HOME ਐਮ. ਬੀ. ਬੀ. ਜੀ. ਜੀ. ਜੀ ਗਰਲਜ਼ ਕਾਲਜ ਰੱਤੇਵਾਲ ਦਾ ਬੀਏ ਤੀਜੇ...

ਐਮ. ਬੀ. ਬੀ. ਜੀ. ਜੀ. ਜੀ ਗਰਲਜ਼ ਕਾਲਜ ਰੱਤੇਵਾਲ ਦਾ ਬੀਏ ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

1

ਨਵਾਂਸ਼ਹਿਰ /ਕਾਠਗੜ੍ਹ,   (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ ) ਐਮਬੀਬੀਜੀਜੀਜੀ ਗਰਲਜ਼ ਕਾਲਜ ਰੱਤੇਵਾਲ ਦਾ ਬੀਏ ਤੀਜੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੀ ਪ੍ਰਿੰਸੀਪਲ ਡਾ. ਸਤਵੰਤ ਕੌਰ ਨੇ ਦੱਸਿਆ ਕਿ ਵਿਦਿਆਰਥਣ ਗੁਰਪ੍ਰੀਤ ਕੌਰ ਨੇ 84% ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦਕਿ ਵਿਦਿਆਰਥਣ ਅਨਮੋਲ ਨੇ 79 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਮਹਿਕ ਨੇ 76 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ‘ਤੇ ਕਾਲਜ ਕਮੇਟੀ ਦੇ ਪ੍ਰਧਾਨ ਸੁਭਾਸ਼ ਬਾਂਠ ਅਤੇ ਸਮੂਹ ਕਮੇਟੀ ਮੈਂਬਰਾਂ ਵੱਲੋਂ ਜਿੱਥੇ ਕਾਲਜ ਪ੍ਰਿੰਸੀਪਲ, ਸਮੂਹ ਸਟਾਫ ਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਗਈ ਹੈ ਉੱਥੇ ਹੀ ਪ੍ਰਿੰਸੀਪਲ ਡਾ. ਸਤਵੰਤ ਕੌਰ ਵੱਲੋਂ ਵੀ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਨਤੀਜੇ ਦੀ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਹੋਰ  ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਜਲੰਧਰ ਮਹਿਤਪੁਰ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗਿਆ ਗ੍ਰਿਫਤਾਰ
Next articleਮਜਦੂਰ ਯੂਨੀਅਨ ਵੱਲੋਂ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ, ਹੱਕਾਂ ਦੀ ਰੱਖਿਆ ਦਾ ਲਿਆ ਗਿਆ ਸੰਕਲਪ