ਕਪੂਰਥਲਾ,( ਕੌੜਾ )-ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਮੈਜਿਕ ਸ਼ੋਅ ਦਾ ਆਯੋਜਨ ਕੀਤਾ ਗਿਆ । ਨਰਸਰੀ ਤੋਂ ਅੱਠਵੀ ਜਮਾਤ ਦੇ ਵਿਦਿਆਰਥੀਆਂ ਮੈਜਿਕ ਸ਼ੋਅ ਦੌਰਾਨ ਖੂਬ ਮਨੋਰੰਜਨ ਕੀਤਾ । ਵੱਖ ਵੱਖ ਤਰਾਂ ਦੀਆਂ ਜਾਦੂਈ ਚੀਜਾਂ ਦੇਖ ਕੇ ਬੱਚਿਆਂ ਦੀਆਂ ਅੱਖਾਂ ਵਿੱਚ ਚਮਕ ਅਤੇ ਚਿਹਰੇ ਉੱਤੇ ਖੁਸ਼ੀ ਸੀ । ਹਰ ਇੱਕ ਵਰਗ ਦੇ ਬੱਚੇ ਨੇ ਇਸ ਮੈਜਿਕ ਸ਼ੋਅ ਦਾ ਅਨੰਦ ਮਾਣਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਮੈਜਿਕ ਸ਼ੋਅ ਵਾਲੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly