ਪ੍ਰਯਾਗਰਾਜ (ਸਮਾਜ ਵੀਕਲੀ): ਅਖਾੜਾ ਪਰਿਸ਼ਦ ਦੇ ਮੁਖੀ ਮਹੰਤ ਨਰੇਂਦਰ ਗਿਰੀ ਦੀ ਕਥਿਤ ਖੁਦਕੁਸ਼ੀ ਦੇ ਮਾਮਲੇ ਸਬੰਧੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਮੰਗਲਵਾਰ ਨੂੰ ਕਿਹਾ ਕਿ ਇਸ ਮਾਮਲੇ ਨੂੰ ਜਾਇਦਾਦ ਦਾ ਮਾਮਲਾ ਮੰਨਦਿਆਂ ਪੁਲੀਸ ਟੀਮ ਜਾਂਚ ਕਰ ਰਹੀ ਹੈ। ਮੰਗਲਵਾਰ ਸਵੇਰੇ ਕਰੀਬ 11 ਵਜੇ ਸ੍ਰੀ ਮੱਠ ਬਾਘੰਬਰੀ ਗੱਦੀ ਪਹੁੰਚ ਕੇ ਮਹੰਤ ਨਰੇਂਦਰ ਗਿਰੀ ਦੀ ਮ੍ਰਿਤਕ ਦੇਹ ’ਤੇ ਸ਼ਰਧਾ ਦੇ ਫੁੱਲ ਭੇਟ ਕਰਨ ਮਗਰੋਂ ਮੁੱਖ ਮੰਤਰੀ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੱਲ੍ਹ ਦੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਕਿਉਂਕਿ ਇਹ ਮਾਮਲਾ ਅਖਾੜਾ ਪਰਿਸ਼ਦ ਦੇ ਮੁਖੀ ਨਾਲ ਜੁੜਿਆ ਹੋਇਆ ਹੈ। ਯੋਗੀ ਨੇ ਕਿਹਾ ਕਿ ਇਕ-ਇਕ ਘਟਨਾ ਦਾ ਪਰਦਾਫ਼ਾਸ਼ ਕੀਤਾ ਜਾਵੇਗਾ ਅਤੇ ਦੋਸ਼ੀ ਨੂੰ ਸਜ਼ਾ ਜ਼ਰੂਰ ਮਿਲੇਗੀ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਇਸ ਸੰਵੇਦਨਸ਼ੀਲ ਮਾਮਲੇ ’ਤੇ ਗ਼ੈਰਜ਼ਰੂਰੀ ਬਿਆਨ ਦੇਣ ਤੋਂ ਗੁਰੇਜ਼ ਕਰਨ ਅਤੇ ਜਾਂਚ ਏਜੰਸੀਆਂ ਨੂੰ ਨਿਰਪੱਖ ਢੰਗ ਨਾਲ ਆਪਣਾ ਕੰਮ ਕਰਨ ਦਿੱਤਾ ਜਾਵੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly