ਖਨੌਰੀ- ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ। ਠੰਢ ਦੇ ਮੌਸਮ ਵਿੱਚ ਵੀ ਕਿਸਾਨ ਆਪਣੀਆਂ ਮੰਗਾਂ ਦੀ ਪੂਰਤੀ ਲਈ ਲਗਾਤਾਰ ਹੜਤਾਲ ’ਤੇ ਬੈਠੇ ਹਨ। ਇਸ ਦੇ ਨਾਲ ਹੀ ਹਰਿਆਣਾ ਅਤੇ ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨਾਂ ਵੱਲੋਂ ਮਹਾਪੰਚਾਇਤ ਕਰਵਾਈ ਜਾ ਰਹੀ ਹੈ, ਜਿਸ ‘ਚ ਵੱਡੀ ਗਿਣਤੀ ‘ਚ ਕਿਸਾਨ ਪੁੱਜੇ ਹੋਏ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟਰੈਚਰ ’ਤੇ ਸਟੇਜ ’ਤੇ ਲਿਆਂਦਾ ਗਿਆ। ਜੋ ਕੁਝ ਸਮੇਂ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਨਗੇ। ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ 40 ਦਿਨ ਹੋ ਗਏ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ 4 ਜਨਵਰੀ ਨੂੰ ਖਨੌਰੀ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਸੀ। ਦੂਜੇ ਪਾਸੇ ਹਰਿਆਣਾ ਦੇ ਟੋਹਾਣਾ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਮਹਾਪੰਚਾਇਤ ਹੋ ਰਹੀ ਹੈ। ਇਸ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਖਨੌਰੀ ਸਰਹੱਦ ’ਤੇ ਚੱਲ ਰਹੇ ਅੰਦੋਲਨ ਨੂੰ ਕੇਂਦਰ ਸਰਕਾਰ ਚਲਾ ਰਹੀ ਹੈ। ਕੇਂਦਰ ਇਸ ਅੰਦੋਲਨ ਨੂੰ ਲੰਮਾ ਕਰਨਾ ਚਾਹੁੰਦਾ ਹੈ।
ਕਿਸਾਨਾਂ ਦੀ ਮਹਾਪੰਚਾਇਤ ਨੂੰ ਲੈ ਕੇ ਹਰਿਆਣਾ ਦੀ ਪੁਲਿਸ ਅਲਰਟ ‘ਤੇ ਹੈ। ਸਰਹੱਦ ‘ਤੇ ਮਹਾਪੰਚਾਇਤ ‘ਚ ਜਾਣ ਵਾਲਿਆਂ ਨੂੰ ਰੋਕਿਆ ਜਾ ਰਿਹਾ ਹੈ। ਵੱਖ-ਵੱਖ ਥਾਵਾਂ ‘ਤੇ ਪੁਲਿਸ ਤਾਇਨਾਤ ਕੀਤੀ ਗਈ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly