ਮੈਨਪੁਰੀ ਲੋਕ ਸਭਾ ਤੇ ਵਿਧਾਨ ਸਭਾ ਦੇ 5 ਹਲਕਿਆਂ ਲਈ ਜ਼ਿਮਨੀ ਚੋਣ 5 ਦਸੰਬਰ ਨੂੰ: ਚੋਣ ਕਮਿਸ਼ਨ

ਨਵੀਂ ਦਿੱਲੀ (ਸਮਾਜ ਵੀਕਲੀ): ਸਮਾਜਵਾਦੀ ਪਾਰਟੀ ਦੇ ਆਗੂ ਮੁਲਾਇਮ ਸਿੰਘ ਯਾਦਵ ਦੀ ਮੌਤ ਤੋਂ ਬਾਅਦ ਖਾਲੀ ਹੋਈ ਮੈਨਪੁਰੀ ਲੋਕ ਸਭਾ ਸੀਟ ਦੇ ਨਾਲ-ਨਾਲ ਵੱਖ-ਵੱਖ ਰਾਜਾਂ ਦੀਆਂ ਪੰਜ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ 5 ਦਸੰਬਰ ਨੂੰ ਹੋਣਗੀਆਂ। ਰਾਮਪੁਰ ਵਿਧਾਨ ਸਭਾ ਸੀਟ, ਜੋ ਉੱਤਰ ਪ੍ਰਦੇਸ਼ ਵਿੱਚ ਸਪਾ ਨੇਤਾ ਮੁਹੰਮਦ ਆਜ਼ਮ ਖਾਨ ਦੇ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਖਾਲੀ ਹੋਈ ਸੀ, ਉਨ੍ਹਾਂ ਪੰਜ ਸੀਟਾਂ ਵਿੱਚੋਂ ਇੱਕ ਹੈ, ਜਿਸ ਲਈ ਜ਼ਿਮਨੀ ਚੋਣਾਂ ਹੋਣੀਆਂ ਹਨ। ਚੋਣ ਕਮਿਸ਼ਨ ਮੁਤਾਬਕ ਪੰਜ ਵਿਧਾਨ ਸਭਾ ਸੀਟਾਂ ਅਤੇ ਇੱਕ ਲੋਕ ਸਭਾ ਸੀਟ ਲਈ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ। ਉਸੇ ਦਿਨ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਹੋਵੇਗੀ। ਹੋਰ ਵਿਧਾਨ ਸਭਾ ਸੀਟਾਂ ਜਿੱਥੇ ਜ਼ਿਮਨੀ ਚੋਣਾਂ ਹੋਣੀਆਂ ਹਨ, ਉਨ੍ਹਾਂ ਵਿੱਚ ਉੜੀਸਾ ਵਿੱਚ ਪਦਮਪੁਰ, ਰਾਜਸਥਾਨ ਵਿੱਚ ਸਰਦਾਰਸ਼ਹਿਰ, ਬਿਹਾਰ ਵਿੱਚ ਕੁਧਨੀ ਅਤੇ ਛੱਤੀਸਗੜ੍ਹ ਵਿੱਚ ਭਾਨੂਪ੍ਰਤਾਪਪੁਰ ਸ਼ਾਮਲ ਹਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਰਨਾਟਕ: ਟਰੱਕ ਨੇ ਆਟੋ ਨੂੰ ਟੱਕਰ ਮਾਰੀ, 7 ਮਜ਼ਦੂਰ ਔਰਤਾਂ ਦੀ ਮੌਤ ਤੇ 11 ਜ਼ਖ਼ਮੀ
Next articleਗੁਜਰਾਤ ਚੋਣਾਂ: ‘ਆਪ’ ਨੇ ਗਡਵੀ ਨੂੰ ਮੁੱਖ ਮੰਤਰੀ ਉਮੀਦਵਾਰ ਬਣਾਇਆ