HOME ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਮੋਰਿੰਡਾ ਵਿਖੇ ਕੀਰਤਨ ਦਰਬਾਰ...

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਮੋਰਿੰਡਾ ਵਿਖੇ ਕੀਰਤਨ ਦਰਬਾਰ ਅਤੇ ਖੂਨਦਾਨ ਕੈਂਪ ਭਲਕੇ

7

ਮੋਰਿੰਡਾ,   (ਸਮਾਜ ਵੀਕਲੀ)  (ਸੁਖਵਿੰਦਰ ਸਿੰਘ ਹੈਪੀ)– ਸਿੱਖ ਕੌਮ ਦੇ ਮਹਾਨ ਜਰਨੈਲ ਅਤੇ ਰਾਮਗੜ੍ਹੀਆ ਮਿਸਲ ਦੇ ਬਾਨੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਅਤੇ ਵਿਸ਼ਾਲ ਖੂਨਦਾਨ ਕੈਂਪ ਭਲਕੇ 3 ਮਈ ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ, ਮੋਰਿੰਡਾ ਵਿਖੇ ਕਰਵਾਇਆ ਜਾਵੇਗਾ। ਮਹਾਰਾਜਾ ਸ. ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ (ਰਜਿ.) ਮੋਰਿੰਡਾ ਵੱਲੋਂ ਸਮੂਹ ਸੰਗਤਾਂ ਅਤੇ ਸਹਿਯੋਗੀ ਸਭਾਵਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਸਬੰਧੀ ਫੈਡਰੇਸ਼ਨ ਦੇ ਆਗੂ ਦਲਜੀਤ ਸਿੰਘ ਬਿੱਟੂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸਜਾਏ ਜਾਣ ਵਾਲੇ ਕੀਰਤਨ ਦਰਬਾਰ ਵਿੱਚ ਭਾਈ ਕੰਵਲ ਸਿੰਘ ਜੀ ਕੰਵਲ (ਹਜ਼ੂਰੀ ਰਾਗੀ ਸ੍ਰੀ ਕੋਤਵਾਲੀ ਸਾਹਿਬ), ਭਾਈ ਗੁਰਮੀਤ ਸਿੰਘ ਜੀ (ਸ੍ਰੀ ਫਤਿਹਗੜ੍ਹ ਸਾਹਿਬ ਵਾਲੇ) ਅਤੇ ਭਾਈ ਗੁਰਬਾਜ ਸਿੰਘ (ਕਥਾ ਵਾਚਕ ਸ੍ਰੀ ਚਮਕੌਰ ਸਾਹਿਬ ਵਾਲੇ) ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਅਤੇ ਮਾ. ਅਵਤਾਰ ਸਿੰਘ ਕੰਗ ਦੀ ਨਿੱਘੀ ਯਾਦ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਪੀ.ਜੀ.ਆਈ. ਚੰਡੀਗੜ੍ਹ ਦੀ ਟੀਮ ਇਸ ਮੌਕੇ ਖੂਨ ਇਕੱਤਰ ਕਰੇਗੀ। ਇਸ ਦੇ ਨਾਲ ਹੀ ਫਤਿਹ ਹਸਪਤਾਲ ਮੋਰਿੰਡਾ ਦੇ ਸਹਿਯੋਗ ਨਾਲ ਲੋੜਵੰਦ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਸਮਾਗਮ ਵਿੱਚ ਗੁ: ਰਾਮਗੜ੍ਹੀਆ ਸਿੰਘ ਸਭਾ ਮੋਰਿੰਡਾ, ਸ੍ਰੀ ਵਿਸ਼ਵਕਰਮਾ ਸਭਾ ਅਤੇ ਬਲੱਡ ਡੋਨਰਜ਼ ਕੌਂਸਲ ਮੋਰਿੰਡਾ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਫੈਡਰੇਸ਼ਨ ਦੇ ਅਹੁਦੇਦਾਰਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਜਿੱਥੇ ਗੁਰੂ ਜਸ ਸਰਵਣ ਕਰਨ, ਉੱਥੇ ਹੀ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿੱਚ ਵੀ ਹਿੱਸਾ ਪਾਉਣ।

  ‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleअसम चुनाव: बड़ी जीत की उम्मीदों के बीच BJP के सामने ज़मीनी चुनौतियाँ
Next articleLabour’s Leadership Crisis: Who Will Blink First?