ਤੇ ਛਾਪੇ ਮਾਰੇ