ਮੱਧ ਪ੍ਰਦੇਸ਼: ਕਬਾਇਲੀ ਨੌਜਵਾਨ ’ਤੇ ਪਿਸ਼ਾਬ ਕਰਨ ਵਾਲਾ ਗ੍ਰਿਫ਼ਤਾਰ, ਐੱਨਐੱਸਏ ਲਾੳੁਣ ਦੀ ਤਿਆਰੀ

ਭੁਪਾਲ (ਸਮਾਜ ਵੀਕਲੀ) : ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ ‘ਚ ਕਬਾਇਲੀ ਨੌਜਵਾਨ ‘ਤੇ ਪਿਸ਼ਾਬ ਕਰਨ ਵਾਲੇ ਨੂੰ ਦੇਰ ਰਾਤ ਗਿ੍ਫ਼ਤਾਰ ਕਰ ਲਿਆ ਗਿਆ। ਸੂਬੇ ਦੇ ਮੁੱਖ ਮੰਤਰੀ ਦਫ਼ਤਰ ਦੇ  ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਪ੍ਰਵੇਸ਼ ਸ਼ੁਕਲਾ ਵਜੋਂ ਕੀਤੀ ਗਈ ਹੈ ਅਤੇ ਉਸ ਖਿਲਾਫ ਧਾਰਾ 294 ਅਤੇ 504 ਅਤੇ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ (ਅੱਤਿਆਚਾਰ ਰੋਕੂ) ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸਖ਼ਤ ਕੌਮੀ ਸੁਰੱਖਿਆ ਕਾਨੂੰਨ(ਐੱਨਐੱਸਏ) ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕਬਾਇਲੀ ਨੌਜਵਾਨ ‘ਤੇ ਪਿਸ਼ਾਬ ਕਰਨ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲੀਸ ਨੇ ਇਸ ਸਬੰਧ ‘ਚ ਮਾਮਲਾ ਦਰਜ ਕੀਤਾ ਸੀ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਠਿੰਡਾ ਅਤੇ ਪਠਾਨਕੋਟ ਦੀਆਂ ਲੜਕੀਆਂ ਆਫੀਸਰਜ਼ ਟਰੇਨਿੰਗ ਅਕੈਡਮੀ ਚੇਨੱਈ ’ਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੁਣੀਆਂ
Next articleਪੰਜਾਬ ਸਰਕਾਰ ਵੱਲੋਂ ਰਾਜ ’ਚ ਡੋਰ-ਸਟੈੱਪ ਸਰਵਿਸ ਡਲਿਵਰੀ ਸ਼ੁਰੂ ਕਰਨ ਦੀ ਯੋਜਨਾ: ਅਰੋੜਾ