ਹੁਸ਼ਿਆਰਪੁਰ /ਮਾਹਿਲਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) – ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਕੋਰਸ ਐਮਏ ਅਰਥ ਸ਼ਾਸਤਰ ਦੇ ਸਮੈਸਟਰ ਪਹਿਲਾ ਅਤੇ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਅਰਥਸ਼ਾਸਤ ਵਿਭਾਗ ਦੇ ਮੁਖੀ ਪ੍ਰੋਫੈਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਐਮਏ ਅਰਸਥ ਸ਼ਾਸਤਰ ਦੇ ਤੀਜਾ ਸਮੈਸਟਰ ਵਿੱਚ ਵਿਦਿਆਰਥਣ ਪਾਇਲ ਨੇ 83.5 ਫੀਸਦੀ ਅੰਕਾਂ ਨਾਲ ਪਹਿਲਾ, ਵਿਦਿਆਰਥਣ ਅਨੀਤ ਬਾਲੀ ਨੇ 81.7 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਵਿਦਿਆਰਥਣ ਨਵਜੋਤ ਨੇ 78.2 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਐਮ ਏ ਅਰਥਸ਼ਾਸਤਰ ਦੇ ਪਹਿਲੇ ਸਮੈਸਟਰ ਦੇ ਨਤੀਜੇ ਵਿੱਚ ਵਿਦਿਆਰਥਣ ਸੋਹਾਨੀ ਜਸਵਾਲ ਨੇ 81 ਫੀਸਦੀ ਅੰਕਾਂ ਨਾਲ ਪਹਿਲਾ ਅਤੇ ਵਿਦਿਆਰਥਣ ਸਾਨੀਆ ਨੇ 78.2 ਫੀਸਦੀ ਅੰਕ ਹਾਸਲ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। । ਇਸ ਮੌਕੇ ਪ੍ਰਿੰਸੀਪਲ ਸਮੇਤ ਅਰਥ ਸ਼ਾਸਤਰ ਵਿਭਾਗ ਦੇ ਹੋਰ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਚੰਗੇ ਨਤੀਜੇ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



