ਮੈਡਮ ਨਰੇਸ਼ ਸੈਣੀ ਬਣੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ

ਦਿੜਬਾ ਮੰਡੀ ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) : ਸੰਗਰੂਰ -ਗੋਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੀ ਸੂਬਾ ਕਮੇਟੀ ਦੀਆਂ ਕੋਸ਼ਿਸ਼ਾਂ ਨੂੰ ਉਸ ਸਮੇਂ ਬੂਰ ਪਿਆ ਜਦੋਂ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਕੋਆਰਡੀਨੇਟਰ ਸਪੋਰਟਸ ਦੀਆਂ ਅਸਾਮੀਆਂ ਤੇ ਲੈਕਚਰਾਰ ਸਰੀਰਕ ਸਿੱਖਿਆ ਦੀ ਨਿਯੁਕਤੀ ਕਰ ਦਿੱਤੀ। ਵਿਭਾਗ ਦੇ ਇਸ ਫੈਸਲੇ ਨਾਲ ਪੂਰੇ ਲੈਕਚਰਾਰ ਕਾਡਰ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੈਕਚਰਾਰ ਯੂਨੀਅਨ ਦੇ ਬੁਲਾਰੇ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਦੱਸਿਆ ਕਿ ਜਥੇਬੰਦੀ ਇਹਨਾਂ ਅਸਾਮੀਆਂ ਤੇ ਲੈਕਚਰਾਰ ਕਾਡਰ ਦੀ ਨਿਯੁਕਤੀ ਲਈ ਸੰਘਰਸ਼ ਕਰ ਰਹੀ ਸੀ। ਸਕੂਲ ਸਿੱਖਿਆ ਵਿਭਾਗ ਵੱਲੋਂ ਪਿਛਲੇ ਦਿਨੀਂ ਸੂਬੇ ਦੇ ਸਰੀਰਕ ਸਿੱਖਿਆ ਲੈਕਚਰਾਰਾਂ ਦੀ ਮੈਰਿਟ ਸੂਚੀ ਜਾਰੀ ਕਰਕੇ ਜ਼ਿਲ੍ਹਾ ਕੋਆਰਡੀਨੇਟਰ ਦੀਆਂ ਅਸਾਮੀਆਂ ਤੇ ਨਿਯੁਕਤੀਆਂ ਕੀਤੀਆਂ ਸਨ।

ਇਸ ਕੜੀ ਵਿੱਚ ਸੰਗਰੂਰ ਜ਼ਿਲ੍ਹੇ ਦੀ ਸਪੋਰਟਸ ਕੋਆਰਡੀਨੇਟਰ ਦੀ ਅਸਾਮੀ ਤੇ ਬਹੁਤ ਹੀ ਮਿਲਣਸਾਰ, ਗਤੀਸ਼ੀਲ ਤੇ ਤਜਰਬੇਕਾਰ ਸਰੀਰਕ ਸਿੱਖਿਆ ਲੈਕਚਰਾਰ ਮੈਡਮ ਨਰੇਸ਼ ਸੈਣੀ ਨੂੰ ਨਿਯੁਕਤ ਕੀਤਾ ਹੈ। ਉਹਨਾਂ ਨੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੰਜੀਵ ਸ਼ਰਮਾ,ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਅੰਗਰੇਜ ਸਿੰਘ ਤੇ ਲੈਕਚਰਾਰ ਯੂਨੀਅਨ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਉਹਨਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਅਹੁਦੇ ਦੀ ਮਾਣ ਮਰਿਆਦਾ ਬਣਾ ਕੇ ਰੱਖਣਗੇ ਤੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣਗੇ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਵਾਲੀਆ,ਸਿਸ਼ਨ ਕੁਮਾਰ ਜ਼ਿਲ੍ਹਾ ਜਨਰਲ ਸਕੱਤਰ, ਜਰਨੈਲ ਸਿੰਘ, ਜਸਵਿੰਦਰ ਸਿੰਘ, ਜਤਿੰਦਰ ਸਿੰਘ ਵਿੱਕੀ,ਜਵਾਹਰ ਲਾਲ, ਬਲਵਿੰਦਰ ਸਿੰਘ ਬੀਰ ਕਲਾਂ, ਭੁਪਿੰਦਰ ਸਿੰਘ, ਨਵਦੀਪ ਕਾਂਸਲ, ਰਕੇਸ਼ ਕੁਮਾਰ ਬਹਾਦਰਪੁਰ, ਰਣਬੀਰ ਸਿੰਘ ਕਮਾਲਪੁਰ, ਇੰਦਰਪਾਲ ਸਿੰਘ ਸੂਲਰ, ਅਨੀਸ਼ ਕੁਮਾਰ,ਰਕੇਸ਼ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ ਮਹਿਲਾਂ ਵੀ ਹਾਜ਼ਰ ਸਨ। ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਵਾਲੀਆ ਨੇ ਸਾਰਿਆਂ ਦਾ ਧੰਨਵਾਦ ਕੀਤਾ।

 

Previous articleਰਣਜੀਤ ਸਿੰਘ ਪਵਾਰ ਜਲੰਧਰ ਦਿਹਾਤੀ (ਉੱਤਰੀ) ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ
Next articleਸੋਹਣੀ ਪੱਗ