ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੰਯੁਕਤ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਦੀ ਅਗਵਾਈ ਹੇਠ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ ਨਾਹਰ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ ਅਤੇ ਵਰਤੋਂ ਸਬੰਧੀ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਭਗਤ ਨਗਰ ਵਿਖੇ ਬਾਬਾ ਲਾਲ ਬਾਦਸ਼ਾਹ ਜੀ ਦਾ ਮੇਲਾ ਮਨਾਇਆ ਜਾ ਰਿਹਾ ਹੈ, ਜਿਥੇ ਸਵੱਛ ਭਾਰਤ ਦੀਆਂ ਹਦਾਇਤਾਂ ਮੁਤਾਬਿਕ ਮੇਲਾ ਕਮੇਟੀ ਦੇ ਮੈਂਬਰਾਂ ਨੂੰ ਲੰਗਰਾਂ ਵਾਸਤੇ ਪਲਾਸਟਿਕ ਅਤੇ ਥਰਮੋਕੋਲ ਦੇ ਬਣੇ ਬਰਤਨਾਂ ਆਦਿ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਸੈਨੇਟਰੀ ਇੰਸਪੈਕਟਰ ਸਮੇਤ ਉਨ੍ਹਾਂ ਦੀ ਟੀਮ ਵੱਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਪਲਾਸਟਿਕ, ਥਰਮੋਕੋਲ ਦੇ ਬਰਤਨਾਂ ਅਤੇ ਕਿਸੇ ਕਿਸਮ ਦੇ ਸਿੰਗਲ ਯੂਜ਼ ਦੀ ਵਰਤੋਂ ਨਾ ਕੀਤੀ ਜਾਵੇ, ਤਾਂ ਜੋ ਪਲਾਸਟਿਕ, ਥਰਮੋਕੋਲ ਦੇ ਬਰਤਨਾਂ ਆਦਿ ਨਾਲ ਸੀਵਰੇਜ ਦੀ ਬਲੌਕੇਜ ਨਾ ਹੋਵੇ ਅਤੇ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਆਲ੍ਹੇ- ਦੁਆਲੇ ਦੀ ਪੂਰਨ ਤੌਰ ‘ਤੇ ਸਫਾਈ ਰੱਖਣ, ਤਾਂ ਜੋ ਆਉਣ ਵਾਲੇ ਬਰਸਾਤੀ ਮੌਸਮ ਵਿਚ ਕਿਸੇ ਤਰ੍ਹਾਂ ਦੀ ਬਿਮਾਰੀ ਨਾ ਫੈਲ ਸਕੇ। ਉਨ੍ਹਾਂ ਲੋਕਾਂ ਨੂੰ ਸ਼ਹਿਰ ਦੀ ਸਫਾਈ ਵਿਵਸਥਾ ਕਾਇਮ ਰੱਖਣ ਵਿਚ ਨਗਰ ਨਿਗਮ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



