HOME ਐਮਏ ਅੰਗਰੇਜ਼ੀ ਦੇ ਸਮੈਸਟਰ ਪਹਿਲਾ ਅਤੇ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

ਐਮਏ ਅੰਗਰੇਜ਼ੀ ਦੇ ਸਮੈਸਟਰ ਪਹਿਲਾ ਅਤੇ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

ਫੋਟੋ ਅਜਮੇਰ ਦੀਵਾਨਾ
ਹੁਸ਼ਿਆਰਪੁਰ /ਮਾਹਿਲਪੁਰ   (ਸਮਾਜ ਵੀਕਲੀ)   ( ਤਰਸੇਮ ਦੀਵਾਨਾ ) – ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਕੋਰਸ ਐੱਮਏ ਅੰਗਰੇਜ਼ੀ ਦੇ ਸਮੈਸਟਰ ਪਹਿਲਾ ਅਤੇ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਵਿਭਾਗ ਦੇ ਮੁਖੀ ਪ੍ਰੋ ਪਵਨਦੀਪ ਚੀਮਾ ਨੇ ਦੱਸਿਆ ਕਿ ਐਮਏ ਅੰਗਰੇਜ਼ੀ ਦੇ ਸਮੈਸਟਰ ਪਹਿਲਾ ਦੇ ਨਤੀਜੇ ਵਿੱਚ ਵਿਦਿਆਰਥਣ ਬੇਬੀ ਬਾਸੀ ਨੇ 69 ਫੀਸਦੀ ਅੰਕਾਂ ਨਾਲ ਪਹਿਲਾ,ਅੰਮ੍ਰਿਤ ਕੌਰ ਨੇ 67 ਫੀਸਦੀ ਅੰਕਾਂ ਨਾਲ ਦੂਜਾ ਅਤੇ ਦਿਵਯਾ ਰਾਣਾ ਨੇ 62 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਉਨ੍ਹਾਂ ਦੱਸਿਆ ਕਿ ਇਸੇ ਕੋਰਸ ਦੇ ਸਮੈਸਟਰ ਤੀਜਾ ਦੇ ਨਤੀਜੇ ਵਿੱਚ ਪਰਮਿੰਦਰ ਕੌਰ ਨੇ 64 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਲਵਪ੍ਰੀਤ ਕੌਰ ਨੇ 61 ਫੀਸਦੀ ਅੰਕਾਂ ਨਾਲ ਦੂਜਾ ਅਤੇ ਨੇਹਾ ਨੇ 60 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਐੱਮ ਏ ਅੰਗਰੇਜੀ ਦੇ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਚੰਗੇ ਨਤੀਜੇ ‘ਤੇ ਮੁਬਾਰਕਬਾਦ ਦਿੱਤੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article29ਮਈ ਨੂੰ ਹੋਵੇਗੀ ਵੋਟਾਂ ਦੀ ਗਿਣਤੀ
Next articleਈਦ ਦਾ ਦਿਨ ਸਾਨੂੰ ਪ੍ਰੇਰਣਾ ਦਿੰਦਾ ਹੈ ਕਿ ਅਸੀਂ ਵੀ ਆਪਣੇ ਅੰਦਰ ਕੁਰਬਾਨੀ ਦਾ ਜਜ਼ਬਾ ਰੱਖੀਏ : ਜਮੀਲ ਬਾਲੀ