ਮਹਿੰਦਰ ਸਿੰਘ ਕੇ. ਪੀ. ਸਾਬਕਾ ਪ੍ਰਧਾਨ ਕਾਂਗਰਸ ਨੂੰ ਚੌਧਰੀ ਸੋਮਪਾਲ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨੇ ਕੀਤਾ ਸਨਮਾਨਿਤ

*ਕੇ. ਪੀ. ਬਣ ਸਕਦੇ ਨੇ ਦੁਆਬੇ ਦੀ ਰਾਜਨੀਤੀ ਦਾ ਧੁਰਾ-ਸੋਮ ਪਾਲ*

ਜਲੰਧਰ ਅੱਪਰਾ, ਸਮਾਜ ਵੀਕਲੀ-ਅੱਜ ਮਹਿੰਦਰ ਸਿੰਘ ਕੇ. ਪੀ. ਸਾਬਕਾ ਪ੍ਰਧਾਨ ਕਾਂਗਰਸ ਪੰਜਾਬ ਨੂੰ ਚੌਧਰੀ ਸੋਮ ਪਾਲ ਮੈਂਗੜਾ ਜਨਰਲ ਸਕੱਤਰ ਕਾਂਗਰਸ ਸੇਵਾ ਦਲ ਪੰਜਾਬ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨੇ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬੋਲਦਿਆਂ ਚੌਧਰੀ ਸੋਮ ਪਾਲ ਮੈਂਗੜਾ ਜਨਰਲ ਸਕੱਤਰ ਕਾਂਗਰਸ ਸੇਵਾ ਦਲ ਪੰਜਾਬ ਨੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਮਹਿੰਦਰ ਸਿੰਘ ਕੇ. ਪੀ. ਪੰਜਾਬ ਦੇ ਦੁਆਬਾ ਖੇਤਰ ਦੀ ਰਾਜਨੀਤੀ ਦਾ ਧੁਰਾ ਬਣ ਕੇ ਪੰਜਾਬ ਦੀ ਸਿਆਸਤ ’ਚ ਅਹਿਮ ਰੋਲ ਅਦਾ ਕਰਨਗੇ। ਇਸ ਮੌਕੇ ਚੌਧਰੀ ਸੋਮਪਾਲ ਮੈਂਗੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ’ਚ ਕਾਂਗਰਸ ਸਰਕਾਰ ਪੰਜਾਬ ਦਾ ਸਰਵਪੱਖੀ ਵਿਕਾਸ ਹੋ ਰਿਹਾ ਤੇ ਕਾਂਗਰਸ ਪਾਰਟੀ ਪੰਜਾਬ ਦੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਹਲ ਕਰ ਰਹੀ ਹੈ। ਇਸ ਮੌਕੇ ਬਾਬਾ ਨਿਰਮਲ ਸਿੰਘ ਤੋ ਹੋਰ ਕਾਂਗਰਸੀ ਵਰਕਰ ਵੀ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘‘ਕੁੱਖ ’ਚ ਧੀ, ਜ਼ਮੀਨ ’ਚ ਪਾਣੀ, ਨਾਂ ਸਾਭੋਂ ਤਾਂ ਖਤਮ ਕਹਾਣੀ’’-ਵਿਨੋਦ ਭਾਰਦਵਾਜ, ਜੱਗੀ ਸੰਧੂ
Next articleਸੰਗੀਤ ਤਰੰਗਾਂ ਛੇੜਦਾ ਸਫਲ ਕੀ-ਬੋਰਡ ਪਲੇਅਰ -ਹਰਜਿੰਦਰ ਸਿੰਘ