ਫਿਲੌਰ, ਅੱਪਰਾ (ਜੱਸੀ)-ਹਰ ਸਾਲ ਦੀ ਤਰਾਂ ਇਸ ਸਾਲ ਵੀ ਨੌਜਵਾਨ ਸੇਵਕ ਸਭਾ ਅੱਪਰਾ ਵਲੋਂ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਮਿਤੀ 7 ਅਕਤੂਬਰ ਦਿਨ ਸ਼ਨੀਵਾਰ ਨੂੰ ਸ਼ਾਮ 6 ਵਜੇ ਤੋਂ ਲੈ ਕੇ ਰਾਤ 11 ਤੱਕ ਵਜੇ ਗੁਰੂਦੁਆਰਾ ਸਿੰਘ ਸਭਾ ਅੱਪਰਾ ਵਿਖੇ ਨੌਜਵਾਨ ਸੇਵਕ ਸਭਾ, ਐਨ ਆਰ ਆਈ ਵੀਰਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਭਾਈ ਦਵਿੰਦਰ ਸਿੰਘ ਸੋਡੀ ਲੁਧਿਆਣੇ ਵਾਲੇ, ਭਾਈ ਸਤਵਿੰਦਰਬੀਰ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ, ਭਾਈ ਦਵਿੰਦਰ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ, ਭਾਈ ਅਜਮੇਰ ਸਿੰਘ ਮਾਛੀਵਾੜਾ ਸਾਹਿਬ ਵਾਲੇ, ਭਾਈ ਨਰਿੰਦਰ ਸਿੰਘ ਗੁਰਮਤਿ ਪ੍ਰਚਾਰ ਕੇਂਦਰ ਅੱਪਰਾ, ਭਾਈ ਜਗਤਾਰ ਸਿੰਘ ਗ੍ਰੰਥੀ ਗੁਰੂਦੁਆਰਾ ਸਿੰਘ ਸਭਾ ਅੱਪਰਾ, ਭਾਈ ਮੋਹਕਮ ਸਿੰਘ ਜੀ ਵੈਨਕੂਵਰ ਕੈਨੇਡਾ ਵਾਲੇ ਆਈਆਂ ਧੰਨ ਧੰਨ ਅੰਮ੍ਰਿਤ ਰੂਪੀ ਸ਼ਬਦਾਂ ਨਾਲ ਆਈਆਂ ਹੋਈਆਂ ਸੰਗਤਾਂ ਨੂੰ ਗੂਰੂ ਚਰਨਾਂ ਨਾਲ ਜੋੜਨਗੇ। ਇਸ ਮੌਕੇ ਅਤੁੱਟ ਲੰਗਰ ਵੀ ਵਰਤਾਏ ਜਾਣਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly