ਲੁਧਿਆਣਾ: ਪੰਜਾਬ ਭਾਰਤ ਦੀ ਆਤਮਾ ਹੈ: ਅਮਿਤ ਸ਼ਾਹ

ਲੁਧਿਆਣਾ (ਸਮਾਜ ਵੀਕਲੀ):  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਇਥੇ ਦਰੇਸੀ ਮੈਦਾਨ ਵਿੱਚ ਭਾਜਪਾ ਗਠਜੋੜ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ਪੱਗ ਅਤੇ ਸ਼ਾਲ ਨਾਲ ਸ੍ਰੀ ਅਮਿਤ ਸ਼ਾਹ ਨੇ ‘ਭਾਰਤ ਮਾਤਾ ਕੀ ਜੈ’ ਦਾ ਨਾਅਰਾ ਲਗਾ ਕੇ ਭਾਸ਼ਨ ਦੀ ਸ਼ੁਰੂਆਤ ਕੀਤੀ ਅਤੇ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਦਾ ਵਾਅਦਾ ਕੀਤਾ। ਉਨ੍ਹਾਂ ਭਾਜਪਾ ਦੇ ਸਹਿਯੋਗੀ ਉਮੀਦਵਾਰਾਂ ਨੂੰ ਮੰਚ ‘ਤੇ ਖੜ੍ਹਾ ਕਰਕੇ ਪੇਸ਼ ਕੀਤਾ। ਇਸ ਮੌਕੇ ਉਨ੍ਹਾਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਭਾਰਤ ਦੀ ਆਤਮਾ ਹੈ ਕਿਉਂਕਿ ਇਸ ਨੇ ਭਾਰਤ ਨੂੰ ਅੰਨ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ। ਸ੍ਰੀ ਸ਼ਾਹ ​​ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕੀਤੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਲਈ 10 ਮਾਰਚ ਇਤਿਹਾਸਕ ਦਿਨ ਹੋਵੇਗਾ: ਭਗਵੰਤ ਮਾਨ
Next articleਭਾਜਪਾ ਉਮੀਦਵਾਰ ਡਾ. ਜਗਮੋਹਨ ਰਾਜੂ ਵਲੋਂ ਸਰਕਾਰ ਖਿ਼ਲਾਫ਼ ਰੋਸ ਧਰਨਾ