ਮਹੱਲਾ ਕਲੀਨਿਕ ਬਾਲੋਕੀ ਬਣਿਆ ਮਰੀਜ਼ਾਂ ਲਈ ਵਰਦਾਨ 

ਹੁਣ ਤੱਕ ਹਜ਼ਾਰਾਂ ਲੋਕਾਂ ਵੱਲੋਂ ਲਿਆ ਜਾ ਚੁੱਕਾ ਹੈ ਮੁਫ਼ਤ ਟੈਸਟ ਅਤੇ ਦਵਾਈਆਂ ਦਾ ਫਾਇਦਾ – ਬੀਬੀ ਰਣਜੀਤ ਕੌਰ ਕਾਕੜ ਕਲਾਂ
ਮਹਿਤਪੁਰ,(ਸੁਖਵਿੰਦਰ ਸਿੰਘ ਖਿੰਡਾ)- ਮਹਿਤਪੁਰ ਨਜ਼ਦੀਕ ਪਿੰਡ ਬਾਲੋਕੀ ਵਿਖੇ  ਆਮ ਆਦਮੀ ਪਾਰਟੀ ਦੀ  ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਰੰਟੀਆ ਵਿਚੋਂ ਮਹੱਲਾ ਕਲੀਨਿਕ ਦੀ ਗਰੰਟੀ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਬੀ ਰਣਜੀਤ ਕੌਰ ਕਾਕੜ ਕਲਾਂ ਪਤਨੀ ਮਰਹੂਮ ਰਤਨ ਸਿੰਘ ਕਾਕੜ ਕਲਾਂ ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਸ਼ਾਹਕੋਟ ਵੱਲੋਂ ਕੀਤਾ ਗਿਆ। ਉਨ੍ਹਾਂ ਨਾਲ ਇਸ ਮੌਕੇ ਹਰਵਿੰਦਰ ਸਿੰਘ ਮਠਾੜੂ ਬਲਾਕ ਪ੍ਰਧਾਨ ਮਹਿਤਪੁਰ ਵੀ ਮੌਜੂਦ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਬੀਬੀ ਰਣਜੀਤ ਕੌਰ ਨੇ ਦੱਸਿਆ ਕਿ ਪਿੰਡ ਬਾਲੋਕੀ ਵਿਖੇ ਖੋਲੇ ਗਏ ਮਹੱਲਾ ਕਲੀਨਿਕ ਵਿਚ ਹੁਣ ਤੱਕ ਹਜ਼ਾਰਾਂ ਦੀ ਗਿਣਤੀ ਵਿਚ ਮਰੀਜ਼  ਮੁਫ਼ਤ ਦਵਾਈਆਂ ਅਤੇ ਟੈਸਟਾਂ ਦਾ ਫਾਇਦਾ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਰ ਰੋਜ ਸੈਂਕੜੇ ਮਰੀਜ਼ਾਂ ਲਈ ਪਿੰਡ ਬਾਲੋਕੀ ਵਿਖੇ ਖੁਲਿਆ ਮਹੱਲਾ ਕਲੀਨਿਕ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ  ਹੈ ਅਤੇ ਇਹ ਮਹੱਲਾ ਕਲੀਨਿਕ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਦਾ ਨਤੀਜਾ ਹਨ।ਇਸ ਮੌਕੇ ਬੀਬੀ ਰਣਜੀਤ ਕੌਰ ਵੱਲੋਂ ਮਹੱਲਾ ਕਲੀਨਿਕ ਵਿਚ ਡਿਊਟੀ ਨਿਭਾ ਰਹੇ ਸਟਾਫ ਅਤੇ ਲੋਕਾਂ ਨਾਲ ਵੀ ਗੱਲਬਾਤ ਕੀਤੀ। ਮੌਕੇ ਤੇ ਹਾਜਰ ਲੋਕਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਉਨ੍ਹਾਂ ਨੂੰ ਇਸ ਪਿੰਡ ਬਾਲੋਕੀ ਦੇ ਮਹੱਲਾ ਕਲੀਨਿਕ ਤੋਂ ਮੁਫ਼ਤ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਨਿਰੰਤਰ ਤੇ ਨਿਰਵਿਘਨ ਮਿਲ ਰਹੀ ਹੈ। ਇਸ ਮੌਕੇ ਬੀਬੀ ਰਣਜੀਤ ਕੌਰ ਨੇ ਵਿਸ਼ਵਾਸ ਦਿਵਾਇਆ ਕਿ ਮਹੱਲਾ ਕਲੀਨਿਕਾ ਤੇ ਮੁਫ਼ਤ ਦਵਾਈਆਂ ਅਤੇ  ਟੈਸਟਾਂ ਦੀ ਸਹੂਲਤ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਮੌਕੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਮਠਾੜੂ ਵੱਲੋਂ ਪੰਜਾਬ ਸਰਕਾਰ ਅਤੇ ਬੀਬੀ ਰਣਜੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਬਾਲੋਕੀ ਦਾ ਮਹੱਲਾ ਕਲੀਨਿਕ ਮਰਹੂਮ ਰਤਨ ਸਿੰਘ ਕਾਕੜ ਕਲਾਂ ਹਲਕਾ ਇੰਚਾਰਜ ਸ਼ਾਹਕੋਟ ਦੀ ਦੇਣ ਹੈ। ਉਨ੍ਹਾਂ ਦੁਆਰਾ ਕੀਤੇ ਵਿਕਾਸ ਦੇ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleTwo British Indian musicians in Royal Philharmonic Society Awards shortlist
Next articleਮਹੱਲਾ ਕਲੀਨਿਕ ਬਾਲੋਕੀ ਬਣਿਆ ਮਰੀਜ਼ਾਂ ਲਈ ਵਰਦਾਨ