ਜਲੰਧਰ, ਫਿਲੌਰ, ਅੱਪਰਾ (ਜੱਸੀ) (ਸਮਾਜ ਵੀਕਲੀ)– ਸ਼੍ਰੀ ਇਲਮ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਿਰ ਹਾਈ ਸਕੂਲ ਛੋਕਰਾਂ ਵਿੱਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਜਾਣਕਾਰੀ ਦਿੰਦੇ ਹੋਏ ਸਕੂਲ ਮੁੱਖੀ ਵਲੋਂ ਦੱਸਿਆ ਗਿਆ ਗਿਆ ਕਿ ਇਸ ਵਾਰ ਸਮੂਹ ਸਟਾਫ ਦੇ ਸਹਿਯੋਗ ਨਾਲ ਸਕੂਲ ਵਿੱਚ ਵੀਹ ਦੇ ਕਰੀਬ ਪੌਦੇ ਅਜਿਹੇ ਲਗਾਏ ਗਏ , ਜਿਨ੍ਹਾਂ ਦਾ ਪ੍ਰਯੋਗ ਵੱਖ ਵੱਖ ਪ੍ਰਕਾਰ ਦੀਆਂ ਦਵਾਈਆਂ ਵਿੱਚ ਕੀਤਾ ਜਾਂਦਾ ਹੈ। ਸਕੂਲ ਵਿੱਚ ਇਕ ਹਰਬਲ ਗਾਰਡਨ ਬਣਾਇਆ ਜਾਵੇਗਾ ਜਿਸ ਵਿੱਚ ਹਰ ਪ੍ਰਕਾਰ ਦੇ ਮੈਡੀਸਨ ਪੌਦੇ ਹੋਣਗੇ , ਜਿਨ੍ਹਾਂ ਦੀ ਜਾਣਕਾਰੀ ਸਮੇਂ ਸਮੇਂ ਤੇ ਬੱਚਿਆਂ ਅਤੇ ਮਾਪਿਆਂ ਨੂੰ ਵੀ ਦਿੱਤੀ ਜਾਵੇਗੀ । ਇਸ ਤੋਂ ਇਲਾਵਾ ਸਕੂਲ ਵਿੱਚ ਵੱਖ ਵੱਖ ਪ੍ਰਕਾਰ ਦੇ 15 ਫ਼ਲਦਾਰ ਬੂਟੇ ਵੀ ਲਗਾਏ ਗਏ । ਛੁੱਟੀਆਂ ਹੋਣ ਕਰਨ ਬੱਚਿਆਂ ਵਲੋ ਘਰ ਤੋ ਹੀ ਵਾਤਾਵਰਨ ਦੀ ਸੰਭਾਲ ਲਈ ਵੱਖ ਵੱਖ ਪ੍ਰਕਾਰ ਦੇ ਚਾਰਟ ਅਤੇ ਕਵਿਤਾਵਾਂ ਬੋਲ ਕੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਜਾਗਰੁਕ ਕੀਤਾ ਗਿਆ ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly