ਲੈਸਟਰ (ਇੰਗਲੈਂਡ), (ਸਮਾਜ ਵੀਕਲੀ) (ਸੁਖਜਿੰਦਰ ਸਿੰਘ ਢੱਡੇ)-ਕੱਲ੍ਹ ਮਜੀਠਾ ਵਿਖੇ ਹੋਈ ਆਮ ਆਦਮੀ ਪਾਰਟੀ ਦੀ ਵਿਸ਼ਾਲ ਰੈਲੀ ਦੌਰਾਨ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੂੰ ਮਜੀਠਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ‘ਤੇ ਇੰਗਲੈਂਡ ਵਿੱਚ ਵੱਸਦੇ ਮਜੀਠਾ ਹਲਕੇ ਨਾਲ਼ ਸੰਬੰਧਿਤ ਪੰਜਾਬੀਆਂ ਵਿੱਚ ਖੁਸ਼ੀ ਦੀ ਵੱਡੀ ਲਹਿਰ ਦੌੜ ਗਈ ਹੈ। ਇਸ ਫੈਸਲੇ ਦਾ ਸੁਵਾਗਤ ਕਰਦਿਆਂ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਇੰਗਲੈਂਡ ਵੱਸਦੇ ਪੰਜਾਬੀਆਂ ਨੇ ਆਪਣੇ ਸਾਂਝੇ ਬਿਆਨ ਵਿੱਚ ਕਿਹਾ ਕਿ ਮਜੀਠਾ ਹਲਕਾ ਲੰਮੇ ਸਮੇਂ ਤੋਂ ਇਮਾਨਦਾਰ, ਸਾਫ਼-ਸੁਥਰੀ ਅਤੇ ਲੋਕ ਸੇਵਾ ਨੂੰ ਸਮਰਪਿਤ ਰਾਜਨੀਤੀ ਦੀ ਉਡੀਕ ਕਰ ਰਿਹਾ ਸੀ। ਉਨ੍ਹਾਂ ਅਨੁਸਾਰ ਤਲਬੀਰ ਸਿੰਘ ਗਿੱਲ ਦਾ ਉਮੀਦਵਾਰ ਵਜੋਂ ਐਲਾਨ ਹਲਕੇ ਦੀਆਂ ਲੋਕ ਭਾਵਨਾਵਾਂ ਦੇ ਬਿਲਕੁਲ ਅਨੁਕੂਲ ਹੈ ਅਤੇ ਇਸ ਨਾਲ ਮਜੀਠਾ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਪੰਜਾਬੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਵਿੱਚ ਲੋਕ ਹਿੱਤਾਂ ਨੂੰ ਪਹਿਲ ਦਿੱਤੀ ਹੈ। ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕੀਤੇ ਗਏ ਕਦਮਾਂ, ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਆਮ ਲੋਕਾਂ ਨੂੰ ਮਿਲ ਰਹੀ ਰਾਹਤ ਕਾਰਨ ਸਰਕਾਰ ‘ਤੇ ਲੋਕਾਂ ਦਾ ਭਰੋਸਾ ਵਧਿਆ ਹੈ। ਉਨ੍ਹਾਂ ਕਿਹਾ ਕਿ ਇਸੇ ਸੋਚ ਦੇ ਅਧਾਰ ‘ਤੇ ਮਜੀਠਾ ਲਈ ਉਮੀਦਵਾਰ ਚੁਣਨਾ ਸਰਾਹਣਯੋਗ ਕਦਮ ਹੈ। ਇੰਗਲੈਂਡ ਵੱਸਦੇ ਮਜੀਠਾ ਦੇ ਵਸਨੀਕਾਂ ਨੇ ਕਿਹਾ ਕਿ ਭਾਵੇਂ ਉਹ ਵਿਦੇਸ਼ੀ ਧਰਤੀ ‘ਤੇ ਵੱਸਦੇ ਹਨ, ਪਰ ਆਪਣੀ ਜਨਮ ਭੂਮੀ ਨਾਲ਼ ਉਨ੍ਹਾਂ ਦਾ ਨਾਤਾ ਅਟੁੱਟ ਹੈ। ਮਜੀਠਾ ਹਲਕੇ ਵਿੱਚ ਨਸ਼ਿਆਂ ਦੀ ਸਮੱਸਿਆ, ਨੌਜਵਾਨਾਂ ਦੀ ਬੇਰੁਜ਼ਗਾਰੀ, ਕਿਸਾਨੀ ਸੰਕਟ ਅਤੇ ਬੁਨਿਆਦੀ ਸਹੂਲਤਾਂ ਦੀ ਕਮੀ ਵਰਗੇ ਮੁੱਦੇ ਹਮੇਸ਼ਾਂ ਉਨ੍ਹਾਂ ਦੀ ਚਿੰਤਾ ਦਾ ਕਾਰਨ ਰਹੇ ਹਨ। ਇਸ ਲਈ ਉਹ ਚਾਹੁੰਦੇ ਹਨ ਕਿ ਹਲਕੇ ਦੀ ਨੁਮਾਇੰਦਗੀ ਅਜਿਹੇ ਵਿਅਕਤੀ ਕੋਲ ਹੋਵੇ ਜੋ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਦੁੱਖ-ਦਰਦ ਨੂੰ ਵਿਧਾਨ ਸਭਾ ਤੱਕ ਪਹੁੰਚਾਵੇ। ਪੰਜਾਬੀਆਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਮਜੀਠਾ ਹਲਕੇ ਵਿੱਚ ਵੱਸਦੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਨੇਹੀਆਂ ਨਾਲ਼ ਸੰਪਰਕ ਕਰਕੇ ਉਨ੍ਹਾਂ ਨੂੰ ਸਹੀ ਅਤੇ ਸੋਚ-ਸਮਝ ਕੇ ਫੈਸਲਾ ਕਰਨ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਭਰੋਸਾ ਜਤਾਇਆ ਕਿ ਮਜੀਠਾ ਦੀ ਜਨਤਾ ਇਸ ਵਾਰ ਵਿਕਾਸ, ਇਮਾਨਦਾਰੀ ਅਤੇ ਬਦਲਾਅ ਦੇ ਹੱਕ ਵਿੱਚ ਆਪਣਾ ਫੈਸਲਾ ਦੇਵੇਗੀ। ਅੰਤ ਵਿੱਚ ਇੰਗਲੈਂਡ ਵੱਸਦੇ ਮਜੀਠਾ ਹਲਕੇ ਨਾਲ਼ ਸੰਬੰਧਿਤ ਪੰਜਾਬੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਅਗਵਾਈ ਦਾ ਮੁੜ ਧੰਨਵਾਦ ਕਰਦਿਆਂ ਕਿਹਾ ਕਿ ਇਹ ਐਲਾਨ ਮਜੀਠਾ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਵੱਲ ਇੱਕ ਮਜ਼ਬੂਤ ਕਦਮ ਸਾਬਤ ਹੋਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



