HOME ਲੁਧਿਆਣਾ ਸਕ੍ਰੈਪ ਟਰੇਡਰਜ਼ ਐਸੋਸੀਏਸ਼ਨ ਵੱਲੋਂ ਜੀਐਸਟੀ ਦਰ ਘਟਾਉਣ ਦੀ ਮੰਗ

ਲੁਧਿਆਣਾ ਸਕ੍ਰੈਪ ਟਰੇਡਰਜ਼ ਐਸੋਸੀਏਸ਼ਨ ਵੱਲੋਂ ਜੀਐਸਟੀ ਦਰ ਘਟਾਉਣ ਦੀ ਮੰਗ

ਫੋਟੋ: ਮੀਟਿੰਗ ਮੌਕੇ ਹਾਜਰ ਐਸੋਸੀਏਸ਼ਨ ਦੇ ਆਹੂਦੇਦਾਰ ਅਤੇ ਮੈਂਬਰ

 ਦੇਸ਼ ਦੀ ਅਰਥਵਿਵਸਥਾ ਵਿੱਚ ਸਕ੍ਰੈਪ ਉਦਯੋਗ ਦਾ ਅਹਿਮ ਯੋਗਦਾਨ-ਖੁਰਾਣਾ 

ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਲੁਧਿਆਣਾ ਸਕ੍ਰੈਪ ਟਰੇਡਰਜ਼ ਐਸੋਸੀਏਸ਼ਨ ਦੀ ਇਕ ਮਹੱਤਵਪੂਰਣ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਖੁਰਾਣਾ ਦੀ ਅਗਵਾਈ ਹੇਠ ਗਿੱਲ ਰੋਡ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਜੀਐਸਟੀ ਦਰਾਂ ਵਿੱਚ ਕੀਤੇ ਸੋਧਾਂ ਰਾਹੀਂ ਆਮ ਲੋਕਾਂ ਨੂੰ ਮਿਲੀ ਵੱਡੀ ਰਾਹਤ ਦਾ ਸਵਾਗਤ ਕੀਤਾ ਗਿਆ। ਇਸੇ ਨਾਲ ਐਸੋਸੀਏਸ਼ਨ ਵੱਲੋਂ ਖ਼ਾਸ ਮੰਗ ਕੀਤੀ ਗਈ ਕਿ ਸਕ੍ਰੈਪ ‘ਤੇ ਲੱਗਣ ਵਾਲੀ ਜੀਐਸਟੀ ਦਰ, ਜੋ ਇਸ ਵੇਲੇ 18 ਪ੍ਰਤੀਸ਼ਤ ਹੈ, ਉਸ ਨੂੰ ਘਟਾ ਕੇ 5 ਪ੍ਰਤੀਸ਼ਤ ਕੀਤਾ ਜਾਵੇ। ਪ੍ਰਧਾਨ ਖੁਰਾਣਾ ਨੇ ਕਿਹਾ ਕਿ ਸਕ੍ਰੈਪ ਉਦਯੋਗ ਦੇਸ਼ ਦੀ ਅਰਥਵਿਵਸਥਾ ਵਿੱਚ ਅਹਿਮ ਯੋਗਦਾਨ ਪਾਉਂਦਾ ਹੈ ਅਤੇ ਹਜ਼ਾਰਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਨਾਲ ਜੁੜਿਆ ਹੋਇਆ ਹੈ। ਉੱਚ ਦਰਾਂ ਕਾਰਨ ਇਹ ਕਾਰੋਬਾਰ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ। ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਬੰਧਿਤ ਅਧਿਕਾਰੀਆਂ ਅੱਗੇ ਵੀ ਅਪੀਲ ਕੀਤੀ ਗਈ ਕਿ ਉਹ ਸਕ੍ਰੈਪ ਕਾਰੋਬਾਰ ਨਾਲ ਜੁੜੇ ਵਪਾਰੀਆਂ ਨੂੰ ਹਰ ਸੰਭਵ ਸਹਿਯੋਗ ਪ੍ਰਦਾਨ ਕਰਨ। ਮੀਟਿੰਗ ਵਿੱਚ ਵੱਖ-ਵੱਖ ਮੈਂਬਰਾਂ ਨੇ ਆਪਣੇ ਸੁਝਾਅ ਵੀ ਸਾਂਝੇ ਕੀਤੇ ਅਤੇ ਸਰਕਾਰ ਅੱਗੇ ਇਕਜੁੱਟ ਹੋ ਕੇ ਮੰਗਾਂ ਪਹੁੰਚਾਉਣ ਦਾ ਫ਼ੈਸਲਾ ਲਿਆ। ਇਸ ਮੌਕੇ ਚੇਅਰਮੈਨ ਜਰਨੈਲ ਸਿੰਘ ਖੇੜਾ (ਬੰਟੂ), ਪ੍ਰਿਤਪਾਲ ਸਿੰਘ ਡੰਗ, ਜਤਿੰਦਰ ਸਿੰਘ ਬੌਬੀ, ਕੰਵਲਜੀਤ ਸਿੰਘ ਚੁੱਘ, ਮਨੋਜ ਕੁਮਾਰ, ਮਨਜਿੰਦਰ ਸਿੰਘ ਚਾਵਲਾ, ਵਿੱਕੀ ਜੈਸਵਾਲ, ਗੁਰਪ੍ਰੀਤ ਸਿੰਘ, ਮਨੀ ਡੰਗ, ਰਾਜ ਕੁਮਾਰ, ਰਾਹੁਲ ਮਿਸ਼ਰਾ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਕਿੱਕ ਬਾਕਸਿੰਗ ‘ਚ ਮੱਲਾਂ ਮਾਰਨ ਵਾਲਾ — ਪ੍ਰਭਜੋਤ ਸਿੰਘ – ਜਾਂ ਮਲੋਟ ਮੰਡੀ ਦਾ ਨਾਮ ਰੋਸ਼ਨ ਕਰਨ ਵਾਲਾ — ਪ੍ਰਭਜੋਤ ਸਿੰਘ
Next articleਹੜ੍ਹ ਪੀੜਤ ਲੋਕਾਂ ਨੂੰ ਰਾਹਤ ਦੇਣ ਵਜੋਂ ‘ਮੈਡੀਕਲ ਪ੍ਰੈਕਟੀਸ਼ਨਰਜ਼’ ਅਤੇ ‘ਸਮਾਜ ਸੇਵੀ ਸੰਸਥਾ ਸਮਾਲਸਰ’ ਨੇ ਲਗਾਇਆ ਕੈਂਪ